Thursday, April 02, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Malwa

ਪਬਲਿਕ ਕਾਲਜ ਸਮਾਣਾ ਵਿਖੇ ਖੂਨ ਦਾਨ ਕੈਂਪ ਲਗਾਇਆ ਗਿਆ

October 20, 2023 07:10 PM
SehajTimes
ਸਮਾਣਾ, ( ਦਲਜਿੰਦਰ ਸਿੰਘ) :ਪਬਲਿਕ ਕਾਲਜ ਸਮਾਣਾ ਦੇ ਐਨ.ਐਸ.ਐਸ. ਵਿਭਾਗ, ਰੈਡੱ ਰਿਬਨ ਕਲੱਬ ਅਤੇ ਐਨ.ਸੀ.ਸੀ. ਯੂਨਿਟ ਵਲੋਜ਼ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੀ ਵਿਸੇ਼ਸ਼ ਮੰਗ ਤੇ ਇੱਕ ਐਮਰਜੈਜ਼ਸੀ ਖੂਨਦਾਨ ਕੈਜ਼ਪ ਦਾ ਆਯੋਜਨ ਕਾਲਜ ਕੈਜ਼ਪਸ ਵਿਖੇ ਕੀਤਾ ਗਿਆ। ਇਸ ਖੂਨਦਾਨ ਕੈਜ਼ਪ ਦਾ ਉਦਘਾਟਨ ਸ੍ਰੀ ਪਾਸ਼ੀਲਾਲ ਅਸੀਜਾ ਅਤੇ ਸ਼੍ਰੀ ਰਜਿਤ ਅਸੀਜਾ (ਸ੍ਰੀ ਸਾਈ ਰਾਮ ਕੋਲਡ ਸਟੋਰ ਸਮਾਣਾ), ਸ੍ਰੀ ਰਾਜ ਕੁਮਾਰ ਸਚਦੇਵਾ, ਵਾਇਸ ਪ੍ਰੈਜੀਡੈਜ਼ਟ ਨਗਰ ਕੌਜ਼ਸਲ ਸਮਾਣਾ ਅਤੇ ਕਾਲਜ ਪ੍ਰਿੰਸੀਪਲ ਡਾ. ਜਤਿੰਦਰ ਦੇਵ ਜੀ ਨੇ ਕੀਤਾ। ਇਸ ਮੌਕੇ ਸ਼੍ਰੀ ਜਗਤਾਰ ਸਿੰਘ ਮਣਕੂ (ਡਾਇਰੈਕਟਰ, ਮਣਕੂ ਐਗਰੀਕਲਚਰ ਪ੍ਰਾਈਵੇਟ ਲਿਮਟਿਡ) ਨੇ ਵੀ ਵਿਸੇੇਸ਼ ਤੌਰ ਤੇ ਸਿ਼ਰਕਤ ਕੀਤੀ।
ਕਾਲਜ ਪ੍ਰਿੰਸੀਪਲ ਡਾ. ਜਤਿੰਦਰ ਦੇਵ ਜੀ ਨੇ ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਅਤੇ ਸਟਾਫ ਮੈਜ਼ਬਰਜ ਦੀ ਹੋਜ਼ਸਲਾ ਅਫਜਾਈ ਕੀਤੀ ਅਤੇ ਵਿਦਿਆਰਥੀਆਂ ਨੂੰ ਖੂਨਦਾਨ ਕਰਨ ਦੇ ਫਾਇਦੇ ਦੱਸਦੇ ਹੋਏ ਕਿਹਾ ਕਿ ਖੂਨਦਾਨ ਇੱਕ ਮਹਾਂਦਾਨ ਹੈ। ਇੱਕ ਯੂਨਿਟ ਖੂਨ ਨਾਲ ਚਾਰ ਜਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ।
ਕੈਪ ਵਿਚ ਐਨ.ਐਸ.ਐਸ. ਵਲੰਟੀਅਰਜ ਅਤੇ ਐਨ.ਸੀ.ਸੀ. ਕੈਡਿਟਸ ਤੋਜ਼ ਇਲਾਵਾ ਕਾਲਜ ਦੇ ਟੀਚਿੰਗ ਅਤੇ ਨਾਨਟੀਚਿੰਗ ਸਟਾਫ਼ ਮੈਜ਼ਬਰਜ ਨੇ ਵੀ ਖੂਨਦਾਨ ਕੀਤਾ। ਇਸ ਖੂਨਦਾਨ ਕੈਜ਼ਪ ਵਿਚ ਲਗਭਗ 60 ਯੂਨਿਟ ਖੂਨ ਇੱਕਤਰ ਕੀਤਾ ਗਿਆ। 
ਇਸ ਖੂਨਦਾਨ ਕੈਜ਼ਪ ਦਾ ਆਯੋਜਨ ਪਬਲਿਕ ਕਾਲਜ ਸਮਾਣਾ, ਕਾਲਜ ਅਧੀਨ ਚਲਾਏ ਜਾ ਰਹੇ ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਅਤੇ ਪਬਲਿਕ ਕਾਲਜ ਆਫ਼ ਐਜੂਕੇਸ਼ਨ ਸਮਾਣਾ ਦੇ ਐਨ.ਐਸ.ਐਸ. ਵਿਭਾਗ, ਰੈਡੱ ਰਿਬਨ ਕਲੱਬ ਅਤੇ ਐਨ.ਸੀ.ਸੀ. ਯੂਨਿਟ ਵਲੋਜ਼ ਸਮੂਹ ਸਟਾਫ ਦੇ ਸਹਿਯੋਗ ਨਾਲ ਕੀਤਾ ਗਿਆ। ਕੈਜ਼ਪ ਦੌਰਾਨ ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਅਤੇ ਸਟਾਫ਼ ਮੈਜ਼ਬਰਜ ਲਈ ਡਾਇਟ ਦਾ ਵੀ ਪ੍ਰਬੰਧ ਕੀਤਾ ਗਿਆ।
ਇਸ ਮੌਕੇ ਡਾ. ਹਰਕੀਰਤਨ ਕੌਰ, ਪ੍ਰੋ. ਗੁਰਧਿਆਨ ਸਿੰਘ, ਪ੍ਰੋ. ਨਛੱਤਰ ਸਿੰਘ, ਪ੍ਰੋ. ਪਲਵਿੰਦਰ ਕੌਰ, ਪ੍ਰੋ. ਨਿਕਿਤਾ, ਡਾ. ਜਗਦੇਵ ਸਿੰਘ,  ਕਪਿਲ ਦਾਸ, ਲੈਫਟੀਨੈਜ਼ਟ ਅਤੇ ਇੰਚਾਰਜ ਐਨ.ਸੀ.ਸੀ. ਡਾ. ਅਨਿਲ ਕੁਮਾਰ, ਡਾ. ਅਮਰਿੰਦਰ ਕੌਰ,     ਪ੍ਰੋ. ਕੁਲਜੀਤ ਕੌਰ, ਪ੍ਰੋ. ਬਲਵਿੰਦਰ ਸਿੰਘ, ਪ੍ਰੋ. ਸ਼ੰਟੀ ਕੁਮਾਰ, ਡਾ. ਪੀ.ਐਸ.ਸੰਧੂ ਅਤੇ   ਨਾਨੑਟੀਚਿੰਗ ਸਟਾਫ ਵਿਚੋਜ਼ ਸ੍ਰੀ ਸੁਭਾਸ਼ ਸਚਦੇਵਾ,  ਅਮਰੀਕ ਸਿੰਘ ਰਾਜਲਾ ਅਤੇ  ਜਸਬੀਰ ਗੁਰਾਇਆ ਮੌਜੂਦ ਰਹੇ।

Have something to say? Post your comment

 

More in Malwa

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ

ਨੌਜਵਾਨ ਭਾਰਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 'ਬੇਗਮਪੁਰਾ' ਸੰਕਲਪ ਵਾਲਾ ਦੇਸ਼ ਬਣਾਉਣ ਲਈ ਅੱਗੇ ਆਉਣ-ਮਨੀਸ਼ ਸਿਸੋਦੀਆ

ਸਿਮਰਨ ਕੌਰ ਢਾਡਲੀ ਨੇ ਬਣਜਾਰੇ ਦੇ ਚਰਚਿਤ ਗੀਤ ‘ਬੈਰਣ’ ਲਈ ਇੱਕ ਰੂਹਾਨੀ ਵਰਸ ਕੀਤਾ ਜਾਰੀ

ਪੰਜਾਬ ਦੇ ਨੌਜਵਾਨਾਂ ਵਿੱਚ ਬੇਅੰਤ ਸਮਰੱਥਾ: ਡਾ. ਜਗਦੀਪ ਸਿੰਘ

ਪਿੰਡ ਲੰਭਵਾਲੀ ਵਿਖੇ ਅੰਗਹੀਨਾ ਨੂੰ ਵੰਡਿਆ ਜਰੂਰੀ ਸਮਾਨ

ਕਾਂਗਰਸ ਅਤੇ ‘ਆਪ’ ਦੋਵਾਂ ਨੇ ਬੇਅਦਬੀ ’ਤੇ ਰਾਜਨੀਤੀ ਕੀਤੀ : ਸੁਖਬੀਰ ਸਿੰਘ ਬਾਦਲ

ਪੰਜਾਬੀ ਯੂਨੀਵਰਸਿਟੀ ਵਿਖੇ '12ਵਾਂ ਪੰਜ-ਰੋਜ਼ਾ ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲਾ ਅਤੇ ਸਾਹਿਤ ਉਤਸਵ' ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਿੱਚ ਉਮੜੇ ਜਨ ਸੈਲਾਬ ਨੇ ਹਲਕਾ ਸਨੌਰ ਵਿੱਚ ਹਡਾਣਾ ਦੀ ਜਿੱਤ ਦੇ ਦਿੱਤੇ ਸੰਕੇਤ

ਮੇਆਰ ਦਾ ਨਿਵੇਕਲਾ ਉਪਰਾਲਾ ਮੇਅਰ ਕੁੰਦਨ ਗੋਗੀਆ ਦੀ ਪ੍ਰੇਰਨਾ ਸਦਕਾ ਪਟਿਆਲਾ ਹਾਰਟ ਇੰਸਟੀਚਿਊਟ ਆਇਆ ਅੱਗੇ; ਸ਼ਹਿਰ ਦੇ ਵਿਕਾਸ ਲਈ ਦਿੱਤਾ 9.92 ਲੱਖ ਦਾ ਚੈੱਕ

ਵਾਰਡ ਨੰਬਰ 53 ਵਿੱਚ 10 ਲੱਖ ਰੁਪਏ ਦੇ ਬੀਮਾ ਕੈਂਪ ਦਾ ਆਯੋਜਨ