Sunday, May 05, 2024

Chandigarh

ਰਾਜ ਪੱਧਰੀ ਲੋਕ ਅਦਾਲਤ ਦੌਰਾਨ 100 ਕੇਸਾਂ ਦਾ ਨਿਪਟਾਰਾ

October 21, 2023 06:49 PM
SehajTimes

5 ਵਿਆਹੁਤਾ ਜੋੜਿਆਂ ਨੂੰ ਮੁੜ ਇਕੱਠਿਆਂ ਕੀਤਾ ਗਿਆ

ਐਸ.ਏ.ਐਸ.ਨਗਰ : ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿਚ ਜਿਲ੍ਹਾ ਐਸ.ਏ.ਐਸ. ਨਗਰ ਵਿਖੇ ਸ਼ਨੀਵਾਰ ਨੂੰ ਜਿਲ੍ਹਾ ਐਸ.ਏ.ਐਸ. ਨਗਰ ਵਿਖੇ ਰਾਜ ਪੱਧਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਮੋਟਰ ਐਕਸੀਡੈਂਟ ਕਲੇਮ, ਲੈਂਡ ਐਕਿਉਜਿ਼ਸ਼ਨ ਅਤੇ ਪਰਿਵਾਰਕ ਮਸਲਿਆਂ ਨਾਲ ਸਬੰਧਤ ਕੇਸ ਸੁਣਵਾਈ ਲਈ ਰੱਖੇ ਗਏ ਸਨ।

     ਇਸ ਲੋਕ ਅਦਾਲਤ ਵਿਚ 5 ਵਿਆਹੁਤਾ ਜੋੜਿਆਂ ਨੂੰ ਸ੍ਰੀ ਬਰਜਿੰਦਰ ਪਾਲ ਸਿੰਘ, ਪ੍ਰਿੰਸੀਪਲ ਜੱਜ, ਫੈਮਲੀ ਕੋਰਟ ਅਤੇ ਮੈਂਬਰਾਂ ਦੇ ਯਤਨਾਂ ਸਦਕਾ ਮੁੜ ਇਕੱਠਿਆਂ ਕੀਤਾ ਗਿਆ ਜੋ ਕਿ ਆਪਸੀ ਮਤਭੇਦ ਕਾਰਨ ਅਦਾਲਤਾਂ ਵਿਚ ਕੇਸ ਝਗੜ ਰਹੇ ਸਨ।


   ਲੋਕ ਅਦਾਲਤ ਵਿਚ ਕੇਸਾਂ ਦੇ ਨਿਪਟਾਰੇ ਲਈ ਜਿਲ੍ਹਾ ਅਦਾਲਤ ਐਸ.ਏ.ਐਸ. ਨਗਰ ਵਿੱਚ 3 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਦੀ ਪ੍ਰਧਾਨਗੀ ਸ੍ਰੀ ਹਰਸਿਮਰਨਜੀਤ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜਸ ਸ੍ਰੀ ਬਰਜਿੰਦਰ ਪਾਲ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਅਤੇ ਸ੍ਰੀ ਦੇਵਨੂਰ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ) ਵਲੋਂ ਕੀਤੀ ਗਈ।
ਇਸ ਤੋਂ ਇਲਾਵਾ ਸਬ-ਡਵੀਜ਼ਨ, ਡੇਰਾਬੱਸੀ ਵਿਖੇ 1 ਬੈਂਚ ਸ੍ਰੀਮਤੀ ਮਨਜੋਤ ਕੌਰ, ਅਡਿਸ਼ਨਲ ਸਿਵਲ ਜੱਜ (ਜੂਨੀਅਰ ਡਵੀਜਨ) ਅਤੇ ਸਬ-ਡਵੀਜ਼ਨ, ਖਰੜ ਵਿਖੇ 1 ਬੈਂਚ ਸ੍ਰੀ ਕਰੁਨ ਗਰਗ, ਸਿਵਲ ਜੱਜ (ਜੂਨੀਅਰ ਡਵੀਜਨ) ਦੀ ਅਗਵਾਈ ਵਿਚ ਗਠਤ ਕੀਤੇ ਗਏ।
    ਇਸ ਲੋਕ ਅਦਾਲਤ ਲਈ ਐਸ.ਏ.ਐਸ. ਨਗਰ, ਡੇਰਾਬੱਸੀ ਅਤੇ ਖਰੜ ਦੀਆਂ ਸਾਰੀਆਂ ਅਦਾਲਤਾਂ ਨੇ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਰੇ ਲਈ ਰੱਖੇ  ਗਏ। ਇਸ ਲੋਕ ਅਦਾਲਤ ਦੀ ਸਫਲਤਾ ਲਈ ਸ਼੍ਰੀ ਹਰਪਾਲ ਸਿੰਘ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਜੀਆਂ ਵਲੋਂ ਸਮੇਂ-ਸਮੇਂ ਤੇ ਜੁਡੀਸ਼ੀਅਲ ਅਧਿਕਾਰੀਆਂ, ਇੰਸ਼ੋਰੈਂਸ ਕੰਪਨੀਆਂ ਦੇ ਪ੍ਰਤੀਨਿਧੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਸਨ।
ਸ੍ਰੀ ਬਲਜਿੰਦਰ ਸਿੰਘ ਮਾਨ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਕੁੱਲ 243 ਕੇਸ ਨਿਪਟਾਰੇ ਲਈ ਰੱਖੇ ਗਏ ਜਿਨ੍ਹਾਂ ਵਿੱਚੋਂ 100 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 11,00,01,137/-ਕੀਮਤ ਦੇ ਅਵਾਰਡ ਪਾਸ ਕੀਤੇ ਗਏ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ