Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੰਪਿਊਟਰ ਅਧਿਆਪਕਾਂ ਵੱਲੋਂ ਅਰਥੀ ਫ਼ੂਕ ਮੁਜ਼ਾਹਰਾ ਭਲਕੇ

October 22, 2023 06:06 PM
SehajTimes
ਬਦੀ ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਿਹਰੇ ਦੇ ਤਿਉਹਾਰ ਮੌਕੇ ਤੇ ਪੰਜਾਬ ਸਰਕਾਰ ਦੇ ਲਾਰਿਆ ਅਤੇ ਟਾਲ-ਮਟੋਲ ਅਤੇ ਲਾਰੇ ਲੱਪੇ ਦੀ ਨੀਤੀ ਤੋਂ ਤੰਗ ਕੰਪਿਊਟਰ ਅਧਿਆਪਕ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਅਗਵਾਈ ਹੇਠ ਜਿਲਾ ਬਰਨਾਲਾ ਦੇ ਪ੍ਰਧਾਨ ਪਰਦੀਪ ਕੁਮਾਰ  ਅਤੇ ਸੂਬਾ ਮੀਤ ਪ੍ਰਧਾਨ ਸਿਕੰਦਰ ਸਿੰਘ ਨੇ ਕੰਪਿਊਟਰ ਅਧਿਆਪਕਾਂ ਦੇ ਰੈਗੂਲਰ ਲਿਖਤ ਨਿਯੁਕਤੀ ਪੱਤਰਾਂ ਅਤੇ ਲਿਖਤ ਕੀਤੇ ਵਾਅਦਿਆ ਨੂੰਂ ਪੂਰਾ ਨਾ ਕਰਨ ਦਾ ਦੋਸ਼ ਲਗਾਇਆ ਗਿਆ ।ਜੱਥੇਬੰਦੀ ਦੇ ਆਗੂਆ ਨੇ ਪ੍ਰੈਸ ਬਿਆਨ ਜਾਰੀ ਕਰਦਿਆ ਦੱਸਿਆ ਕਿ ਬੇਸ਼ੱਕ 2011 ਵਿੱਚ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਅਧੀਨ ਬਣੀ ਪਿਕਟਸ ਸੁਸਾਇਟੀ ਵਿੱਚ ਨਿਯੁਕਤੀ ਪੱਤਰਾਂ ਅਨੁਸਾਰ ਪੰਜਾਬ ਸਿਵਲ ਸਰਵਿਸ ਸੇਵਾਵਾਂ ਨਿਯਮਾਂ ਤਹਿਤ ਰੈਗੂਲਰ ਕਰ ਦਿੱਤਾ ਪਰ 13 ਸਾਲ ਬੀਤਣ ਉਪਰੰਤ ਵੀ  ਪੰਜਾਬ ਸਿਵਲ ਸਰਵਿਸ ਸੇਵਾ ਨਿਯਮ ਪੂਰਨ ਰੂਪ ਵਿੱਚ ਕੰਪਿਊਟਰ ਅਧਿਆਪਕਾਂ ਤੇ ਲਾਗੂ ਨਹੀਂ ਕੀਤੇ ਗਏ , ਜਿਸ ਸਬੰਧੀ ਵਰਤਮਾਨ ਪੰਜਾਬ ਸਰਕਾਰ ਨਾਲ 35 ਤੋਂ ਵੱਧ  ਮੀਟਿੰਗਾਂ ਹੋ ਚੁੱਕੀਆਂ ਹਨ । ਜਿਸ ਵਿੱਚ  ਕੰਪਿਊਟਰ ਅਧਿਆਪਕਾਂ ਦੇ ਮਸਲਿਆਂ ਦਾ ਕੋਈ ਵੀ ਹੱਲ ਨਹੀ ਕੀਤਾ ਜਾ ਰਿਹਾ ਹੈ ਹੁਣ ਤਾ ਨੋਬਤ ਇਹ ਹੈ ਕਿ ਪੰਜਾਬ ਸਰਕਾਰ ਮਸਲਿਆ ਦਾ ਹੱਲ  ਕੱਢਣ  ਦੀ ਬਜਾਏ ਮੀਟਿੰਗਾਂ ਤੋਂ ਵੀ ਮੁਕਰਨ ਲੱਗ ਪਈ ਹੈ । ਜਿਕਰਯੋਗ ਹੈ ਕਿ  ਪਿਛਲੇ ਸਾਲ 15 ਸਤੰਬਰ 2022 ਵਿੱਚ ਅਨੇਕਾਂ ਵਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਖਬਾਰਾਂ, ਸ਼ੋਸ਼ਲ ਮੀਡੀਆ ਅਤੇ ਆਮ ਆਦਮੀ ਪਾਰਟੀ ਦੇ ਵੱਖ-2 ਮੰਚਾਂ ਤੇ ਕੰਪਿਊਟਰ ਅਧਿਆਪਕਾਂ ਨੁੰ ਦੀਵਾਲੀ ਦੇ ਮੌਕੇ ਤੇ ਬਣਦੇ ਲਾਭ ਦੇਣ ਦਾ ਐਲਾਨ ਕੀਤਾ ਸੀ ਜੋ ਇੱਕ ਸਾਲ ਬੀਤ ਜਾਣ ਉਪਰੰਤ ਵੀ ਪੂਰਾ ਨਹੀਂ ਕੀਤਾ ਗਿਆ । ਕੰਪਿਊਟਰ ਅਧਿਆਪਕਾਂ ਦੇ ਪੰਜਾਬ ਰਾਜ ਦੇ ਹੋਰਨਾਂ ਸਰਕਾਰੀ ਮੁਲਜਮਾਂ ਵਾਂਗ ਬਣਦੇ ਲਾਭ ਜਿਵੇਂ ਪੰਜਾਬ ਸਿਵਲ ਸਰਵਿਸ ਸੇਵਾ ਨਿਯਮ ਪੂਰਨ ਰੂਪ ਵਿਚ ਲਾਗੂ ਕਰਨਾ, 6ਵਾਂ ਪੇਅ ਕਮਿਸ਼ਨ, ਏ.ਸੀ.ਪੀ., ਨੋਕਰੀ ਦੌਰਾਨ ਮੋਤ ਹੋ ਜਾਣ ਕਰਕੇ ਆਸ਼ਰਿਤਾਂ ਨੂੰ ਸਰਕਾਰੀ ਸੇਵਾ ਵਿੱਚ ਨੋਕਰੀ, ਮੈਡੀਕਲ ਪ੍ਰਤੀਪੂਰਤੀ, ਫੈਮਿਲੀ ਪੈਨਸ਼ਿਨ, ਛੁੱਟੀਆਂ ਅਤੇ ਹੋਰ ਵਿੱਤੀ ਲਾਭ  ਰੋਕ ਰੱਖੇ ਹਨ, ਜਿਨ੍ਹਾਂ ਨੂੰ ਕੰਪਿਊਟਰ ਅਧਿਆਪਕਾਂ ਤੇ ਬਗੈਰ ਦੇਰੀ ਤਰੰੁਤ ਲਾਗੂ ਕੀਤਾ ਜਾਵੇ ।ਪੰਜਾਬ ਸਰਕਾਰ ਦੀ ਭੇਦ-ਭਾਵ ਦੀ ਨੀਤੀ ਦੀ ਨਖੇਧੀ ਕੀਤੀ ਗਈ ਅਤੇ 23 ਅਕਤੂਬਰ ਨੂੰ ਪੰਜਾਬ ਸਰਕਾਰ ਦੀ ਅਰਥੀ ਫੂਕ ਕੀਤੇ ਗਏ ਵਾਅਦਿਆ ਨੂੰ ਜਨਤਕ ਕੀਤਾ ਜਾਵੇਗਾ ।ਆਪਣੀਆ ਜਾਇਜ ਅਤੇ ਹੱਕੀ ਮੰਗਾਂ ਨੂੰ ਮਨਵਾਉਣ ਲਈ ਆਰ-ਪਾਰ ਦਾ ਸੰਘਰਸ਼ ਰਾਹੀ 29 ਅਕਤੂਬਰ ਦੀ ਰੈਲੀ ਗੁਪਤ ਰੂਪ ਕੀਤੀ ਜਾਵੇਗੀ , ਜਿਸ ਦੀ ਨਿਰੋਲ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ।    
ਇਸ ਵਕਤ ਭਾਰੀ ਗਿਣਤੀ ਵਿੱਚ ਕੰਪਿਊਟਰ ਅਧਿਆਪਕ ਹਾਜਰ ਸਨ ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ