Monday, February 23, 2026
BREAKING NEWS
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

International

ਭਾਰਤ-ਕੈਨੇਡਾ ਵਿਵਾਦ ਵਿਚਾਲੇ ਪਰਵਾਸੀ ਪੰਜਾਬੀਆਂ ਨੂੰ ਆ ਰਹੀਆਂ ਵੀਜ਼ੇ ਸਬੰਧੀ ਵੱਡੀਆਂ ਦਿੱਕਤਾਂ

October 24, 2023 10:51 AM
SehajTimes

ਭਾਰਤ-ਕੈਨੇਡਾ ਵਿਵਾਦ ਵਿਚਾਲੇ ਪਰਵਾਸੀ ਪੰਜਾਬੀਆਂ ਨੂੰ ਵੀਜ਼ੇ ਸਬੰਧੀ ਵੱਡੀਆਂ ਦਿੱਕਤਾਂ ਆ ਰਹੀਆਂ ਹਨ। ਇੱਕ ਪਾਸੇ ਕੈਨੇਡਾ ਵੱਲੋਂ ਆਪਣੇ ਡਿਪਲੋਮੈਟ ਵਾਪਸ ਬਲਾਉਣ ਕਰਕੇ ਭਾਰਤ ਅੰਦਰ ਕੈਨੇਡਾ ਦੀ ਵੀਜ਼ੇ ਲਈ ਲੋਕ ਖੱਜਲ-ਖੁਆਰ ਹੋ ਰਹੇ ਹਨ, ਉੱਥੇ ਹੀ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਦੇਣ ਉੱਪਰ ਰੋਕ ਲਾਈ ਹੋਈ ਹੈ। ਇਸ ਦਾ ਸਭ ਤੋਂ ਵੱਧ ਅਸਰ ਪੰਜਾਬੀਆਂ ਉਪਰ ਪੈ ਰਿਹਾ ਹੈ।ਉਧਰ, ਬ੍ਰਿਟਿਸ਼ ਕੋਲੰਬੀਆ ਦੀਆਂ ਕੁਝ ਗੁਰਦੁਆਰਾ ਕਮੇਟੀਆਂ ਨੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ਵਿੱਚ ਕੈਨੇਡਾ ਤੋਂ ਭਾਰਤ ਲਈ ਮੁਅੱਤਲ ਕੀਤੀਆਂ ਵੀਜ਼ਾ ਸੇਵਾਵਾਂ ਤੁਰੰਤ ਚਾਲੂ ਕਰਨ ਦੀ ਮੰਗ ਕੀਤੀ ਹੈ। ਪੱਤਰ ਵਿੱਚ ਵਤਨ ਗੇੜੀ ਮਾਰਨ ਵਾਲਿਆਂ ਨੂੰ ਦਰਪੇਸ਼ ਔਕੜਾਂ ਬਾਰੇ ਜਾਣੂੰ ਕਰਾਇਆ ਗਿਆ ਹੈ।

ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੇ ਪ੍ਰਧਾਨ ਕੁਲਦੀਪ ਸਿੰਘ ਥਾਂਦੀ ਦੇ ਦਸਤਖਤਾਂ ਹੇਠ ਜਾਰੀ ਪੱਤਰ ਨਾਲ ਸੂਬੇ ਦੀਆਂ 15 ਹੋਰ ਗੁਰਦੁਆਰਾ ਕਮੇਟੀਆਂ ਦੀ ਸੂਚੀ ਨੱਥੀ ਕਰਕੇ ਮੰਗ ਸਾਂਝੀ ਮੰਗ ਹੋਣ ਦਾ ਦਾਅਵਾ ਕੀਤਾ ਗਿਆ ਹੈ। ਮੰਗ ਪੱਤਰ ਦੀ ਕਾਪੀ ਵੈਨਕੂਵਰ ਸਥਿੱਤ ਭਾਰਤੀ ਕੌਂਸਲੇਟ ਮੁਨੀਸ਼ ਕੁਮਾਰ ਨੂੰ ਵੀ ਭੇਜੀ ਗਈ ਹੈ। ਪੱਤਰ ਵਿੱਚ ਈ-ਵੀਜ਼ਾ ਸੇਵਾ ਤੇ ਆਊਟ ਸੋਰਸ ਏਜੰਸੀ ਰਾਹੀਂ ਦਿੱਤੀਆਂ ਜਾਂਦੀਆਂ ਸੇਵਾਵਾਂ ਤੁਰੰਤ ਚਾਲੂ ਕਰਕੇ ਭਾਰਤ ਯਾਤਰਾ ਤੇ ਵਪਾਰਕ ਰੁਕਾਵਟਾਂ ਦੂਰ ਕਰਨ ਦੀ ਮੰਗ ਦੁਹਰਾ ਕੇ ਵਿਦੇਸ਼ ਮੰਤਰੀ ਵੱਲੋਂ ਗੌਰ ਕਰਨ ਦਾ ਭਰੋਸਾ ਪ੍ਰਗਟ ਕੀਤਾ ਗਿਆ ਹੈ।

ਦੱਸ ਦਈਏ ਕਿ ਸਰੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤੇ ਵੱਖਵਾਦੀ ਸੋਚ ਵਾਲੇ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਸੂਈ ਭਾਰਤੀ ਖੁਫੀਆ ਏਜੰਸੀਆਂ ਵੱਲ ਸੇਧਤ ਹੋਣ ਮਗਰੋਂ ਕੈਨੇਡਾ-ਭਾਰਤ ਸਬੰਧਾਂ ਵਿੱਚ ਪੈਦਾ ਹੋਏ ਤਣਾਅ ਕਰਕੇ ਭਾਰਤ ਸਰਕਾਰ ਨੇ ਕੈਨੇਡਾ ਤੋਂ ਭਾਰਤ ਲਈ ਵੀਜ਼ਾ ਸੇਵਾਵਾਂ ਮੁਅੱਤਲ ਕੀਤੀਆਂ ਹੋਈਆਂ ਹਨ, ਜਿਸ ਕਾਰਨ ਭਾਰਤ ਜਾਣ ਵਾਲੇ ਲੋਕ ਕਾਫੀ ਦਿੱਕਤ ਮਹਿਸੂਸ ਕਰ ਰਹੇ ਹਨ।

ਕੁਝ ਲੋਕ ਅਮਰੀਕਾ ਦੇ ਸ਼ਹਿਰਾਂ ’ਚ ਸਥਿਤ ਭਾਰਤੀ ਸਫਾਰਤਖਾਨਿਆਂ ਰਾਹੀਂ ਵੀਜ਼ੇ ਲਵਾ ਰਹੇ ਹਨ, ਜੋ ਪ੍ਰੇਸ਼ਾਨੀਆਂ ਭਰਿਆ ਤੇ ਖਰਚੀਲਾ ਯਤਨ ਸਾਬਤ ਹੋ ਰਿਹਾ ਹੈ। ਨੱਥੀ ਕੀਤੀ ਕਮੇਟੀਆਂ ਦੀ ਸੂਚੀ ਵਿੱਚ ਸਰੀ ਗੁਰਦੁਆਰਾ ਕਮੇਟੀ ਦਾ ਨਾਂ ਸ਼ਾਮਲ ਨਹੀਂ ਹੈ।

Have something to say? Post your comment

 

More in International

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ