Wednesday, September 17, 2025

Haryana

ਪੰਜਾਬ ਦੇ ਮੁਕਾਬਲੇ ਹਰਿਆਣਾ ਵਿੱਚ ਘੱਟ ਸਾੜੀ ਗਈ ਪਰਾਲੀ- ਹਰਿਆਣਾ ਸਰਕਾਰ

October 24, 2023 12:19 PM
SehajTimes

ਹਰਿਆਣਾ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ 714 ਮਾਮਲੇ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਪੰਜਾਬ ਵਿੱਚ ਇਸ ਤੋਂ ਢਾਈ ਗੁਣਾ ਵੱਧ ਪਰਾਲੀ ਸਾੜਨ ਦੀਆਂ 1794 ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਪਰਾਲੀ ਸਾੜਨ 'ਤੇ ਪਾਬੰਦੀ ਨਾ ਹੋਣ ਕਾਰਨ ਹਰਿਆਣਾ ਦੇ ਸੱਤ ਸ਼ਹਿਰਾਂ ਦੀ ਹਵਾ ਪ੍ਰਦੂਸ਼ਤ ਹੋ ਗਈ ਹੈ। ਸੂਬੇ ਵਿੱਚ ਫਰੀਦਾਬਾਦ ਵਿੱਚ ਸਭ ਤੋਂ ਵੱਧ ਹਵਾ ਗੁਣਵੱਤਾ ਸੂਚਕਾਂਕ (AQI) 325 ਸੀ। ਇਸ ਤੋਂ ਇਲਾਵਾ ਬਹਾਦਰਗੜ੍ਹ, ਕਰਨਾਲ, ਭਿਵਾਨੀ, ਕੁਰੂਕਸ਼ੇਤਰ, ਰੋਹਤਕ, ਕੈਥਲ ਵਿੱਚ AQI 200 ਤੋਂ ਵੱਧ ਹੈ। ਇਨ੍ਹਾਂ ਸਾਰੇ ਸ਼ਹਿਰਾਂ ਦੀ ਹਵਾ ਖ਼ਰਾਬ ਸ਼੍ਰੇਣੀ ਵਿੱਚ ਹੈ।

 

ਹਾਲਾਂਕਿ ਹਰਿਆਣਾ ਸਰਕਾਰ ਦਾ ਦਾਅਵਾ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਾਫੀ ਕਮੀ ਆਈ ਹੈ। ਸੂਬੇ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ 714 ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਕਿ ਸਾਲ 2022 ਵਿੱਚ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੇ 893 ਮਾਮਲੇ ਸਾਹਮਣੇ ਆਏ ਸਨ। ਸਾਲ 2021 ਵਿੱਚ ਇਨ੍ਹਾਂ ਦੀ ਗਿਣਤੀ 1508 ਸੀ। ਇਸ ਵਾਰ ਵੀ ਗੁਆਂਢੀ ਸੂਬੇ ਪੰਜਾਬ ਦੇ ਮੁਕਾਬਲੇ ਹਰਿਆਣਾ ਵਿੱਚ ਬਹੁਤ ਘੱਟ ਪਰਾਲੀ ਸਾੜੀ ਗਈ ਹੈ।ਦੱਸਣਯੋਗ ਹੈ ਕਿ ਪੰਜਾਬ ਦੇ ਕਿਸਾਨ ਜਾਗਰੂਕ ਹੋ ਗਏ ਹਨ ਜਾਂ ਫਿਰ ਕਹਿ ਲਵੋ ਕਿ ਸਰਕਾਰੀ ਕਾਰਵਾਈਆਂ ਦੇ ਡਰੋਂ ਕਿਸਾਨਾਂ ਨੇ ਅਜਿਹਾ ਕਰਨਾ ਬੰਦ ਕਰ ਦਿੱਤਾ ਹੈ। ਜਾਂ ਫਿਰ ਆਖ ਦਈਏ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਸਮਝਾਉਣ ਵਿੱਚ ਕਾਮਯਾਬ ਹੋ ਰਹੀ ਹੈ ਕਿ ਪਰਾਲੀ ਨੂੰ ਅੱਗ ਨਹੀਂ ਲਗਾਉਣੀ। ਕਿਉਂਕਿ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਲਗਾਤਾਰ ਘੱਟ ਰਹੀਆਂ ਹਨ।

 

ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪੰਜਾਬ ਵਿੱਚ ਘੱਟ ਪਰਾਲੀ ਸਾੜੀ ਗਈ ਹੈ। ਸ਼ਨੀਵਾਰ ਦੀ ਰਾਤ ਨੂੰ ਸੈਟੇਲਾਈਟ ਨੇ 17 ਜ਼ਿਲ੍ਹਿਆਂ ਵਿੱਚ 146 ਥਾਵਾਂ 'ਤੇ ਪਰਾਲੀ ਸਾੜਨ ਦੇ ਮਾਮਲੇ ਦਰਜ ਕੀਤੇ ਹਨ। ਹੁਣ ਤੱਕ 1764 ਥਾਵਾਂ 'ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਇਹ ਅੰਕੜੇ ਪਿਛਲੇ 2 ਸਾਲਾਂ ਵਿੱਚ ਸਭ ਤੋਂ ਘੱਟ ਹਨ।ਸਰਕਾਰ ਨੇ 2022 ਦੇ ਮੁਕਾਬਲੇ ਇਸ ਸਾਲ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ 50 ਫੀਸਦੀ ਤੋਂ ਵੱਧ ਘਟਾਉਣ ਦਾ ਟੀਚਾ ਰੱਖਿਆ ਹੈ। ਇਸ ਐਕਸ਼ਨ ਪਲਾਨ ਦਾ ਉਦੇਸ਼ ਪੰਜਾਬ ਦੇ 6 ਜ਼ਿਲ੍ਹਿਆਂ ਹੁਸ਼ਿਆਰਪੁਰ, ਮਲੇਰਕੋਟਲਾ, ਪਠਾਨਕੋਟ, ਰੂਪਨਗਰ, ਮੋਹਾਲੀ ਅਤੇ ਐਸ.ਬੀ.ਐਸ.ਨਗਰ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਖਤਮ ਕਰਨਾ ਹੈ।

 

 

Have something to say? Post your comment

 

More in Haryana

ਮਹਾਰਾਜਾ ਅਗਰਸੇਨ ਹਵਾੲ ਅੱਡਾ, ਹਸਾਰ ਤੋਂ ਅਯੋਧਿਆ, ਦਿੱਲੀ ਅਤੇ ਚੰਡੀਗੜ੍ਹ ਦੇ ਬਾਅਦ ਹੁਣ ਜੈਪੁਰ ਲਈ ਵੀ ਹਵਾਈ ਸੇਵਾ ਸ਼ੁਰੂ

ਹਰਿਆਣਾ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਕੌਮੀ ਪ੍ਰਤੱਖ ਟੈਕਸ ਅਕਾਦਮੀ ਦੇ ਨਾਲ ਕੀਤਾ ਸਮਝੌਤਾ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੁਣੀਆਂ ਜਨਸਮਸਿਆਵਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਅਨਾਜ ਮੰਡੀ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਲਈ ਮੇਅਰ ਪਰਿਸ਼ਦ ਦੀ ਮੀਟਿੰਗ

ਪੰਕਜ ਅਗਰਵਾਲ ਹੋਣਗੇ ਸੋਨੀਪਤ ਜਿਲ੍ਹਾ ਦੇ ਪ੍ਰਭਾਰੀ

ਮੇਗਾ ਪਰਿਯੋਜਨਾਵਾਂ ਨੂੰ ਨਿਰਧਾਰਿਤ ਸਮੇ ਵਿੱਚ ਪੂਰਾ ਕਰਨ ਅਧਿਕਾਰੀ, ਪ੍ਰਸ਼ਾਸਣਿਕ ਸਕੱਤਰ ਆਪ ਕਰਨ ਨਿਗਰਾਨੀ : ਮੁੱਖ ਮੰਤਰੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹੜ੍ਹ ਪ੍ਰਭਾਵਿਤ ਪੰਜਾਬ ਤੇ ਹਿਮਾਚਲ ਲਈ ਸਹਾਇਤਾ ਸਮੱਗਰੀ ਦੇ 25 ਟਰੱਕਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਸਮਾਜ ਦੀ ਪ੍ਰਗਤੀ ਸਿਖਿਆ ਅਤੇ ਇੱਕਜੁਟਤਾ ਨਾਲ ਸੰਭਵ : ਰਣਬੀਰ ਸਿੰਘ ਗੰਗਵਾ

ਕੁਦਰਤੀ ਮੁਸੀਬਤ ਸਮੇਂ ਸੂਬਾ ਸਰਕਾਰ ਪੂਰੀ ਤਰ੍ਹਾਂ ਖੜੀ ਹੈ ਸੂਬਾ ਵਾਸੀਆਂ ਦੇ ਨਾਲ : ਮੁੱਖ ਮੰਤਰੀ ਨਾਇਬ ਸਿੰਘ ਸੈਣੀ