ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥ ੧॥ ਸਾਚਾ ਸਾਹਿਬੁ ਸਦ ਮਿਹਰਵਾਣੁ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥ ੧੬॥੪੪॥