Sunday, May 05, 2024

Chandigarh

ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਦੇ ਜਥੇਬੰਦਕ ਢਾਂਚੇ ਦੀ ਚੋਣ, ਗੁਰਦੀਪ ਸਿੰਘ ਬਣੇ ਪ੍ਰਧਾਨ

October 25, 2023 08:28 PM
SehajTimes

ਚੰਡੀਗੜ੍ਹ (ਹਰਵਿੰਦਰ ਹੈਰੀ) : ਸਮੂਹ ਕਰਮਚਾਰੀ ਦਫ਼ਤਰ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ, ਚੰਡੀਗੜ੍ਹ, ਪੰਜਾਬ ਵੱਲੋਂ, ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ, ਪੰਜਾਬ, ਚੰਡੀਗੜ੍ਹ ਦੇ ਬੈਨਰ ਹੇਠ ਨਵੀਂ ਜਥੇਬੰਦਕ ਢਾਂਚੇ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਮੌਕੇ ਜਥੇਬੰਦੀ ਦਾ ਚੇਅਰਮੈਨ ਪਰਵਿੰਦਰ ਸਿੰਘ, ਪ੍ਰਧਾਨ ਗੁਰਦੀਪ ਸਿੰਘ, ਪ੍ਰਧਾਨ (ਇਸਤਰੀ ਵਿੰਗ) ਅੰਮ੍ਰਿਤਪਾਲ ਕੌਰ, ਕਨਵੀਨਰ ਸੁਖਵਿੰਦਰ ਸਿੰਘ, ਜਨਰਲ ਸਕੱਤਰ ਗੁਲਜ਼ਾਰ ਖਾਂ, ਵਾਈਸ ਚੇਅਰਮੈਨ ਸ੍ਰੀਮਤੀ ਸੁਨੀਤਾ ਭਨੋਟ, ਸੀਨੀਅਰ ਮੀਤ ਪ੍ਰਧਾਨ (ਇਸਤਰੀ ਵਿੰਗ) ਸ੍ਰੀਮਤੀ ਰਿੰਪੀ, ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ, ਮੀਤ ਪ੍ਰਧਾਨ (ਇਸਤਰੀ ਵਿੰਗ) ਪਰਮਿੰਦਰ ਕੌਰ ਸੰਧੂ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਸੰਯੁਕਤ ਸਕੱਤਰ ਸਿਮਰਨਜੀਤ ਸਿੰਘ ਰੰਗੀ, ਵਿੱਤ ਸਕੱਤਰ ਦਵਿੰਦਰ ਸਿੰਘ, ਵਿੱਤ ਸਕੱਤਰ (ਇਸਤਰੀ ਵਿੰਗ) ਗੁਰਪ੍ਰੀਤ ਕੌਰ, ਪ੍ਰੈਸ ਸਕੱਤਰ ਪੰਕਜ ਸ਼ਰਮਾ, ਪ੍ਰਚਾਰ ਸਕੱਤਰ ਕਮਲਪ੍ਰੀਤ ਸਿੰਘ, ਸਟੇਜ਼ ਸਕੱਤਰ ਗੁਰਮੀਤ ਸਿੰਘ ਰਾਣਾ ਨੂੰ ਥਾਪਿਆ ਗਿਆ।

ਇਸ ਮੌਕੇ ਜਥੇਬੰਦੀ ਦੇ ਨਵੇਂ ਚੁਣੇ ਗਏ ਪ੍ਰਧਾਨ ਗੁਰਦੀਪ ਸਿੰਘ ਨੇ ਸਮੂਹ ਮੁਲਾਜ਼ਮਾਂ ਨੂੰ ਮੁਖਾਤਿਬ ਹੁੰਦਿਆਂ ਸਮੂਹ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਅਤੇ ਦਰਪੇਸ਼ ਔਕੜਾਂ ਵੱਲ ਸਰਕਾਰ ਦਾ ਧਿਆਨ ਦਿਵਾਉਣ ਲਈ ਸੰਘਰਸ਼ ਦਾ ਰਾਹ ਉਲੀਕਿਆ ਜਾਵੇਗਾ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ