Sunday, May 11, 2025
BREAKING NEWS
ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸਪਾਕਿਸਤਾਨ ਹਾਈ ਕਮਿਸ਼ਨ 'ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰਹੁਣ ਨਹੀਂ ਹੋਵੇਗੀ ਭਾਰਤ ਪਾਕਿਸਤਾਨ ਦੀ ਲੜਾਈਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇਦੇਸ਼ ‘ਚ ਹਾਈ ਅਲਰਟ ਤੋਂ ਬਾਅਦ 27 ਹਵਾਈ ਅੱਡੇ ਬੰਦ, 430 ਉਡਾਣਾਂ ਕੈਂਸਲਭਾਰਤੀ ਫੌਜ ਦਾ ਜਵਾਨ ਪੁੰਛ ‘ਚ ਪਾਕਿਸਤਾਨ ਦੀ ਗੋਲੀਬਾਰੀ ‘ਚ ਹੋਇਆ ਸ਼ਹੀਦਪੰਜਾਬ ‘ਚ ਕਈ ਥਾਂਈਂ Mock Drill ਜਾਰੀਪਟਿਆਲਾ ਵਿੱਚ ਜੰਗ ਦੀ ਸਥਿਤੀ ਨਾਲ ਨਿਪਟਣ ਲਈ ਅੱਜ ਹੋਵੇਗਾ ਅਭਿਆਸਪੰਜਾਬ ਦੇ ਸਰਹੱਦੀ ਪਿੰਡ ਹੋਣ ਲੱਗੇ ਖਾਲੀ‘ਅੱਤਵਾਦ ਖ਼ਿਲਾਫ਼ ਪੂਰਾ ਦੇਸ਼ ਇੱਕਜੁੱਟ’-ਆਪ੍ਰੇਸ਼ਨ ਸਿੰਦੂਰ ‘ਤੇ CM ਭਗਵੰਤ ਮਾਨ ਦਾ ਬਿਆਨ

Malwa

ਕੋਵਿਡ ਮਰੀਜ਼ਾਂ ਦੇ ਅੰਗ ਕੱਢੇ ਜਾਣ ਦੀਆਂ ਅਫ਼ਵਾਹਾਂ ਝੂਠੀਆਂ : ਸੁਰਭੀ ਮਲਿਕ

September 04, 2020 09:39 AM
Surjeet Singh Talwandi

-ਲੋਕ ਕੋਰੋਨਾ ਵਾਇਰਸ, ਡਾਕਟਰਾਂ ਤੇ ਹਸਪਤਾਲ ਬਾਰੇ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ 'ਤੇ ਯਕੀਨ ਨਾ ਕਰਨ-ਸੁਰਭੀ ਮਲਿਕ
ਪਟਿਆਲਾ : ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਕੋਵਿਡ ਕੇਅਰ ਇੰਚਾਰਜ ਸ੍ਰੀਮਤੀ ਸੁਰਭੀ ਮਲਿਕ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਅਤੇ ਰਾਜਿੰਦਰਾ ਹਸਪਤਾਲ 'ਚ ਡਾਕਟਰਾਂ ਵੱਲੋਂ ਕੋਵਿਡ ਮਰੀਜਾਂ ਦੇ ਕੀਤੇ ਜਾ ਰਹੇ ਇਲਾਜ ਸਬੰਧੀਂ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ 'ਤੇ ਯਕੀਨ ਨਾ ਕਰਨ ਅਤੇ ਕੋਵਿਡ ਦੇ ਲੱਛਣ ਸਾਹਮਣੇ ਆਉਣ 'ਤੇ ਸਮੇਂ ਸਿਰ ਇਸਦਾ ਇਲਾਜ ਕਰਵਾਉਣ।
ਸ੍ਰੀਮਤੀ ਸੁਰਭੀ ਮਲਿਕ ਅੱਜ ਮਿਸ਼ਨ ਫ਼ਤਿਹ ਤਹਿਤ ਆਪਣੇ ਫੇਸਬੁਕ ਲਾਈਵ ਪ੍ਰੋਗਰਾਮ ਦੌਰਾਨ ਰਾਜਿੰਦਰਾ ਹਸਪਤਾਲ ਵਿਖੇ ਕੋਵਿਡ-19 ਮਰੀਜਾਂ ਦੇ ਇਲਾਜ ਲਈ ਚੁੱਕੇ ਜਾ ਰਹੇ ਕਦਮਾਂ ਤੋਂ ਜਾਣੂ ਕਰਵਾਉਂਦੇ ਹੋਏ ਲੋਕਾਂ ਦੇ ਰਜਿੰਦਰਾ ਹਸਪਤਾਲ ਬਾਰੇ ਸਵਾਲਾਂ ਦੇ ਜਵਾਬ ਦੇ ਰਹੇ ਸਨ।
ਸ੍ਰੀਮਤੀ ਸੁਰਭੀ ਮਲਿਕ ਨੇ ਕੁਝ ਲੋਕਾਂ ਵੱਲੋਂ ਪਾਜਿਟਿਵ ਮਰੀਜਾਂ ਲਈ ਡਾਕਟਰਾਂ ਜਾਂ ਹਸਪਤਾਲ ਨੂੰ ਕੁਝ ਪੈਸੇ ਮਿਲਣ ਦੀਆਂ ਅਫ਼ਵਾਹਾਂ ਦਾ ਸਿਰੇ ਤੋਂ ਖੰਡਨ ਕਰਦਿਆਂ ਸਪੱਸ਼ਟ ਕੀਤਾ ਕਿ ਨਾ ਹੀ ਸਰਕਾਰ ਅਤੇ ਨਾ ਹੀ ਡਾਕਟਰਾਂ ਵੱਲੋਂ ਮਰੀਜ ਵਧਾਉਣ ਦੀ ਕੋਈ ਪ੍ਰਕ੍ਰਿਆ ਨਹੀਂ ਚੱਲ ਰਹੀ ਸਗੋਂ ਮਰੀਜਾਂ ਦੀ ਬਿਮਾਰੀ ਮੁਤਾਬਕ ਹੀ ਮਰੀਜਾਂ ਨੂੰ ਇੱਥੇ ਦਾਖਲ ਕੀਤਾ ਜਾਂਦਾ ਹੈ। ਉਨ੍ਹਾਂ ਮੁੜ ਤੋਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣਾ ਇਲਾਜ ਕਰਵਾਉਣ ਨਾ ਕਿ ਅਜਿਹੀਆਂ ਅਫ਼ਵਾਹਾਂ 'ਤੇ ਯਕੀਨ ਕਰਦੇ ਹੋਏ ਇਲਾਜ 'ਚ ਦੇਰੀ ਕਰਨ। ਉਨ੍ਹਾਂ ਕਿਹਾ ਕਿ ਹਸਪਤਾਲ ਕੋਲ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਫ਼ੰਡ ਮੌਜੂਦ ਹਨ ਅਤੇ ਪੰਜਾਬ ਸਰਕਾਰ ਦਾ ਧਿਆਨ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵੱਲ ਹੀ ਲੱਗਿਆ ਹੋਇਆ ਹੈ।
ਇਸ ਦੇ ਨਾਲ ਹੀ ਰਾਜਿੰਦਰਾ ਹਸਪਤਾਲ ਜਾਂ ਹੋਰ ਸਰਕਾਰੀ ਹਸਪਤਾਲਾਂ 'ਚ ਮਰੀਜਾਂ ਦੇ ਅੰਗ ਕੱਢੇ ਜਾਣ ਦੀਆਂ ਅਫ਼ਵਾਹਾਂ ਦਾ ਵੀ ਖੰਡਨ ਕਰਦਿਆਂ ਸ੍ਰੀਮਤੀ ਸੁੁਰਭੀ ਨੇ ਕਿਹਾ ਅਜਿਹਾ ਕਰਨਾ ਕਿਸੇ ਵੀ ਹਾਲਾਤ 'ਚ ਸੰਭਵ ਨਹੀਂ ਕਿਉਂਕਿ ਇੱਥੇ ਵੱਡੀ ਗਿਣਤੀ ਬਾਕੀ ਸਟਾਫ਼, ਮਰੀਜ ਮੌਜੂਦ ਰਹਿੰਦੇ ਹਨ ਅਤੇ ਨਾਲ ਹੀ ਆਈਸੋਲੇਸ਼ਨ ਫੈਸਿਲਟੀ 'ਚ ਕੋਈ ਉਪਰੇਸ਼ਨ ਥੀਏਟਰ ਹੀ ਨਹੀਂ ਹੈ, ਜਿਥੇ ਅਜਿਹਾ ਕੀਤਾ ਜਾ ਸਕੇ। ਉਨ੍ਹਾਂ ਸਪਸ਼ਟ ਕੀਤਾ ਕਿ ਅੰਗ ਕੱਢਕੇ ਉਸਨੂੰ ਸਟੋਰ ਕਰਨਾ ਅਤੇ ਉਸਨੂੰ ਅੱਗੇ ਕਿਸੇ ਹੋਰ ਥਾਂ 'ਤੇ ਲੈ ਕੇ ਜਾਣਾ ਸੰਭਵ ਵੀ ਨਹੀਂ ਹੈ ਅਤੇ ਕੋਈ ਵੀ ਡਾਕਟਰ ਅਜਿਹੇ ਕੰਮ 'ਚ ਨਹੀਂ ਲੱਗਿਆ ਹੋਇਆ। ਉਨ੍ਹਾਂ ਦੱਸਿਆ ਕਿ ਰਾਜਿੰਦਰਾ ਹਸਪਤਾਲ 'ਚ 1519 ਮਰੀਜ ਦਾਖਲ ਹੋਏ ਸਨ, ਜਿਨ੍ਹਾਂ 'ਚੋਂ 1000 ਤੋਂ ਵਧੇਰੇ ਮਰੀਜ ਠੀਕ ਹੋਕੇ ਘਰ ਜਾ ਚੁੱਕੇ ਹਨ ਜਾਂ ਐਲ-2 ਫੈਸਲਿਟੀ 'ਚ ਹਨ। ਇਸ ਤੋਂ ਇਲਾਵਾ ਹੁਣ ਰਾਜਿੰਦਰਾ ਹਸਪਤਾਲ 'ਚ ਮਰੀਜਾਂ ਦੇ ਠੀਕ ਹੋਣ ਦੀ ਦਰ 64 ਫੀਸਦੀ ਤੋਂ ਵੱਧ ਗਈ ਹੈ।
ਵੈਂਟੀਲੇਟਰ 'ਤੇ ਮਰੀਜਾਂ ਦੀ ਮੌਤ ਦਰ ਜਿਆਦਾ ਹੋਣ ਸਬੰਧੀਂ ਕੀਤੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਸ੍ਰੀਮਤੀ ਸੁਰਭੀ ਮਲਿਕ ਨੇ ਕਿ ਅਜਿਹੇ ਮਰੀਜਾਂ ਦੀ ਮੌਤ ਦਰ ਪੂਰੇ ਵਿਸ਼ਵ ਭਰ 'ਚ ਹੀ ਜ਼ਿਆਦਾ ਹੈ ਅਤੇ ਅਜਿਹਾ ਹੀ ਰਾਜਿੰਦਰਾ ਹਸਪਤਾਲ 'ਚ ਵੀ ਹੈ, ਪਰੰਤੂ ਫਿਰ ਵੀ ਇੱਥੇ ਡਾਕਟਰਾਂ ਨੇ ਹੁਣ ਤੱਕ 3 ਮਰੀਜਾਂ ਨੂੰ ਵੈਂਟੀਲੇਟਰ ਤੋਂ ਉਤਾਰ ਕੇ ਸਿਹਤਯਾਬ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਮਰੀਜ ਦੀ ਮੌਤ ਉਸ ਦੀ ਬਿਮਾਰੀ ਦੀ ਗੰਭੀਰਤਾ ਅਤੇ ਉਸਦੀ ਸਰੀਰਕ ਹਾਲਤ 'ਤੇ ਨਿਰਭਰ ਕਰਦੀ ਹੈ, ਅਜਿਹਾ ਨਹੀਂ ਹੈ ਕਿ ਰਾਜਿੰਦਰਾ ਹਸਪਤਾਲ ਆਉਣ ਵਾਲੇ ਮਰੀਜ ਮਰ ਰਹੇ ਹਨ।
ਉਨ੍ਹਾਂ ਕਿਹਾ ਕਿ ਹਾਲਾਂਕਿ ਰਾਜਿੰਦਰਾ ਹਸਪਤਾਲ 'ਚ ਬਹੁਤ ਹੀ ਗੰਭੀਰ ਹਾਲਤ 'ਚ ਮਰੀਜ ਪੁੱਜਦੇ ਹਨ, ਜਿਸ ਕਰਕੇ ਮੌਤ ਦਰ ਵੀ ਜਿਆਦਾ ਹੋਣੀ ਸੁਭਾਵਕ ਹੈ। ਉਨ੍ਹਾਂ ਕਿਹਾ ਕਿ ਮਰੀਜਾਂ ਦੇ ਦੇਰੀ ਨਾਲ ਪੁੱਜਣ ਕਰਕੇ ਹੀ ਪਹਿਲੇ 24 ਘੰਟਿਆਂ 'ਚ 44 ਫੀਸਦੀ ਮਰੀਜਾਂ ਦੀ ਮੌਤ ਹੁੰਦੀ ਹੈ, ਇਸ ਲਈ ਲੋਕ ਮੌਤ ਦਰ ਘਟਾਉਣ ਲਈ ਤੁਰੰਤ ਆਪਣੇ ਟੈਸਟ ਕਰਵਾਉਣ ਅਤੇ ਤੁਰੰਤ ਹੀ ਡਾਕਟਰੀ ਸਹਾਇਤਾ ਲੈਣ।
ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਕੋਵਿਡ ਵਾਰਡ 'ਚ ਸੀਸੀਟੀਵੀ ਕੈਮਰੇ ਲਗਾਕੇ ਇਸ ਨੂੰ ਆਮ ਲੋਕਾਂ ਨੂੰ ਦਿਖਾਉਣਾ ਨੈਤਿਕ ਤੌਰ 'ਤੇ ਠੀਕ ਨਹੀਂ ਹੈ ਕਿਉਂਕਿ ਅਜਿਹਾ ਕਰਨ ਨਾਲ ਮਰੀਜਾਂ ਦੀ ਨਿੱਜਤਾ ਵੀ ਪ੍ਰਭਾਵਤ ਹੋਵੇਗੀ। ਉਨ੍ਹਾਂ ਕਿਹਾ ਕਿ ਕੈਮਰੇ ਬੇਸ਼ੱਕ ਵਾਰਡ 'ਚ ਲਗਾਏ ਜਾ ਰਹੇ ਹਨ ਪਰੰਤੂ ਉਹ ਕੇਵਲ ਡਾਕਟਰਾਂ ਦੀ ਅੰਦਰੂਨੀ ਵਰਤੋਂ ਲਈ ਹੀ ਹੋਣਗੇ। ਪ੍ਰੰਤੂ ਜੇਕਰ ਕਿਸੇ ਗੰਭੀਰ ਮਰੀਜ ਦੇ ਵਾਰਸ ਚਾਹੁੰਦੇ ਹਨ ਕਿ ਉਨ੍ਹਾਂ ਦੇ ਮਰੀਜ ਦੀ ਵੀਡੀਓ ਕਾਲ ਕਰਵਾਈ ਜਾਵੇ ਤਾਂ ਇਸ ਨੂੰ ਮਰੀਜ ਦੀ ਹਾਲਤ ਦੇਖਦੇ ਹੋਏ ਹਸਪਤਾਲ ਵੱਲੋਂ ਕਰਵਾਇਆ ਜਾ ਸਕਦਾ ਹੈ।
ਇਸ ਮੌਕੇ ਸ੍ਰੀਮਤੀ ਸੁਰਭੀ ਨੇ ਇਹ ਵੀ ਦੱਸਿਆ ਕਿ ਰਾਜਿੰਦਰਾ ਹਸਪਤਾਲ 'ਚ ਆਕਸੀਜਨ ਵਾਲੇ 600 ਬੈਡ ਹਨ ਅਤੇ ਇੱਥੇ ਅੱਜ 228 ਮਰੀਜ ਦਾਖਲ ਹਨ ਅਤੇ 105 ਮਰੀਜ ਆਕਸੀਜਨ ਦੇ ਵੱਖ-ਵੱਖ ਸਾਧਨਾਂ 'ਤੇ ਹਨ, ਇੱਥੇ 250 ਦੇ ਕਰੀਬ ਡਾਕਟਰ ਅਤੇ 250 ਪੈਰਾਮੈਡੀਕਲ ਸਟਾਫ਼ ਸਮੇਤ ਐਨੇ ਹੀ ਅਟੈਂਡੈਂਟ ਤੇ ਸਫਾਈ ਕਰਮੀ ਮਰੀਜਾਂ ਦੀ ਸੇਵਾ ਸੰਭਾਲ ਲਈ ਲੱਗੇ ਹੋਏ ਹਨ। ਉਨ੍ਹਾਂ ਦੱਸਿਆ ਕਿ ਕੋਵਿਡ ਮਰੀਜਾਂ ਦੇ ਲਈ 150 ਬੈਡ ਹੋਰ ਵੀ ਵਧਾਏ ਜਾ ਰਹੇ ਹਨ। ਇਸ ਤੋਂ ਬਿਨ੍ਹਾਂ ਹਸਪਤਾਲ ਵੱਲੋਂ ਕੰਟਰੋਲ ਰੂਮ ਤੋਂ ਲਗਾਤਾਰ ਮਰੀਜਾਂ ਦੇ ਵਾਰਸਾਂ ਨੂੰ ਮਰੀਜਾਂ ਦੀ ਸਿਹਤ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਜਦੋਂਕਿ ਵਟਸਐਪ ਨੰਬਰ 6239488469 'ਤੇ ਮੈਸੇਜ ਭੇਜ ਕੇ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।

Have something to say? Post your comment

 

More in Malwa

ਪਾਕਿਸਤਾਨ ਹਾਈ ਕਮਿਸ਼ਨ 'ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰ

ਲੋੜ ਪੈਣ ‘ਤੇ ਕੀਤਾ ਜਾਵੇਗਾ ਜ਼ਿਲ੍ਹਾ ਪਟਿਆਲਾ ਵਿੱਚ ਬਲੈਕਆਊਟ : ਜ਼ਿਲ੍ਹਾ ਮੈਜਿਸਟਰੇਟ

ਪੰਜਾਬ ਸਰਕਾਰ ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ : ਡਾ. ਬਲਬੀਰ ਸਿੰਘ

ਬਲੈਕਆਊਟ ਤੋਂ ਕੁਝ ਸਮਾਂ ਪਹਿਲਾ ਕਰਾਂਗੇ ਸੂਚਿਤ : ਡਿਪਟੀ ਕਮਿਸ਼ਨਰ  

ਜ਼ਿਲ੍ਹਾ ਨਿਵਾਸੀ ਕਿਸੇ ਵੀ ਤਰ੍ਹਾਂ ਦੀ ਸੋਸ਼ਲ ਮੀਡੀਆ ਖ਼ਬਰ ਜਾਂ ਅਫ਼ਵਾਹ ਉਪਰ ਬਿਨ੍ਹਾਂ ਪੜਤਾਲ ਕੀਤੇ ਯਕੀਨ ਨਾ ਕਰਨ ਤੇ ਨਾ ਹੀ ਅੱਗੇ ਫੈਲਾਉਣ-ਡਾ. ਪ੍ਰੀਤੀ ਯਾਦਵ

ਰਾਸ਼ਨ ਦੀ ਘਾਟ ਬਾਰੇ ਅਫਵਾਹਾਂ ਅਧਾਰਹੀਨ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਮੈਜਿਸਟ੍ਰੇਟ ਡਾ. ਪ੍ਰੀਤੀ ਯਾਦਵ ਨੇ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਵਿਰੁੱਧ ਸਖ਼ਤ ਹੁਕਮ ਜਾਰੀ ਕੀਤੇ

ਡਿਪਟੀ ਕਮਿਸ਼ਨਰ ਨੇ ਸਿਵਲ ਡਿਫੈਂਸ ਮੌਕ ਡ੍ਰਿਲ ਤੇ ਬਲੈਕ ਆਊਟ ਦੌਰਾਨ ਜ਼ਿਲ੍ਹਾ ਨਿਵਾਸੀਆਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ

ਆਰਸੇਟੀ ਵੱਲੋਂ ਫਾਸਟ ਫੂਡ ਸਟਾਲ ਕੋਰਸ ਦੀ ਸ਼ੁਰੂਆਤ

ਗ੍ਰਿਫਤਾਰ ਕਿਸਾਨਾਂ ਨੂੰ ਜੇਲ੍ਹ ਚੋਂ ਕੀਤਾ ਰਿਹਾਅ