Sunday, May 19, 2024

Malwa

ਸਮਾਣਾ ਮੰਡੀ 'ਚ ਕਣਕ ਦੀ ਖ਼ਰੀਦ ਲਈ ਪ੍ਰਬੰਧ ਮੁਕੰਮਲ : ਐਸ.ਡੀ.ਐਮ. ਸਮਾਣਾ

April 07, 2021 04:13 PM
SehajTimes

ਪਟਿਆਲਾ : 10 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖ਼ਰੀਦ ਸਬੰਧੀ ਸਮਾਣਾ ਮੰਡੀ 'ਚ ਖ਼ਰੀਦ ਪ੍ਰਬੰਧ ਪੂਰੇ ਕਰ ਲਏ ਗਏ ਹਨ ਅਤੇ ਕੋਵਿਡ-19 ਦੇ ਮੱਦੇਨਜ਼ਰ ਤੇ ਕਿਸਾਨਾਂ ਦੀ ਸਹੂਲਤ ਨੂੰ ਧਿਆਨ 'ਚ ਰੱਖਦਿਆ ਕੂਪਨ ਸਿਸਟਮ ਰਾਹੀਂ ਮੰਡੀ 'ਚ ਦਾਖਲਾ ਕਰਨ ਸਬੰਧੀ ਵੀ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਅੱਜ ਖ਼ਰੀਦ ਪ੍ਰਬੰਧਾਂ ਸਬੰਧੀ ਮਾਰਕਿਟ ਕਮੇਟੀ ਸਮਾਣਾ ਵਿਖੇ ਐਸ.ਡੀ.ਐਮ. ਸਮਾਣਾ ਨਮਨ ਮੜਕਨ ਅਤੇ ਮਾਰਕਿਟ ਕਮੇਟੀ ਸਮਾਣਾ ਦੇ ਚੇਅਰਮੈਨ ਪ੍ਰਦਮਨ ਸਿੰਘ ਵਿਰਕ ਵੱਲੋਂ ਕਣਕ ਦੀ ਖ਼ਰੀਦ ਲਈ ਕੀਤੇ ਪ੍ਰਬੰਧਾਂ ਦੀ ਸਮੀਖਿਆ ਕਰਦਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਕਿਸਾਨਾਂ ਨੂੰ ਮੰਡੀ 'ਚ ਕਣਕ ਲਿਆਉਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। 


ਇਸ ਮੌਕੇ ਐਸ.ਡੀ.ਐਮ. ਸਮਾਣਾ ਨਮਨ ਮੜਕਨ ਨੇ ਦੱਸਿਆ ਕਿ ਕੋਵਿਡ-19 ਤੋਂ ਬਚਾਅ ਲਈ ਸਮਾਜਿਕ ਦੂਰੀ ਬਣਾਈ ਰੱਖਣ ਲਈ ਮੰਡੀ 'ਚ ਖਾਨੇ ਬਣਾਏ ਗਏ ਹਨ ਤਾਂ ਜੋ ਕਿਸਾਨ ਨਿਰਧਾਰਤ ਸਥਾਨਾਂ 'ਤੇ ਹੀ ਆਪਣੀ ਫ਼ਸਲ ਰੱਖ ਸਕਣ। ਉਨ੍ਹਾਂ ਦੱਸਿਆ ਕਿ ਮੰਡੀ 'ਚ ਸੈਨੇਟਾਈਜੇਸ਼ਨ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਹੱਥ ਧੋਣ ਲਈ ਟੈਂਕੀਆਂ ਵੀ ਲਗਾਈਆਂ ਗਈਆਂ ਹਨ ਇਸ ਤੋਂ ਇਲਾਵਾ ਪੀਣ ਲਈ ਸਾਫ਼ ਪਾਣੀ, ਲਾਈਟਾਂ ਅਤੇ ਬਾਥਰੂਮਾਂ ਦੇ ਵੀ ਉਚਿਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀ ਦੇ ਮੁਲਾਜ਼ਮਾਂ ਲਗਾਤਾਰ ਕੰਮ ਕਰ ਰਹੇ ਹਨ ਅਤੇ ਜੇਕਰ ਕਿਸੇ ਕਿਸਮ ਦੀ ਕੋਈ ਕਮੀ ਆਉਂਦੀ ਹੈ ਤਾਂ ਉਸ ਨੂੰ ਵੀ ਤੁਰੰਤ ਹੱਲ ਕਰ ਲਿਆ ਜਾਵੇਗਾ।  ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੂਪਨ ਹਿਸਾਬ ਨਾਲ ਹੀ ਆਪਣੀ ਸੁੱਕੀ ਫ਼ਸਲ ਮੰਡੀ 'ਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 

ਇਸ ਮੌਕੇ ਮਾਰਕਿਟ ਕਮੇਟੀ  ਸਮਾਣਾ ਦੇ ਚੇਅਰਮੈਨ ਸ. ਪ੍ਰਦਮਨ ਸਿੰਘ ਵਿਰਕ ਨੇ ਦੱਸਿਆ ਕਿ ਕਣਕ ਦੀ ਖ਼ਰੀਦ ਨੂੰ ਲੈਕੇ ਮਾਰਕਿਟ ਕਮੇਟੀ ਸਮਾਣਾ ਵੱਲੋਂ ਕਿਸਾਨਾਂ ਦੀ ਸਹੂਲਤ ਨੂੰ ਧਿਆਨ 'ਚ ਰੱਖਦਿਆ ਸਾਰੇ ਖ਼ਰੀਦ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀ 'ਚ ਦਾਖਲ ਹੋਣ ਸਮੇਂ ਨਮੀ ਦੀ ਜਾਂਚ ਸਮੇਂ ਹੀ ਸੈਨੇਟਾਈਜੇਸ਼ਨ ਦੇ ਵੀ ਪ੍ਰਬੰਧ ਕੀਤੇ ਗਏ ਹਨ ਅਤੇ ਸਮਾਜਿਕ ਦੂਰੀ ਲਈ ਮੰਡੀ 'ਚ ਖਾਨੇ ਬਣਾਉਣ ਸਮੇਤ ਆੜ੍ਹਤੀਆਂ, ਮੁਲਾਜ਼ਮਾਂ, ਮਜ਼ਦੂਰਾਂ ਨੂੰ ਵੀ ਕੋਵਿਡ ਤੋਂ ਬਚਾਅ ਲਈ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਸੁਚੇਤ ਕੀਤਾ ਜਾ ਰਿਹਾ ਹੈ ਤਾਂ ਜੋ ਕਣਕ ਦੀ ਖ਼ਰੀਦ ਦੇ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜਾਇਆ ਜਾ ਸਕੇ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ