Thursday, September 18, 2025

Haryana

ਮਿਸ਼ਨ ਸਮਰਥ ਤਹਿਤ ਡੀਈਓ ਅਤੇ ਡਿਪਟੀ ਡੀਈਓ ਵੱਲੋਂ ਪ੍ਰਾਇਮਰੀ ਸਕੂਲਾਂ ਦਾ ਕੀਤਾ ਦੌਰਾ

October 26, 2023 06:11 PM
SehajTimes
ਐਸ.ਏ.ਐਸ.ਨਗਰ :-  ਪੰਜਾਬ ਸਰਕਾਰ ਦੀ "ਸਿੱਖਿਆ ਕ੍ਰਾਂਤੀ" ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਏ ਜਾ ਰਹੇ ਸਿੱਖਿਆ ਦੇ ਪ੍ਰੋਜੈਕਟ "ਮਿਸ਼ਨ ਸਮਰਥ" ਦੇ ਤਹਿਤ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਸ਼ਵਨੀ ਕੁਮਾਰ ਦੱਤਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਿੰਦਰ ਕੌਰ ਵੱਲੋਂ ਬਲਾਕ ਖਰੜ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਦੌਰਾ ਕੀਤਾ ਗਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਜ਼ਿਲ੍ਹਾ ਮੋਹਾਲੀ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਸ਼ਨ ਸਮੱਰਥ ਪ੍ਰੋਗਰਾਮ ਮਿਤੀ 21 ਅਕਤੂਬਰ ਤੋਂ 24 ਦਸੰਬਰ ਤੱਕ ਚਲਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿੱਚ ਜਮਾਤ ਤੀਜੀ ਚੌਥੀ ਅਤੇ ਪੰਜਵੀਂ ਦੇ ਪੜ੍ਹਾਈ ਤੋਂ ਪਿਛੜੇ ਬੱਚਿਆਂ ਨੂੰ ਪੰਜਾਬੀ ਗਣਿਤ ਅਤੇ ਅੰਗਰੇਜ਼ੀ ਵਿੱਚ ਮੁੱਢਲੇ ਸੰਕਲਪਾਂ ਵਿੱਚ ਪਰਿਪੱਕ ਹੋਣ ਲਈ ਚੱਲ ਰਿਹਾ ਹੈ। ਇਸੇ ਨੂੰ ਦੇਖਣ ਲਈ ਉਹਨਾਂ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਬਠਲਾਣਾ, ਅਤੇ ਪ੍ਰਾਇਮਰੀ ਸਕੂਲ ਨਗਾਰੀ ਵਿਖੇ ਵਿਜ਼ਟ ਕੀਤਾ ਗਿਆ ਅਤੇ ਬੱਚਿਆਂ ਦੀ ਪੜ੍ਹਾਈ ਦਾ ਪੱਧਰ ਜਾਂਚਿਆ ਅਤੇ ਦੇਖਿਆ ਗਿਆ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਪ੍ਰੋਜੈਕਟ ਦੀਆਂ ਹਦਾਇਤਾਂ ਅਨੁਸਾਰ ਪੜ੍ਹਾਈ ਕਰਵਾਈ ਜਾ ਰਹੀ। ਉਹਨਾਂ ਦੱਸਿਆ ਕਿ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਿੰਦਰ ਕੌਰ ਵੱਲੋਂ ਵੀ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼ 9 ਅਤੇ 10 ਮੋਹਾਲੀ ਦਾ ਦੌਰਾ ਕੀਤਾ ਗਿਆ ਅਤੇ ਬੱਚਿਆਂ ਦੀ ਪੜ੍ਹਾਈ ਦਾ ਪੱਧਰ ਜਾਂਚਿਆ ਗਿਆ।
 

Have something to say? Post your comment

 

More in Haryana

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਮਹਾਰਾਜਾ ਅਗਰਸੇਨ ਹਵਾੲ ਅੱਡਾ, ਹਸਾਰ ਤੋਂ ਅਯੋਧਿਆ, ਦਿੱਲੀ ਅਤੇ ਚੰਡੀਗੜ੍ਹ ਦੇ ਬਾਅਦ ਹੁਣ ਜੈਪੁਰ ਲਈ ਵੀ ਹਵਾਈ ਸੇਵਾ ਸ਼ੁਰੂ

ਹਰਿਆਣਾ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਕੌਮੀ ਪ੍ਰਤੱਖ ਟੈਕਸ ਅਕਾਦਮੀ ਦੇ ਨਾਲ ਕੀਤਾ ਸਮਝੌਤਾ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੁਣੀਆਂ ਜਨਸਮਸਿਆਵਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਅਨਾਜ ਮੰਡੀ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਲਈ ਮੇਅਰ ਪਰਿਸ਼ਦ ਦੀ ਮੀਟਿੰਗ

ਪੰਕਜ ਅਗਰਵਾਲ ਹੋਣਗੇ ਸੋਨੀਪਤ ਜਿਲ੍ਹਾ ਦੇ ਪ੍ਰਭਾਰੀ

ਮੇਗਾ ਪਰਿਯੋਜਨਾਵਾਂ ਨੂੰ ਨਿਰਧਾਰਿਤ ਸਮੇ ਵਿੱਚ ਪੂਰਾ ਕਰਨ ਅਧਿਕਾਰੀ, ਪ੍ਰਸ਼ਾਸਣਿਕ ਸਕੱਤਰ ਆਪ ਕਰਨ ਨਿਗਰਾਨੀ : ਮੁੱਖ ਮੰਤਰੀ