Monday, May 20, 2024

Chandigarh

Captain Amrinder Singh ਵੱਲੋਂ ਪ੍ਰਤੀ ਦਿਨ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦਾ ਟੀਚਾ ਨਿਰਧਾਰਿਤ

April 07, 2021 04:36 PM
SehajTimes

ਚੰਡੀਗੜ : ਪੰਜਾਬ ਵਿੱਚ ਕੋਵਿਡ ਪਾਜੇਟਿਵਿਟੀ ਅਤੇ ਮਾਮਲਿਆਂ ਵਿੱਚ ਮੌਤ ਦੀ ਦਰ ਬੀਤੇ ਹਫਤੇ ਕ੍ਰਮਵਾਰ 7.7 ਅਤੇ 2 ਫੀਸਦੀ ਤੱਕ ਪਹੁੰਚ ਜਾਣ ਦੇ ਮੱਦੇਨਜ਼ਰ ਮੁੱਖ ਮੰਤਰੀ Captain Amrinder Singh ਨੇ ਬੁੱਧਵਾਰ ਨੂੰ ਸਿਹਤ ਵਿਭਾਗ ਨੂੰ ਟੀਕਾਕਰਨ ਮੁਹਿੰਮ ਵਿੱਚ ਵਾਧਾ ਕਰਦੇ ਹੋਏ ਪ੍ਰਤੀ ਦਿਨ 2 ਲੱਖ ਮਰੀਜਾਂ ਦਾ ਟੀਕਾਕਰਨ ਕੀਤੇ ਜਾਣ ਦੇ ਹੁਕਮ ਦਿੱਤੇ। ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਦਿੱਤੀਆਂ ਕਿ ਹਰੇਕ ਪਾਜੇਟਿਵ ਮਰੀਜ਼ ਪਿੱਛੇ 30 ਵਿਅਕਤੀਆਂ ਦੀ ਹੱਦ ਤੱਕ ਸੰਪਰਕ ਟ੍ਰੇਸਿੰਗ ਕੀਤੀ ਜਾਵੇ ਅਤੇ ਸੈਂਪਲਿੰਗ ਦੀ ਗਿਣਤੀ ਪ੍ਰਤੀ ਦਿਨ 50,000 ਤੱਕ ਵਧਾਈ ਜਾਵੇ।ਕੋਵਿਡ ਮਾਮਲਿਆਂ ਵਿੱਚ ਮੌਤ ਦੀ ਦਰ ਵਧਣ ’ਤੇ ਚਿੰਤਾ ਜਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਇਨਾਂ ਮੌਤਾਂ ਕਰਕੇ ਉਨਾਂ ਨੂੰ ਬਹੁਤ ਦੁੱਖ ਪਹੁੰਚਿਆ ਹੈ ਅਤੇ ਇਨਾਂ ਵਿੱਚੋਂ ਕਈ ਮੌਤਾਂ ਤਾਂ ਵਕਤ ਰਹਿੰਦਿਆਂ ਇਲਾਜ ਨਾਲ ਟਾਲੀਆਂ ਜਾ ਸਕਦੀਆਂ ਸਨ। ਉਨਾਂ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਨਿਰਦੇਸ਼ ਦਿੱਤੇ ਕਿ ਇਕ ਵਿਆਪਕ ਜਨ ਚੇਤਨਾ ਮੁਹਿੰਮ ਚਲਾਈ ਜਾਵੇ ਅਤੇ ਲੋਕਾਂ ਨੂੰ ਸ਼ੁਰੂਆਤੀ ਦੌਰ ਮੌਕੇ ਹੀ ਹਸਪਤਾਲਾਂ ਵਿਖੇ ਮੁਆਇਨੇ ਲਈ ਜਾਣ ਹਿੱਤ ਪ੍ਰੇਰਿਤ ਕੀਤਾ ਜਾਵੇ। ਉਨਾਂ ਅੱਗੇ ਕਿਹਾ ਕਿ ਹਸਪਤਾਲਾਂ ਵਿੱਚ ਸਿਹਤ ਸਬੰਧੀ ਸੁਵਿਧਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਕੀਤੇ ਜਾਣ ਦੀ ਵੀ ਲੋੜ ਹੈ ਅਤੇ ਲੋੜੀਂਦੀਆਂ ਸਹੂਲਤਾਂ ਵਾਲੇ ਮਨਜ਼ੂਰਸ਼ੁਦਾ ਹਸਪਤਾਲਾਂ ਦੀ ਸੂਚੀ ਵੀ ਜਨਤਕ ਕਰ ਦਿੱਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹੋਈਆਂ ਮੌਤਾਂ ਦਾ ਆਡਿਟ ਸਭ ਜ਼ਿਲਿਆਂ ਵੱਲੋਂ ਕੀਤਾ ਜਾਣਾ ਚਾਹੀਦਾ ਹੈ ਅਤੇ ਜਿਨਾਂ ਨਿਜੀ ਸੰਸਥਾਨਾਂ ਵੱਲੋਂ ਮਾਹਿਰਾਂ ਨਾਲ ਸਮੂਹਿਕ ਵਿਚਾਰ ਵਟਾਂਦਰੇ ਵਿੱਚ ਹਿੱਸਾ ਨਹੀਂ ਲਿਆ ਗਿਆ ਉਨਾਂ ਨੂੰ ਅਜਿਹਾ ਕਰਨ ਲਈ ਹੱਲਾਸ਼ੇਰੀ ਦਿੱਤੀ ਜਾਣੀ ਚਾਹੀਦੀ ਹੈ।  
ਸਿਹਤ ਵਿਭਾਗ ਵੱਲੋਂ ਮੁੱਖ ਮੰਤਰੀ ਨੂੰ ਸੂਚਿਤ ਕੀਤਾ ਗਿਆ ਸੀ ਕਿ ਪੀ.ਜੀ.ਆਈ. ਵੱਲੋਂ ਪੰਜਾਬ ਦੇ ਮਰੀਜਾਂ ਨੂੰ ਸਹੀ ਮਾਧਿਅਮ ਰਾਹੀਂ ਰੈਫ਼ਰ ਕੀਤੇ ਜਾਣ ਦੇ ਬਾਵਜੂਦ ਵੀ ਦਾਖਲ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਇਸ ’ਤੇ ਕਾਰਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਕੱਲ ਦੀ ਵੀਡੀਓ ਕਾਨਫਰੰਸਿੰਗ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਕੋਲ ਇਹ ਮਾਮਲਾ ਉਠਾਉਣਗੇ ਅਤੇ ਉਨਾਂ ਨੂੰ ਬੇਨਤੀ ਕਰਨਗੇ ਕਿ ਉਹ ਪੀ.ਜੀ.ਆਈ. ਨੂੰ ਸੂਬਾ ਸਰਕਾਰ ਦੁਆਰਾ ਰੈਫਰ ਕੀਤੇ ਮਰੀਜਾਂ ਲਈ ਘੱਟੋ-ਘੱਟ 50 ਆਈ.ਸੀ.ਯੂ. ਬੈੱਡ ਰਾਖਵੇਂ ਰੱਖਣ ਲਈ ਨਿਰਦੇਸ ਦੇਣ।
ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਮੈਡੀਕਲ ਮਾਹਰਾਂ ਨਾਲ ਹਫ਼ਤਾਵਾਰੀ ਕੋਵਿਡ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਟੀਕਾਕਰਨ ਮੁਹਿੰਮ ਤਹਿਤ ਰੋਜਾਨਾ ਲਗਭਗ 90,000 ਲੋਕਾਂ ਨੂੰ ਟੀਕੇ ਲਗਾਏ ਜਾ ਰਹੇ ਹਨ, ਪਰ ਇਸ ਨੂੰ ਰੋਜਾਨਾ 2 ਲੱਖ ਲੋਕਾਂ ਤੱਕ ਪਹੁੰਚਾਉਣ ਦੀ ਲੋੜ ਹੈ। ਉਹਨਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਇਸ ਮੁਹਿੰਮ ਨੂੰ ਹੋਰ ਤੇਜ ਕਰਨ ਲਈ ਤੁਰੰਤ ਕਦਮ ਚੁੱਕੇ ਜਾਣ ਕਿਉਂ ਜੋ ਟੀਕਾਕਰਨ ਕੋਰੋਨਾ ਦੇ ਫੈਲਾਅ ਨੂੰ ਰੋਕਣ ਦਾ ਇਕੋ ਇਕ ਜ਼ਰੀਆ ਹੈ।
ਉਨਾਂ ਨੇ ਮੁੱਖ ਸਕੱਤਰ ਨੂੰ ਬਿਹਤਰ ਢੰਗ ਨਾਲ ਤਿਆਰ ਕੀਤੀਆਂ ਮੀਡੀਆ ਮੁਹਿੰਮਾਂ ਨਾਲ ਟੀਕਾਕਰਨ ਸਬੰਧੀ ਲੋਕਾਂ ਵਿੱਚ ਫੈਲੀਆਂ ਅਫ਼ਵਾਹਾਂ ਦਾ ਸੁਚੱਜਾ ਹੱਲ ਕਰਨ ਲਈ ਕਿਹਾ। ਉਨਾਂ ਕਿਹਾ ਕਿ ਉਹ ਫਿਰ ਤੋਂ ਕੇਂਦਰ ਸਰਕਾਰ ਨੂੰ ਅਪੀਲ ਕਰਨਗੇ ਕਿ ਉਹ ਉਹਨਾਂ ਖੇਤਰਾਂ ਵਿੱਚ 45 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਟੀਕਾ ਲਗਵਾਉਣ ਦੀ ਛੋਟ ਦੇਣ ਜਿਹਨਾਂ ਖੇਤਰਾਂ ਵਿੱਚ ਕੋਵਿਡ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ ਹਫ਼ਤਾਵਾਰੀ ਦੁੱਗਣੀ ਹੋ ਰਹੀ ਹੈ। ਉਨਾਂ ਆਪਣੀ ਮੰਗ ਨੂੰ ਦੁਹਰਾਇਆ ਕਿ ਕੇਂਦਰ ਸਰਕਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ, ਅਧਿਆਪਕਾਂ, ਕੌਂਸਲਰਾਂ, ਸਰਪੰਚਾਂ ਆਦਿ ਨੂੰ ਟੀਕੇ ਲਗਾਉਣ ਦੀ ਆਗਿਆ ਦੇਣੀ ਚਾਹੀਦੀ ਹੈ।
ਕੋਵਿਡ ਟੀਕਿਆਂ ਦੀ ਸਪਲਾਈ ਸਬੰਧੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ  ਸੂਬੇ ਨੂੰ ਟੀਕੇ ਦੀ ਸਪਲਾਈ ਸਬੰਧੀ ਕਿਸੇ ਕਿਸਮ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਮੁੱਖ ਮੰਤਰੀ ਨੂੰ ਸਿਹਤ ਵਿਭਾਗ ਵੱਲੋਂ ਭਰੋਸਾ ਦਿੱਤਾ ਗਿਆ ਕਿ ਰੋਜਾਨਾ ਸੈਪਲਿੰਗ  ਵਧਾ ਕੇ 50,000 ਕੀਤੀ ਜਾਵੇਗੀ ਜਿਸ ਵਿੱਚ 35,000 ਆਰਟੀਪੀਸੀਆਰ ਅਤੇ 15,000 ਰੈਪਿਡ ਐਂਟੀਜੇਨ ਟੈਸਟ ਕੀਤੇ ਜਾਣਗੇ। ਉਨਾਂ ਨੂੰ ਸੂਚਿਤ ਕੀਤਾ ਗਿਆ ਕਿ ਭਾਰਤ ਸਰਕਾਰ ਦੀਆਂ ਸੰਸਥਾਵਾਂ ਜਿਵੇਂ ਆਈ.ਆਈ.ਐੱਸ.ਈ.ਆਰ., ਆਈ.ਐੱਮ.ਟੈਕ, ਏਮਜ, ਪੀ.ਜੀ.ਆਈ. ਵਿੱਚ ਰੋਜ਼ਾਨਾ ਸਿਰਫ਼ 100 ਸੈਂਪਲ ਲਏ ਜਾ ਰਹੇ ਹਨ ਜੋ ਕਿ ਬਹੁਤ ਘੱਟ ਹਨ ਅਤੇ ਇਹ ਮਾਮਲਾ ਕੇਂਦਰ ਕੋਲ ਉਠਾਇਆ ਜਾ ਰਿਹਾ ਹੈ।
ਡੀਜੀਪੀ ਦਿਨਕਰ ਗੁਪਤਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸਾਰੇ ਜ਼ਿਲਿਆਂ ਵਿੱਚ ਕੋਵਿਡ ਪ੍ਰੋਟੋਕੋਲ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਜਨਤਕ ਤੌਰ ‘ਤੇ ਮਾਸਕ ਨਾ ਪਹਿਨਣ ਵਾਲੇ 2.03 ਲੱਖ ਲੋਕਾਂ ਦਾ ਆਰਟੀਪੀਸੀਆਰ ਟੈਸਟ ਕੀਤਾ ਗਿਆ। ਉਨਾਂ ਅੱਗੇ ਕਿਹਾ ਕਿ ਹੁਣ ਤੱਕ 43,000 ਚਲਾਨ ਜਾਰੀ ਕੀਤੇ ਗਏ ਹਨ ਅਤੇ 3.60 ਕਰੋੜ ਰੁਪਏ ਦਾ ਜੁਰਮਾਨਾ ਇਕੱਤਰ ਕੀਤਾ ਗਿਆ। ਇਸ ਤੋਂ ਇਲਾਵਾ 206 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 246 ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਗਿਆ।
ਟੀਕਾਕਰਨ ਸਬੰਧੀ ਡੀ.ਜੀ.ਪੀ. ਨੇ ਕਿਹਾ ਕਿ 77 ਫ਼ੀਸਦ ਪੁਲਿਸ ਕਰਮਚਾਰੀਆਂ ਨੂੰ ਟੀਕੇ ਦੀ ਪਹਿਲੀ ਖੁਰਾਕ ਅਤੇ 26 ਫ਼ੀਸਦ ਨੂੰ ਦੂਜੀ ਖੁਰਾਕ ਦਿੱਤੀ ਗਈ ਹੈ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਓ.ਪੀ. ਸੋਨੀ (ਮੈਡੀਕਲ ਸਿੱਖਿਆ) ਤੇ ਬਲਬੀਰ ਸਿੱਧੂ (ਸਿਹਤ), ਮੈਡੀਕਲ ਮਾਹਰ ਡਾ. ਕੇ ਕੇ ਤਲਵਾੜ ਤੇ ਡਾ. ਰਾਜ ਬਹਾਦਰ ਅਤੇ ਪ੍ਰਮੁੱਖ ਸਕੱਤਰ ਸਿਹਤ ਹੁਸਨ ਲਾਲ ਵੀ ਮੌਜੂਦ ਸਨ।

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ