Sunday, May 11, 2025

National

ਸੋਨਮ ਚੌਧਰੀ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਅਹੁਦਾ ਸੰਭਾਲਿਆ

October 27, 2023 12:25 PM
Advocate Dalip Singh Wasan

ਐਸ.ਏ.ਐਸ. ਨਗਰ :-  ਸ੍ਰੀਮਤੀ ਸੋਨਮ ਚੌਧਰੀ, ਜੋ ਕਿ 2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਹਨ, ਵੱਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਐਸ.ਏ.ਐਸ ਨਗਰ ਦਾ ਚਾਰਜ ਸੰਭਾਲਿਆ ਗਿਆ। ਉਨ੍ਹਾਂ ਇਸ ਤੋ ਪਹਿਲਾਂ ਬਤੌਰ ਜਆਇੰਟ ਕਮਿਸ਼ਨਰ, ਲੁਧਿਆਣਾ ਵਿਖੇ ਸੇਵਾ ਨਿਭਾਈ ਹੈ। ਜੁਆਇਨ ਕਰਨ ਤੋ ਪਹਿਲਾਂ ਉਨ੍ਹਾਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਰਸਮੀ ਗੱਲਬਾਤ ਦੌਰਾਨ ਸੂਬਾ ਸਰਕਾਰ ਦੀਆਂ ਪਾਰਦਰਸ਼ੀ ਨੀਤੀਆਂ ਅਨੁਸਾਰ ਆਪਣੀ ਜਿੰਮੇਵਾਰੀਆਂ ਅਤੇ ਡਿਊਟੀਆਂ ਨਿਭਾਉਣ ਦੀ ਵਚਨਬੱਧਤਾ ਪ੍ਰਗਟਾਈ ਤਾਂ ਜੋ ਵਿਕਾਸ ਕਾਰਜਾਂ ਦੇ ਨਾਲ-ਨਾਲ ਭਲਾਈ ਸਕੀਮਾਂ ਨੂੰ ਜਮੀਨੀ ਪੱਧਰ ਤੇ ਸਹੀ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਵਿਕਾਸ ਪ੍ਰੋਜੈਕਟਾਂ, ਨਾਗਰਿਕ ਪੱਖੀ ਸੇਵਾਵਾਂ ਅਤੇ ਭਲਾਈ ਸਕੀਮਾਂ ਨੂੰ ਹਾਂ-ਪੱਖੀ ਹੁਲਾਰਾ ਦੇ ਕੇ ਵਧੀਆਂ ਨਤੀਜੇ ਦੇਣ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਤੇ ਦਿਸ਼ਾ ਨਿਰਦੇਸ਼ ਅਨੁਸਾਰ ਕੰਮ ਕਰਨਗੇ ਅਤੇ ਆਪਣੀਆਂ ਸੇਵਾਵਾਂ ਨਿਭਾਉਣਗੇ।

Have something to say? Post your comment

 

More in National