ਪਟਿਆਲਾ (ਦਲਜਿੰਦਰ ਸਿੰਘ) : - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਕ ਸਮਾਗਮ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਹੋਵੇਗਾ। ਇਸ ਸਬੰਧੀ ਜਾਣਕਾਰੀ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦਿੱਤੀ। ਗੁਰੂ ਘਰ ਵਿਖੇ ਅੱਜ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ 30 ਅਕਤੂਬਰ ਨੂੰ 10.30 ਵਜੇ ਧਾਰਮਕ ਸਮਾਗਮ ਹੋਵੇਗਾ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਥੇ ਹੀ ਹਜ਼ੂਰੀ ਰਾਗੀ ਕੀਰਤਨੀ ਜਥੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੰਗਤ ਧਾਰਮਕ ਦੀਵਾਨਾਂ ਵਿਚ ਹਾਜ਼ਰੀ ਭਰੇ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ ਅਤੇ ਪ੍ਰਬੰਧਕੀ ਸਟਾਫ ਮੈਂਬਰ ਆਦਿ ਸ਼ਾਮਲ ਸਨ।
ਪੂਰਨਮਾਸ਼ੀ ਦੇ ਦਿਹਾੜੇ ’ਤੇ 137 ਪ੍ਰਾਣੀਆਂ ਨੇ ਲਈ ਅੰਮਿ੍ਰਤ ਦੀ ਦਾਤ
ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪੂਰਨਮਾਸ਼ੀ ਦੇ ਦਿਹਾੜੇ ’ਤੇ ਅੰਮਿ੍ਰਤ ਸੰਚਾਰ ਕਰਵਾਇਆ ਗਿਆ। ਇਸ ਮੌਕੇ ਪੰਜ ਪਿਆਰਿਆਂ ਪਾਸੋਂ 137 ਦੇ ਕਰੀਬ ਪ੍ਰਾਣੀਆ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਅੰਮਿ੍ਰਤ ਦੀ ਦਾਤ ਪ੍ਰਾਪਤ ਕਰਨ ਵਾਲਿਆਂ ਵਿਚ ਮਹਿਲਾਵਾਂ, ਬਜ਼ੁਰਗ, ਨੌਜਵਾਨ ਅਤੇ ਬੱਚੇ ਆਦਿ ਸ਼ਾਮਲ ਸਨ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸੰਗਤਾਂ ਨੂੰ ਕਲਗੀਧਰ ਦਸਮੇਸ਼ ਪਿਤਾ ਵੱਲੋਂ ਖਾਲਸੇ ਦੀ ਰਹਿਣੀ ਬਹਿਣੀ, ਰਹਿਤ ਮਰਿਆਦਾ ਅਤੇ ਗੁਰੂ ਸਿੱਖੀ ਜੀਵਨ ਜਾਂਚ ਜਿਉਣ ਦੀ ਪ੍ਰੇਰਨਾ ਦਿੱਤੀ।
ਫੋਟੋ : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਦੇ ਹੋਏ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ।