Saturday, November 01, 2025

International

ਕੈਨੇਡਾ ਸਰਕਾਰ ਨੇ ਬਣਾਇਆ ਨਵਾਂ ਨਿਯਮ, ਭਾਰਤ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਪਹਿਲਾਂ ਵੀਜ਼ਾ ਦੇਵੇਗਾ

October 29, 2023 08:47 PM
SehajTimes

ਕੈਨੇਡਾ  :- ਨਵੀਂ ਤਬਦੀਲੀ ਵਿੱਚ ਕੈਨੇਡਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਮਾਨਦਾਰੀ ਨਾਲ ਚੰਗਾ ਕੰਮ ਕਰਨ ਵਾਲੀਆਂ ਸਟੱਡੀ ਇਮੀਗ੍ਰੇਸ਼ਨ ਕੰਪਨੀਆਂ ਨੂੰ ਸ਼ਾਰਟਲਿਸਟ ਕੀਤਾ ਜਾਵੇਗਾ ਅਤੇ ਅਜਿਹੀਆਂ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਜਲਦੀ ਵੀਜ਼ਾ ਦਿੱਤਾ ਜਾਵੇਗਾ। ਅਜਿਹੇ ਅਦਾਰਿਆਂ ਦੀ ਸ਼ਨਾਖਤ ਕਰਨ ਨਾਲ ਉਨ੍ਹਾਂ ਤੋਂ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਕਤਾਰ ਦੇ ਅਖੀਰ ‘ਚ ਨਹੀਂ ਖੜ੍ਹਾ ਹੋਣਾ ਪਵੇਗਾ। ਨਵੇਂ ਵੀਜ਼ਾ ਨਿਯਮਾਂ ਤਹਿਤ ਕੈਨੇਡਾ ਦੇ ਕਿਸੇ ਵੀ ਕਾਲਜ ਜਾਂ ਯੂਨੀਵਰਸਿਟੀ ਵਿੱਚ ਦਾਖ਼ਲੇ ਲਈ ਸਟੱਡੀ ਪਰਮਿਟ ਜਾਰੀ ਕਰਨ ਤੋਂ ਪਹਿਲਾਂ ਦਾਖ਼ਲਾ ਪੱਤਰ ਉਸ ਕਾਲਜ ਜਾਂ ਯੂਨੀਵਰਸਿਟੀ ਵੱਲੋਂ ਤਸਦੀਕ ਕੀਤਾ ਜਾਵੇਗਾ। ਉਥੋਂ ਤਸਦੀਕ ਕਰਨ ਤੋਂ ਬਾਅਦ ਹੀ ਵਿਦਿਆਰਥੀਆਂ ਨੂੰ ਸਟੱਡੀ ਵੀਜ਼ਾ ਜਾਰੀ ਕੀਤਾ ਜਾਵੇਗਾ। ਕੈਨੇਡਾ ਸਰਕਾਰ ਨੇ ਇਹ ਫੈਸਲਾ ਇਸ ਲਈ ਲਿਆ ਹੈ ਕਿਉਂਕਿ ਭਾਰਤ ਵਿੱਚ ਏਜੰਟਾਂ ਨੇ ਕਾਲਜਾਂ ਤੋਂ ਫਰਜ਼ੀ ਲੈਟਰ ਬਣਾਉਣੇ ਸ਼ੁਰੂ ਕਰ ਦਿੱਤੇ ਸਨ ਅਤੇ ਹਾਲ ਹੀ ਵਿੱਚ 103 ਵਿਦਿਆਰਥੀਆਂ ਦੀਆਂ ਫਾਈਲਾਂ ਵਿੱਚ ਜਾਅਲੀ ਲੈਟਰ ਪਾਏ ਗਏ ਸਨ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਕਈ ਵਾਰ ਵਿਦਿਆਰਥੀਆਂ ਨੂੰ ਵੀ ਇਸ ਧੋਖਾਧੜੀ ਬਾਰੇ ਪਤਾ ਨਹੀਂ ਹੁੰਦਾ। ਅਜਿਹੇ ‘ਚ ਅਸੀਂ ਵੀ ਵਿਦਿਆਰਥੀਆਂ ਦੀ ਮਦਦ ਕਰਾਂਗੇ। ਉਨ੍ਹਾਂ ਕਿਹਾ ਕਿ ਮੈਂ ਪਿਛਲੇ ਕਈ ਹਫ਼ਤਿਆਂ ਵਿੱਚ ਕਈ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਮਿਲਿਆ ਹਾਂ ਅਤੇ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸਲੀ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਵੇਗੀ ਜਦਕਿ ਫਰਜ਼ੀ ਵਿਦਿਆਰਥੀਆਂ ਨੂੰ ਕੈਨੇਡਾ ਵਿੱਚ ਦਾਖ਼ਲਾ ਨਹੀਂ ਦਿੱਤਾ ਜਾਵੇਗਾ। ਇਸ ਦੇ ਲਈ ਟਰੈਵਲ ਏਜੰਟਾਂ ਦੀ ਗਰੇਡਿੰਗ ਕੀਤੀ ਜਾਵੇਗੀ। ਇਹ ਸਾਰੀ ਖੇਡ ਏਜੰਟਾਂ ਵੱਲੋਂ ਚਲਾਈ ਜਾ ਰਹੀ ਹੈ।

ਵਿਦਿਆਰਥੀਆਂ ਦਾ ਮਾਮਲਾ

ਜਲੰਧਰ ਦੇ ਵੀਜ਼ਾ ਸਲਾਹਕਾਰ ਵੱਲੋਂ ਭੇਜੇ ਗਏ 700 ਵਿਦਿਆਰਥੀਆਂ ਦਾ ਮਾਮਲਾ ਵੱਖਰਾ ਹੈ, ਜਿਸ ਦੀ ਵੱਖਰੇ ਤੌਰ ‘ਤੇ ਜਾਂਚ ਕੀਤੀ ਜਾ ਰਹੀ ਹੈ। ਆਉਣ ਵਾਲੇ ਮਹੀਨਿਆਂ ਵਿੱਚ, IRCC ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਪ੍ਰੋਗਰਾਮ ਦੇ ਮਾਪਦੰਡਾਂ ਦਾ ਮੁਲਾਂਕਣ ਪੂਰਾ ਕਰੇਗਾ ਅਤੇ ਇਸ ਨੂੰ ਕੈਨੇਡੀਅਨ ਲੇਬਰ ਮਾਰਕੀਟ ਦੀਆਂ ਲੋੜਾਂ ਦੇ ਨਾਲ-ਨਾਲ ਇਮੀਗ੍ਰੇਸ਼ਨ ਟੀਚਿਆਂ ਨੂੰ ਪੂਰਾ ਕਰਨ ਲਈ ਬਿਹਤਰ ਢੰਗ ਨਾਲ ਇਕਸਾਰ ਕਰਨ ਲਈ ਸੁਧਾਰਾਂ ਦੀ ਸ਼ੁਰੂਆਤ ਕਰੇਗਾ।
ਆਈਆਰਸੀਸੀ ਟਾਸਕ ਫੋਰਸ ਪਹਿਲਾਂ ਹੀ 1500 ਤੋਂ ਵੱਧ ਵਿਦਿਆਰਥੀ ਵੀਜ਼ਾ ਅਰਜ਼ੀਆਂ ਦੀ ਪਛਾਣ ਕਰ ਚੁੱਕੀ ਹੈ ਜਿਨ੍ਹਾਂ ਵਿੱਚ ਜਾਅਲੀ ਐਡਮਿਟ ਕਾਰਡ ਹਨ। ਇਨ੍ਹਾਂ ਵਿੱਚੋਂ 450 ਵਿਦਿਆਰਥੀ ਕਿਸੇ ਨਾ ਕਿਸੇ ਤਰ੍ਹਾਂ ਜਾਅਲੀ ਐਡਮਿਟ ਕਾਰਡਾਂ ਦੀ ਮਦਦ ਨਾਲ ਕੈਨੇਡਾ ਪਹੁੰਚ ਗਏ। ਇਨ੍ਹਾਂ ਵਿੱਚੋਂ 263 ਕੇਸਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚੋਂ 63 ਕੇਸ ਅਸਲੀ ਅਤੇ 103 ਕੇਸ ਫਰਜ਼ੀ ਪਾਏ ਗਏ ਹਨ। ਇਨ੍ਹਾਂ ਵਿੱਚੋਂ 25 ਦੇ ਕਰੀਬ ਕੇਸ ਪੰਜਾਬ ਦੇ ਵਿਦਿਆਰਥੀਆਂ ਨਾਲ ਵੀ ਸਬੰਧਤ ਹਨ। ਹੁਣ ਫਰਜ਼ੀ ਵਿਦਿਆਰਥੀਆਂ ਨੂੰ ਡਿਪੋਰਟ ਕੀਤਾ ਜਾਵੇਗਾ।

 

Have something to say? Post your comment

 

More in International

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ

ਡੇਰਾਬੱਸੀ ਦੇ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਦੇ ਪਿੰਡ ਗਾਜੀਪੁਰ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ

ਇਜ਼ਰਾਈਲ ਨੇ ਈਰਾਨ ਦੇ ਪ੍ਰਮਾਣੂ ਰਿਐਕਟਰ ‘ਤੇ ਕੀਤਾ ਹਮਲਾ

ਜਸਬੀਰ ਸਿੰਘ Youtuber ਨੂੰ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ‘ਚ

ਅਮਰੀਕਾ ; ਹਾਰਵਰਡ ਯੂਨੀਵਰਸਿਟੀ ‘ਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ‘ਤੇ ਟਰੰਪ ਨੇ ਲਗਾਈ ਰੋਕ