ਜੰਮੂ ਦੇ ਰਾਜੌਰੀ ਇਲਾਕੇ ਵਿੱਚ ਸ਼ਹੀਦ ਹੋਏ ਧੂਰੀ ਦੇ ਪਿੰਡ ਭਸੌੜ ਦੇ 25 ਸਾਲਾ ਕਾਂਸਟੇਬਲ ਹਰਸਿਮਰਨ ਸਿੰਘ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਅੰਤਿਮ ਸੰਸਕਾਰ ਮੌਕੇ ਸੈਂਕੜੇ ਹੰਝੂਆਂ ਭਰੀਆਂ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦ ਹਰਸਿਮਰਨ ਸਿੰਘ ਨੂੰ ਹਥਿਆਰਬੰਦ ਸਲਾਮੀ ਦਿੱਤੀ ਗਈ। ਅੰਤਿਮ ਸੰਸਕਾਰ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਤਰਫੋਂ ਪੁੱਜੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦ ਹਰਸਿਮਰਨ ਸਿੰਘ ਦੀ ਮ੍ਰਿਤਕ ਦੇਹ ’ਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਪ੍ਰੋਫੈਸਰ ਓਮਕਾਰ ਸਿੰਘ ਅਤੇ ਵਧੀਕ ਜ਼ਿਲ੍ਹਾ ਮੈਜਿਸਟਰੇਟ (ਜ) ਅਨਮੋਲ ਸਿੰਘ ਧਾਲੀਵਾਲ ਨੇ ਵੀ ਸ਼ਰਧਾਂਜਲੀ ਭੇਟ ਕਰਕੇ ਸ਼ਹੀਦ ਨੂੰ ਸਲਾਮੀ ਦਿੱਤੀ। ਇਸ ਲਈ ਉਹ ਪੰਜਾਬ ਦਾ ਨਹੀਂ ਸਗੋਂ ਪੂਰੇ ਦੇਸ਼ ਦਾ ਸ਼ਹੀਦ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਹਰਸਿਮਰਨ ਸਿੰਘ ਦੀ ਸ਼ਹਾਦਤ ਉਨ੍ਹਾਂ ਦੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੀਤੀ ਮੁਤਾਬਕ ਸ਼ਹੀਦ ਦੇ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।