Sunday, May 19, 2024

Malwa

ਡੈਮੋਕ੍ਰੇਟਿਕ ਨਰੇਗਾ ਫਰੰਟ ਵੱਲੋਂ 3 ਨਵੰਬਰ ਨੂੰ ਬੀਡੀਪੀਓ ਦਫਤਰ ਸਾਹਮਣੇ ਰੋਸ ਧਰਨਾ

October 30, 2023 12:35 PM
SehajTimes
ਸਮਾਣਾ  : - ਡੈਮੋਕ੍ਰੇਟਿਕ ਨਰੇਗਾ ਫਰੰਟ ਬਲਾਕ ਕਮੇਟੀ ਦੀ ਮੀਟਿੰਗ ਬਲਾਕ ਪ੍ਰਧਾਨ ਮਨਿੰਦਰ ਸਿੰਘ ਫਤਿਹਮਾਜਰੀ ਦੀ ਪ੍ਰਧਾਨਗੀ ਵਿੱਚ ਹੋਈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ 3 ਨਵੰਬਰ ਦਿਨ ਸ਼ੁਕਰਵਾਰ ਨੂੰ ਬੀਡੀਪੀਓ ਦਫਤਰ ਸਾਹਮਣੇ ਮਨਰੇਗਾ ਕਾਮਿਆਂ ਦੀਆਂ ਮੰਗਾਂ ਨੂੰ  ਲੈ ਕੇ ਰੋਸ ਧਰਨਾ ਦਿੱਤਾ ਜਵੇਗਾ। ਉਨ੍ਹਾਂ ਦੱਸਿਆ ਬੀਡੀਪੀਓ ਦਫਤਰ ਵੱਲੋਂ ਨਰੇਗਾ ਨੂੰ ਕਾਨੂੰਨ ਅਨੁਸਾਰ ਲਾਗੂ ਨਹੀਂ ਕੀਤਾ ਜਾ ਰਿਹਾ,ਸਗੋਂ ਅਰਜੀ ਦੇ ਕੇ ਕੰਮ ਮੰਗਣ ਵਾਲਿਆਂ ਨੂੰ ਕੰਮ ਦੇਣ ਦੀ ਬਜਾਇ ਪ੍ਰੇਸ਼ਾਨ ਕੀਤਾ ਜਾਂਦਾ ਹੈ। ਨਿਯੁਕਤੀ ਪੱਤਰ ਨਹੀਂ ਦਿੱਤਾ ਜਾਂਦਾ,ਨਾ ਹੀ ਕੰਮ ਵਾਲੀ ਅਰਜੀ ਆਨਲਾਈਨ ਕੀਤੀ ਜਾ ਰਹੀ ਹੈ। ਫਰੰਟ ਦੇ ਜਿਲ੍ਹਾ ਜਨਰਲ ਸਕੱਤਰ ਰਮਨਜੋਤ ਕੌਰ ਬਾਬਰਪੁਰ ਨੇ ਕਿਹਾ ਮੇਟਾਂ ਨੂੰ ਅਰਧ ਕੁਸ਼ਲ ਕਾਮੇ ਦਾ ਮਿਹਨਤਾਨਾ ਦੇਣਾ ਜਰੂਰੀ ਹੈ ਜੋ ਨਹੀਂ ਦਿੱਤਾ ਜਾ ਰਿਹਾ।ਉਨ੍ਹਾਂ ਕਿਹਾ ਨਰੇਗਾ ਕਾਨੂੰਨ ਨੂੰ ਲਾਗੂ ਹੋਏ 18 ਸਾਲ ਹੋ ਚੁੱਕੇ ਹਨ। ਏਨੇ ਸਮੇਂ ਵਿੱਚ ਵੱਖ ਵੱਖ ਪਾਰਟੀਆਂ ਦੀ ਸਰਕਾਰਾਂ ਰਹੀਆਂ ਹਨ ਪਰ ਕਿਸੇ ਵੀ ਸਰਕਾਰ ਨੇ ਬੇਰੁਜ਼ਗਾਰੀ ਭੱਤੇ ਲਈ ਨਿਯਮ ਬਣਾ ਕੇ ਫੰਡ ਕਾਇਮ ਨਹੀਂ ਕੀਤਾ ਜੋ ਸੰਵਿਧਾਨਕ ਉਲੰਘਣਾ ਹੈ ਅਤੇ ਨਾ ਹੀ ਸੂਬੇ ਵਿੱਚ ਘੱਟੋ ਘੱਟ ਉਜਰਤ ਮੁਤਾਬਕ ਦਿਹਾੜੀ ਦਿੱਤੀ ਜਾ ਰਹੀ ਹੈ। ਇਸ ਮੌਕੇ ਫਰੰਟ ਦੇ ਸੂਬਾ ਸਲਾਹਕਾਰ ਗੁਰਮੀਤ ਸਿੰਘ ਥੂਹੀ,ਗੁਰਤੇਜ ਸਿੰਘ ਸਮਾਣਾ,ਰਣਵੀਰ ਕੌਰ ਬਾਦਸ਼ਾਹਪੁਰ ਕਾਲੇਕੀ ,ਕੁਲਵੰਤ ਕੌਰ ਚੰਨਕਮਾਸਪੁਰ,ਮਨਜੀਤ ਕੌਰ ਖੁਦਾਦਪੁਰ,ਸੰਦੀਪ ਕੌਰ ਸਹਿਜਪੁਰਾ ਕਲਾਂ, ਸੁਖਚੈਨ ਕੋਰ ਤਰਖ਼ਾਣਮਾਜਰਾ, ਮਨਜੀਤ ਕੌਰ ਅਸਮਾਨਪੁਰ, ਮਨਜੀਤ ਕੌਰ ਕੁਤਬਨਪੁਰ, ਗੁਰਮੇਲ ਕੌਰ ਬਿਜਲਪੁਰ, ਮਨਦੀਪ ਕੌਰ ਗਾਜੇਵਾਸ,ਕਿਰਨਜੀਤ ਕੋਰ ਧਨੇਠਾ ,ਭਜਨ ਕੋਰ ਕਕਰਾਲਾ ਭਾਈਕਾ ਮੌਜੂਦ ਸਨ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ