Monday, November 24, 2025

Chandigarh

ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਬਾਰੇ ਕੀਤਾ ਜਾਗਰੂਕ

April 08, 2021 12:43 PM
SehajTimes
ਐਸ ਏ ਐਸ ਨਗਰ/ ਮਾਜਰੀ : ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੁੱਖ ਖੇਤੀਬਾੜੀ ਅਫਸਰ ਡਾ ਰਾਜੇਸ਼ ਕੁਮਾਰ ਰਹੇਜਾ ਦੀ ਅਗਵਾਈ ਹੇਠ ਕਣਕ ਦੀ ਕਟਾਈ ਤੋਂ ਬਾਅਦ ਨਾੜ ਨੂੰ ਅੱਗ ਨਾ ਲਗਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। 
 
ਪਿੰਡ ਕਾਦੀਮਾਜਰਾ ਵਿਖੇ ਕਿਸਾਨ ਤੇ ਕੰਬਾਈਨ ਮਾਲਕ ਗੁਰਦਰਸ਼ਨ ਸਿੰਘ ਖੇੜੀ ਨਾਲ ਗੱਲਬਾਤ ਕਰਦਿਆਂ ਡਾ ਗੁਰਬਚਨ ਸਿੰਘ ਖੇਤੀਬਾੜੀ ਅਫਸਰ ਬਲਾਕ ਮਾਜਰੀ ਨੇ ਕਿਹਾ ਕਿ ਸੁਪਰ ਐਸ ਐਮ ਐਸ ਵਾਲੀ ਕੰਬਾਇਨ ਮਸ਼ੀਨ ਨਾਲ ਕਣਕ ਦੀ ਕਟਾਈ ਦਿਨ ਸਮੇਂ ਫਸਲ ਪੂਰੀ ਤਰ੍ਹਾਂ ਪੱਕਣ 'ਤੇ ਹੀ ਕੀਤੀ ਜਾਵੇ। ਇਸ ਮੌਕੇ ਡਾ ਗੁਰਬਚਨ ਸਿੰਘ ਨੇ ਕੰਬਾਈਨ ਮਾਲਕ ਅਤੇ ਕਿਸਾਨਾਂ ਨੂੰ ਕਿਹਾ ਕਿ ਕਰੋਨਾ ਬਿਮਾਰੀ ਦੇ ਪ੍ਰਕੋਪ ਤੋਂ ਬਚਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਗਾਈਡ ਲਾਇਨਜ਼ ਦੀ ਪਾਲਣ ਕੀਤਾ ਜਾਵੇ ਅਤੇ ਇਕ ਪਿੰਡ ਤੋਂ ਦੂਜੇ ਪਿੰਡ ਜਾਣ ਸਮੇਂ ਕੰਬਾਈਨ ਮਸ਼ੀਨ ਨੂੰ ਸੈਨੇਟੀਜ਼ ਕੀਤਾ ਜਾਵੇ। ਉਨ੍ਹਾਂ ਕਿਸਾਨ ਅਵਤਾਰ ਸਿੰਘ ਸਮੇਤ ਹੋਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਨਾੜ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਅੱਗ ਲਾਉਣ ਨਾਲ ਵਾਤਾਵਰਨ ਦੂਸ਼ਿਤ ਹੁੰਦਾ ਹੈ,ਮਿੱਤਰ ਕੀੜੇ ਸੜ ਜਾਂਦੇ ਹਨ ਅਤੇ ਜਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। 
 
ਇਸ ਮੌਕੇ ਵਿਭਾਗ ਦੇ ਗੁਰਚਰਨ ਸਿੰਘ ਟੈਕਨੀਸ਼ੀਅਨ, ਸਵਿੰਦਰ ਕੁਮਾਰ ਅਤੇ ਜਸਵੰਤ ਸਿੰਘ ਏ ਟੀ ਐਮ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਪ੍ਰਭਾਵਸ਼ਾਲੀ ਡਰੋਨ ਸ਼ੋਅ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ ਕੀਤੀ ਭੇਟ

ਸਿਹਤ ਮੰਤਰੀ ਵੱਲੋਂ ਅੱਖਾਂ ਦੇ ਕੈਂਪ 'ਨਿਗ੍ਹਾ ਲੰਗਰ' ਦਾ ਨਿਰੀਖਣ, ਸ਼ਹੀਦੀ ਸਮਾਗਮਾਂ ਦੌਰਾਨ ਲਈ ਡਾਕਟਰੀ ਪ੍ਰਬੰਧਾਂ ਦਾ ਲਿਆ ਜਾਇਜ਼ਾ

ਭਾਈਚਾਰਕ ਸਾਂਝ ਅਤੇ ਏਕਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ ਸਰਬ-ਧਰਮ ਸੰਮੇਲਨ

ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸਰਬ ਧਰਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਧਾਰਮਿਕ ਆਗੂਆਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ

'ਯੁੱਧ ਨਸ਼ਿਆਂ ਵਿਰੁੱਧ’ ਦੇ 267ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ

ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ : ਮੁੱਖ ਮੰਤਰੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਘੰਟੇ ਸਿਹਤ ਸੇਵਾਵਾਂ ਯਕੀਨੀ ਬਣਾ ਰਹੀ ਹੈ ਪੰਜਾਬ ਸਰਕਾਰ