ਬਠਿੰਡਾ : ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਅੱਜ ਵਿਜੀਲੈਂਸ ਦੇ ਦਫ਼ਤਰ ਬਠਿੰਡਾ ਵਿਖੇ ਅੱਜ ਪੇਸ਼ ਹੋਏ। ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਨੇ ਪਿੱਠ ਦੇ ਦਰਦ ਕਾਰਨ ਪਿੱਠ ’ਤੇ ਬੈਲਟ ਲਗਾਈ ਹੋਈ ਸੀ। ਦਸਣਯੋਗ ਹੈ ਕਿ ਮਨਪ੍ਰੀਤ ਬਾਦਲ ਨੂੰ ਪਲਾਟ ਘਪਲੇ ਨਾਲ ਜੁੜੇ 65 ਲੱਖ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੰਮਨ ਜਾਰੀ ਹੋਏ ਸਨ ਅਤੇ ਉਹ ਵਿਜੀਲੈਂਸ ਦੇ ਸਾਹਮਣੇ ਪੇਸ਼ ਨਹੀਂ ਹੋ ਰਹੇ ਸਨ। ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਭਗੌੜਾ ਵੀ ਕਰਾਰ ਦੇਣ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਦੂਜੇ ਪਾਸੇ ਮਨਪ੍ਰੀਤ ਬਾਦਲ ਨੇ ਅਦਾਲਤ ਵਿੱਚ ਆਪਣੀ ਅਗਾਊਂ ਜ਼ਮਾਨਤ ਦੀ ਅਰਜੀ ਵੀ ਦਾਇਰ ਕੀਤੀ ਸੀ।
ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ’ਤੇ 24 ਸਤੰਬਰ ਨੂੰ ਬਠਿੰਡਾ ਵਿੱਚ ਪਲਾਟ ਵੰਡਣ ਨਾਲ ਜੁੜੇ ਮਾਮਲੇ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਹਾਲਾਂਕਿ ਮਨਪ੍ਰੀਤ ਬਾਦਲ ਇਸ ਦੀ ਭਿਣਕ ਪਹਿਲਾਂ ਹੀ ਲੱਗ ਗਈ ਸੀ ਅਤੇ ਉਨ੍ਹਾਂ ਨੂੰ ਆਪਣੀ ਅਗਾਊਂ ਜ਼ਮਾਨਤ ਲਈ ਅਰਜੀ ਲਗਾ ਦਿੱਤੀ ਸੀ। ਵਿਜੀਲੈਂਸ ਵੱਲੋਂ ਉਨ੍ਹਾਂ ਦੇ ਟਿਕਾਣਿਆਂ ਉਪਰ ਵੀ ਛਾਪੇਮਾਰੀ ਕੀਤੀ ਜਾ ਰਹੀ ਸੀ ਪਰ ਉਨ੍ਹਾਂ ਦਾ ਪਤਾ ਵਿਜੀਲੈਂਸ ਨੂੰ ਨਹੀਂ ਲੱਗ ਰਿਹਾ ਸੀ।