Friday, March 20, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਵੋਟਿੰਗ ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ

October 31, 2023 04:41 PM
SehajTimes

ਐਸ.ਏ.ਐਸ.ਨਗਰ :- ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ 2 ਨਵੰਬਰ, 2023 ਨੂੰ ਪੰਜ ਫੀਸਦੀ ਈ.ਵੀ.ਐਮਜ਼ 'ਤੇ ਮੌਕ ਪੋਲ ਕਰਵਾਇਆ ਜਾਵੇਗਾ। ਉਹ ਅੱਜ 16 ਅਕਤੂਬਰ ਤੋਂ 4 ਨਵੰਬਰ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ, ਮੋਹਾਲੀ ਵਿਖੇ ਜ਼ਿਲ੍ਹਾ ਚੋਣ ਦਫ਼ਤਰ ਦੇ ਗੋਦਾਮ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਚੱਲ ਰਹੀ ਫਸਟ ਲੈਵਲ ਚੈਕਿੰਗ ਦਾ ਜਾਇਜ਼ਾ ਲੈ ਰਹੇ ਸਨ।


ਭਾਰਤ ਇਲੈਕਟ੍ਰੋਨਿਕਸ ਲਿਮਟਿਡ, ਬੰਗਲੌਰ ਦੇ ਇੰਜੀਨੀਅਰਾਂ ਨਾਲ ਗੱਲਬਾਤ ਕਰਦਿਆਂ, ਉਨ੍ਹਾਂ ਨੇ ਪਹਿਲੇ ਪੱਧਰ ਦੀ ਚੈਕਿੰਗ ਦੇ ਕੰਮ 'ਤੇ ਤਸੱਲੀ ਪ੍ਰਗਟਾਈ। ਇੰਜੀਨੀਅਰਾਂ ਦੀ ਟੀਮ ਨੇ ਡੀ ਸੀ ਨੂੰ ਹੁਣ ਤੱਕ ਕੀਤੇ ਕੰਮਾਂ ਤੋਂ ਜਾਣੂ ਕਰਵਾਇਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਕੀਤੀ ਗਈ ਐਫ.ਐਲ.ਸੀ. ਦੀ ਪ੍ਰਗਤੀ ਅਨੁਸਾਰ, ਕੁੱਲ 1247 ਵਿੱਚੋਂ 1193 ਕੰਟਰੋਲ ਯੂਨਿਟਾਂ ਤੋਂ ਇਲਾਵਾ ਕੁੱਲ 2140 ਵਿੱਚੋਂ 1705 ਬੈਲਟ ਯੂਨਿਟਾਂ ਦੀ ਚੈਕਿੰਗ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਹੁਣ ਤੱਕ 1290 ਵੀ ਵੀ ਪੀ ਏ ਟੀ ਵਿੱਚੋਂ 1232 ਯੂਨਿਟਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਬੁੱਧਵਾਰ ਸ਼ਾਮ ਤੱਕ ਪਹਿਲੇ ਪੱਧਰ ਦੀ ਚੈਕਿੰਗ (ਫਸਟ ਲੈਵਲ ਚੈਕਿੰਗ) ਮੁਕੰਮਲ ਕਰ ਲਈ ਜਾਵੇਗੀ। ਇਸ ਤੋਂ ਬਾਅਦ 2 ਨਵੰਬਰ ਨੂੰ ਸਿਆਸੀ ਪਾਰਟੀਆਂ ਦੀ ਹਾਜ਼ਰੀ ਵਿੱਚ 5 ਫੀਸਦੀ ਐਫ.ਐਲ.ਸੀ ਮਸ਼ੀਨਾਂ 'ਤੇ ਮੌਕ ਪੋਲ ਕਰਵਾਏ ਜਾਣਗੇ।

ਇਨ੍ਹਾਂ ਵਿੱਚੋਂ ਇੱਕ ਪ੍ਰਤੀਸ਼ਤ ਮਸ਼ੀਨਾਂ ਤੇ ਮੌਕ ਪੋਲਿੰਗ ਦੌਰਾਨ 1200 ਵੋਟਾਂ ਪੈਣਗੀਆਂ ਅਤੇ ਦੋ ਪ੍ਰਤੀਸ਼ਤ ਮਸ਼ੀਨਾਂ ਤੇ ਕ੍ਰਮਵਾਰ 1000 ਅਤੇ 500 ਵੋਟਾਂ ਪੈਣਗੀਆਂ।ਮਸ਼ੀਨਾਂ ਦੀ ਚੋਣ, ਪਾਰਦਰਸ਼ਤਾ ਬਣਾਈ ਰੱਖਣ ਲਈ ਸਿਆਸੀ ਪਾਰਟੀਆਂ ਨੂੰ ਪੇਸ਼ ਕੀਤੀ ਗਈ ਸੂਚੀ ਵਿੱਚੋਂ ਬੇਤਰਤੀਬੇ (ਕਿਸੇ ਵੀ ਲੜੀ ਨੰਬਰ ਤੋਂ) ਢੰਗ ਨਾਲ ਕੀਤੀ ਜਾਵੇਗੀ।


ਉਨ੍ਹਾਂ ਦੇ ਨਾਲ ਏ ਡੀ ਸੀ (ਜੀ) ਵਿਰਾਜ ਐਸ ਤਿੜਕੇ, ਐਸ ਡੀ ਐਮ ਮੋਹਾਲੀ ਚੰਦਰਜੋਤੀ ਸਿੰਘ, ਨਿਗਰਾਨ ਅਧਿਕਾਰੀ ਕਿਰਨ ਸ਼ਰਮਾ (ਜੁਆਇੰਟ ਕਮਿਸ਼ਨਰ ਐਮ ਸੀ ਮੋਹਾਲੀ) ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਵੀ ਮੌਜੂਦ ਸਨ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਪੰਜਾਬ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਦੇਸ਼ ਭਰ ਚੋਂ ਮੋਹਰੀ

ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 426 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 248 ਕਾਬੂ

ਚੰਡੀਗੜ੍ਹ ਦੇ ਪੱਤਰਕਾਰਾਂ ਨੂੰ ਵੀ 10 ਲੱਖ ਬੀਮਾਂ ਸਕੀਮ ਦਾ ਲਾਭ ਲੈਣ ਲਈ ਪ੍ਰੈਸ ਕਲੱਬ ਆਫ ਪੰਜਾਬ ਦਾ ਵਫਦ ਸਿਹਤ ਮੰਤਰੀ ਨੂੰ ਮਿਲਿਆ

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ

98 ਸਾਲਾ ਬਜ਼ੁਰਗ ਔਰਤ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦ ਰਹਿਤ ਇਲਾਜ ਕਰਵਾਇਆ

ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ