Saturday, January 31, 2026
BREAKING NEWS
ਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂ

Malwa

ਮੁਲਾਜ਼ਮਾਂ ਦਾ ਵਫ਼ਦ ਸਿਹਤ ਡਾਇਰੈਕਟਰ ਨੂੰ ਮਿਲਿਆ

October 31, 2023 05:22 PM
ਦਰਸ਼ਨ ਸਿੰਘ ਚੌਹਾਨ
ਸੁਨਾਮ :- ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਲਈ ਸੰਘਰਸ਼ਸ਼ੀਲ ਜਥੇਬੰਦੀ ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ ਫੀਮੇਲ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ ,ਪ੍ਰਭਜੀਤ ਸਿੰਘ ਵੇਰਕਾ ,  ਸੁਖਜੀਤ ਸਿੰਘ ਸੇਖੋ ,ਅਵਤਾਰ ਸਿੰਘ ਗੰਢੂਆ ਅਤੇ ਗਗਨਦੀਪ ਸਿੰਘ ਖਾਲਸਾ ਦੀ  ਅਗਵਾਈ ਹੇਠ ਇੱਕ ਵਫਦ ਨੇ ਡਾਇਰੈਕਟਰ ਸਿਹਤ ਸੇਵਾਵਾਂ ਪਰਿਵਾਰ ਭਲਾਈ ਡਾਕਟਰ ਹਤਿੰਦਰ ਕੌਰ ਕਲੇਰ ਮਿਲਿਆ। ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਤਹਿਤ ਮਲਟੀਪਰਪਜ਼ ਕੇਡਰ ਮੇਲ ਦੀਆਂ ਪਦ ਉਨਤੀਆਂ ਚਾਲੂ ਹਫਤੇ ਵਿੱਚ ਕਰਨ ਦਾ ਭਰੋਸਾ ਦਿੱਤਾ ਅਤੇ ਮਲਟੀਪਰਪਜ਼ ਫੀਮੇਲ ਕੇਡਰ ਦੀਆਂ ਪਦ ਉਨਤੀਆਂ ਵੀ ਦੀਵਾਲੀ ਤੋਂ ਪਹਿਲਾਂ ਕਰਨ ਦਾ ਵਿਸਵਾਸ਼ ਦੁਆਇਆ ਗਿਆ ਹੈ। ਉਨ੍ਹਾਂ ਕਿਹਾ ਕਿ , ਦਰਜ਼ਾ ਚਾਰ ਤੋਂ ਮਲਟੀਪਰਪਜ਼ ਮੇਲ ਕੇਡਰ ਦੀ ਪਦ ਉੱਨਤੀ ਫਾਈਲ ਵੀ ਮੇਲ ਕੇਡਰ ਦੀ ਪਦ ਉਨਤੀ ਨਾਲ ਹੋ ਜਾਵੇਗੀ , ਮਲਟੀਪਰਪਜ਼ ਕੇਡਰ ਮੇਲ ਦੀਆਂ ਖਾਲੀ ਅਸਾਮੀਆਂ ਦੀਆਂ 270 ਪੋਸਟਾਂ ਭਰਨ ਨੂੰ ਵੀ ਸਰਕਾਰ ਤੋਂ ਜਲਦੀ ਕਲੀਅਰ ਕਰਵਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਮਲਟੀਪਰਪਜ਼ ਕੇਡਰ  ਦੇ ਬੰਦ ਕੀਤੇ ਸਫਰੀ ,ਵਰਦੀ ਅਤੇ ਡਾਈਟ ਭੱਤੇ ਬਹਾਲ ਕਰਨ ਸਮੇਤ ਹੋਰ ਮੰਗਾਂ ਦੀ ਪੈਰਵੀ ਜਥੇਬੰਦੀ ਵੱਲੋਂ ਕੀਤੀ ਜਾ ਰਹੀ ਹੈ। ਵਫ਼ਦ ਵਿੱਚ ਹੋਰਨਾਂ  ਤੋਂ ਇਲਾਵਾ ਜਥੇਬੰਦੀ ਦੇ ਆਗੂ  ਜਸਵਿੰਦਰ ਸਿੰਘ ਪੰਧੇਰ ,ਕੁਲਵਿੰਦਰ ਸਿੰਘ ਸਿੱਧੂ ,ਪਰਮਿੰਦਰ ਸਿੰਘ ਲੁਧਿਆਣਾ ,ਜਗਤਾਰ ਸਿੰਘ ਪਟਿਆਲਾ, ਦਲਜੀਤ ਸਿੰਘ ਢਿੱਲੋਂ , ਦਰਸ਼ਨ ਰੋਪੜ ,ਲਖਵਿੰਦਰ ਸਿੰਘ  ,ਕੁਲਵੀਰ ਸਿੰਘ ਲੋਪੋਕੇ ,ਸੰਦੀਪ ਸਿੰਘ ਰਾਮਦਾਸ ,ਬਲਜੀਤ ਸਿੰਘ  ਕਪੂਰਥਲਾ , ਬਿਕਰਮ ਸਿੰਘ ਮਾਨਵਾਲਾ ਸਮੇਤ ਹੋਰ ਆਗੂ ਹਾਜ਼ਰ ਸਨ।

Have something to say? Post your comment