Sunday, May 05, 2024

Malwa

ਯੂਨੀਵਰਸਿਟੀ ਦੇ ਮਾਹਰਾਂ ਨੇ ਪਿੰਡ ਅਜਰੌਰ ਤੇ ਖੇੜੀ ਰਣਵਾ 'ਚ ਸਰਫੇਸ ਸੀਡਰ ਸਬੰਧੀ ਕਿਸਾਨਾਂ ਨੂੰ ਦਿੱਤੀ ਟਰੇਨਿੰਗ

October 31, 2023 05:29 PM
SehajTimes

ਪਟਿਆਲਾ :-  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰਾਂ ਵੱਲੋਂ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਅਜਰੌਰ ਅਤੇ ਖੇੜੀ ਰਣਵਾ (ਬੇਹਰੂ) ਵਿਖੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਅਤੇ ਕਣਕ ਦੀ ਬਿਜਾਈ ਲਈ ਆਈ ਅਤਿ ਆਧੁਨਿਕ ਮਸ਼ੀਨਰੀ ਸਰਫੇਸ ਸੀਡਰ ਦਾ ਡੈਮੋ ਦਿੱਤਾ ਗਿਆ। ਇਸ ਮੌਕੇ ਮਾਹਰਾਂ ਨੇ ਸਰਫੇਸ ਸੀਡਰ ਸਬੰਧੀ ਕਿਸਾਨਾਂ ਵੱਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦੇ ਕੇ ਕਣਕ ਦੀ ਸਫਲ ਬਿਜਾਈ ਕਰਕੇ ਕਿਸਾਨਾਂ ਨੂੰ ਇਸ ਨਵੀਂ ਮਸ਼ੀਨਰੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਮਸ਼ੀਨ ਦੀ ਕਾਢ ਕੱਢਣ ਵਾਲੇ ਇੰਜੀਨੀਅਰ ਡਾ. ਜਸਵੀਰ ਸਿੰਘ ਗਿੱਲ ਨੇ ਪਿੰਡ ਅਜਰੌਰ ਵਿਖੇ ਕਿਸਾਨ ਜੈ ਸਿੰਘ ਤੇ ਪਿੰਡ ਖੇੜੀ ਰਣਵਾ ਵਿਖੇ ਕਿਸਾਨ ਸਵਰਨ ਸਿੰਘ ਦੇ ਖੇਤਾਂ ਵਿੱਚ ਸਰਫੇਸ ਸੀਡਰ ਵਰਤਣ ਬਾਰੇ ਕਿਸਾਨਾਂ ਨੂੰ ਸਿਖਲਾਈ ਦਿੰਦਿਆਂ ਦੱਸਿਆ ਕਿ ਇਸ ਮਸ਼ੀਨਰੀ ਨਾਲ ਜਿਥੇ ਸੁੱਕੇ ਖੇਤ ਵਿੱਚ ਕਣਕ ਦੀ ਬਿਜਾਈ ਅਤੇ ਖਾਦ ਇਕੱਠੇ ਪੈ ਜਾਂਦੀ ਹੈ, ਉਥੇ ਹੀ ਪਰਾਲੀ ਨੂੰ ਵੀ ਨਾਲੋਂ ਨਾਲ ਕਟਰ ਰਾਹੀਂ ਕੱਟ ਕੇ ਪੂਰੇ ਖੇਤ ਵਿੱਚ ਪਰਾਲੀ ਨੂੰ ਮਲਚਿੰਗ ਦੇ ਤੌਰ 'ਤੇ ਖਿਲਾਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਇਸ ਮਸ਼ੀਨਰੀ ਨਾਲ ਇਕੋ ਸਮੇਂ ਤਿੰਨ ਕੰਮ ਹੋ ਜਾਂਦੇ ਹਨ, ਜਿਸ ਵਿੱਚ ਪਰਾਲੀ ਪ੍ਰਬੰਧਨ, ਕਣਕ ਦੀ ਬਿਜਾਈ ਅਤੇ ਖੇਤਾਂ ਵਿੱਚ ਖਾਦ ਪਾਉਣ ਦਾ ਕੰਮ ਕਿਸਾਨ ਵੱਲੋਂ ਇਕੋ ਸਮੇਂ ਪੂਰਾ ਕਰ ਲਿਆ ਜਾਂਦਾ ਹੈ।


ਡਾ. ਜਸਵੀਰ ਸਿੰਘ ਗਿੱਲ ਨੇ ਸਰਫੇਸ ਸੀਡਰ ਨਾਲ ਸਫਲ ਕਣਕ ਦੀ ਬਿਜਾਈ ਕਰਕੇ ਦਿਖਾਉਂਦਿਆਂ ਕਿਸਾਨਾਂ ਨੂੰ ਦੱਸਿਆ ਕਿ ਬਿਜਾਈ ਤੋਂ ਪਹਿਲਾ ਬੀਜ ਨੂੰ ਕੀਟਨਾਸ਼ਕ ਦਵਾਈ ਅਤੇ ਉਲੀਨਾਸ਼ਕ ਦਵਾਈ ਨਾਲ ਸੋਧਣਾ ਬਹੁਤ ਜ਼ਰੂਰੀ ਹੈ ਅਤੇ ਬਿਜਾਈ ਤੋਂ ਬਾਅਦ ਖੇਤ ਵਿੱਚ ਹਲਕਾ ਪਾਣੀ ਲਗਾਇਆ ਜਾਵੇ ਕਿਉਂਕਿ ਸਰਫੇਸ ਸੀਡਰ ਨਾਲ ਬਿਜਾਈ ਕਰਨ ਸਮੇਂ ਖੇਤ ਪੂਰੀ ਤਰ੍ਹਾਂ ਸੁੱਕੇ ਹੁੰਦੇ ਹਨ ਅਤੇ ਜਰਬੀਨੇਸ਼ਨ ਲਈ ਖੇਤ ਵਿੱਚ ਹਲਕਾ ਪਾਣੀ ਲਗਾਉਣਾ ਜ਼ਰੂਰੀ ਹੈ ਅਤੇ ਕਿਸਾਨ ਵਧੀਆਂ ਝਾੜ ਲਈ ਖੇਤਾਂ ਵਿੱਚ ਕਿਆਰੇ ਵੀ ਛੋਟੇ ਬਣਾਉਣ ਇਸ ਨਾਲ ਪਾਣੀ ਲਗਾਉਣ ਅਤੇ ਖਾਦ ਪਾਉਣ ਵਿੱਚ ਵੀ ਆਸਾਨੀ ਹੁੰਦੀ ਹੈ। ਇਸ ਮੌਕੇ ਕਿਸਾਨ ਜੈ ਸਿੰਘ ਅਤੇ ਹੋਰਨਾਂ ਕਿਸਾਨਾਂ ਨੇ ਸਰਫੇਸ ਸੀਡਰ ਨਾਲ ਹੋਈ ਬਿਜਾਈ 'ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਇਸ ਨਾਲ ਜਿਥੇ ਪਰਾਲੀ ਦੀ ਸਮੱਸਿਆ ਦਾ ਹੱਲ ਹੋਇਆ ਹੈ, ਇਸ ਦੇ ਨਾਲ ਹੀ ਕਣਕ ਦੀ ਬਿਜਾਈ ਅਤੇ ਖਾਦ ਪੈਣ ਨਾਲ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੋਵੇਗੀ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਇਸ ਨਵੀਂ ਤਕਨੀਕ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਸ.ਡੀ.ਐਮ. ਰਾਜਪੁਰਾ ਜਸਲੀਨ ਕੌਰ ਭੁੱਲਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ, ਏ.ਆਰ. ਸਹਿਕਾਰੀ ਸਭਾਵਾਂ ਈਸ਼ਾ ਸ਼ਰਮਾ, ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰ ਪਾਲ ਸਿੰਘ ਚੱਠਾ, ਵਿਮਲਪ੍ਰੀਤ ਸਿੰਘ, ਲਵਦੀਪ ਸਿੰਘ, ਅਨੁਰਾਗ ਅੱਤਰੀ, ਪ੍ਰਭਦੀਪ ਸਿੰਘ, ਬਲਜਿੰਦਰ ਸਿੰਘ, ਵਿਨੋਦ ਕੁਮਾਰ, ਸਤਪਾਲ, ਤਰਸੇਮ ਚੰਦ, ਮੁਕੰਦ ਸਿੰਘ ਅਤੇ ਵੱਡੀ ਗਿਣਤੀ ਕਿਸਾਨ ਮੌਜੂਦ ਸਨ।

Have something to say? Post your comment

 

More in Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ