Sunday, May 05, 2024

Malwa

ਪੰਜਾਬੀ ਯੂਨੀਵਰਸਿਟੀ ਵੱਲੋਂ ਨੈਕ ਦੀਆਂ ਤਿਆਰੀਆਂ ਸਮੇਂ ਮਿਸਾਲੀ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਨਮਾਨਿਆ 23/10/31

October 31, 2023 05:38 PM
SehajTimes

ਪਟਿਆਲਾ :-  ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ ਹਾਲ ਹੀ ਵਿੱਚ ਨੈਕ ਵੱਲੋਂ ਏ+ (ਏ ਪਲੱਸ) ਦਾ ਗਰੇਡ ਹਾਸਿਲ ਹੋਇਆ ਹੈ। ਇਸ ਗਰੇਡ ਦੀ ਪ੍ਰਾਪਤੀ ਲਈ ਯੂਨੀਵਰਸਿਟੀ ਦੇ ਜਿਨ੍ਹਾਂ ਅਧਿਆਪਨ ਅਤੇ ਗ਼ੈਰ ਅਧਿਆਪਨ ਅਮਲੇ ਦੇ ਕਰਮਚਾਰੀਆਂ ਨੇ ਮਿਸਾਲੀ ਯੋਗਦਾਨ ਦਿੱਤਾ ਸੀ, ਉਨ੍ਹਾਂ ਨੂੰ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ‘ਸ਼ਲਾਘਾ ਪੱਤਰ’ ਦੇ ਕੇ ਵਿਸ਼ੇਸ਼ ਤੌਰ ਉੱਤੇ ਸਨਮਾਨਿਆ ਗਿਆ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਸੈਨੇਟ ਹਾਲ ਵਿਖੇ ਆਈ. ਕਿਊ. ਏ. ਸੀ. ਵੱਲੋਂ ਰੱਖੇ ਗਏ ਵਿਸ਼ੇਸ਼ ਸਨਮਾਨ ਸਮਾਰੋਹ ਵਿੱਚ ਬੋਲਦਿਆਂ ਕਿਹਾ ਕਿ ਕਿਸੇ ਵੀ ਅਦਾਰੇ ਨਾਲ਼ ਜੁੜਿਆ ਅਮਲਾ ਉਸ ਅਦਾਰੇ ਦੀ ਅਸਲ ਪਛਾਣ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨੈਕ ਲਈ ਲੋੜੀਂਦੇ ਅੰਕੜਿਆਂ ਦੇ ਇਕੱਤਰੀਕਰਣ ਤੋਂ ਲੈ ਕੇ ਵੱਖ-ਵੱਖ ਪੱਧਰ ਦੀਆਂ ਪ੍ਰਾਪਤੀਆਂ ਨੂੰ ਸੂਚੀਬੱਧ ਕਰਨ ਅਤੇ ਨੈਕ ਟੀਮ ਸਾਹਮਣੇ ਇਸ ਦੀ ਪੇਸ਼ਕਾਰੀ ਤੱਕ ਵੱਖ-ਵੱਖ ਪੜਾਵਾਂ ਉੱਤੇ ਸਾਰੇ ਹੀ ਕਰਮਚਾਰੀਆਂ ਨੇ ਆਪੋ ਆਪਣਾ ਭਰਵਾਂ ਯੋਗਦਾਨ ਪਾਇਆ ਹੈ ਜਿਸ ਸਦਕਾ ਯੂਨੀਵਰਸਿਟੀ ਆਪਣੇ ਆਪ ਨੂੰ ਬਿਹਤਰ ਤਰੀਕੇ ਨਾਲ਼ ਪੇਸ਼ ਕਰਨ ਵਿੱਚ ਸਮਰੱਥ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਕੁੱਝ ਕਰਮਚਾਰੀਆਂ ਦਾ ਯੋਗਦਾਨ ਬਹੁਤ ਮਿਸਾਲੀ ਕਿਸਮ ਦਾ ਰਿਹਾ ਹੈ ਜਿਸ ਲਈ ਅਥਾਰਿਟੀ ਵੱਲੋਂ ਇਹ ਫ਼ੈਸਲਾ ਲਿਆ ਗਿਆ ਕਿ ਅਜਿਹੇ ਕਰਮਚਾਰੀਆਂ ਨੂੰ ਉਨ੍ਹਾਂ ਦੀ ਬਣਦੀ ਸਨਮਾਨਯੋਗ ਪਹਿਚਾਣ ਦੇਣ ਅਤੇ ਹੌਸਲਾ ਵਧਾਉਣ ਲਈ ਵਿਸ਼ੇਸ਼ ਸਮਾਗਮ ਰਚਾ ਕੇ ਸਨਮਾਨ ਕੀਤਾ ਜਾਵੇ। ਅਜਿਹਾ ਕਰਨਾ ਚੰਗੇ ਕਰਮਚਾਰੀਆਂ ਦਾ ਉਤਸ਼ਾਹ ਵਧਾਉਂਦਾ ਹੈ ਅਤੇ ਹੋਰਨਾਂ ਨੂੰ ਪ੍ਰੇਰਿਤ ਕਰਦਾ ਹੈ।


ਡੀਨ ਅਕਾਦਮਿਕ ਮਾਮਲੇ ਡਾ. ਏ. ਕੇ. ਤਿਵਾੜੀ ਨੇ ਕਿਹਾ ਕਿ ਮਿਸਾਲੀ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਯੋਗਦਾਨ ਸਦਕਾ ਯੂਨੀਵਰਸਿਟੀ ਚੰਗਾ ਗਰੇਡ ਲੈਣ ਵਿੱਚ ਕਾਮਯਾਬ ਹੋ ਸਕੀ ਹੈ ਇਸ ਲਈ ਇਨ੍ਹਾਂ ਕਰਮਚਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ ਜਾਣੀ ਬਣਦੀ ਹੈ। ਉਨ੍ਹਾਂ ਕਿਹਾ ਕਿ ਆਪਣੇ ਚੰਗੇ ਕਰਮਚਾਰੀਆਂ ਨੂੰ ਬਣਦਾ ਸਨਮਾਨ ਦੇਣਾ ਇੱਕ ਚੰਗੇ ਅਦਾਰੇ ਦਾ ਫਰਜ਼ ਹੁੰਦਾ ਹੈ। ਰਜਿਸਟਰਾਰ ਡਾ. ਨਵਜੋਤ ਕੌਰ ਨੇ ਆਪਣੇ ਧੰਨਵਾਦੀ ਭਾਸ਼ਣ ਦੌਰਾਨ ਕਿਹਾ ਕਿ ਚੰਗੇ ਕਰਮਚਾਰੀ ਕਿਸੇ ਵੀ ਅਦਾਰੇ ਦਾ ਸਰਮਾਇਆ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵਿੱਚ ਬਿਹਤਰ ਅਕਾਦਮਿਕ ਮਾਹੌਲ ਦੀ ਸਿਰਜਣਾ ਵਿੱਚ ਚੰਗੇ ਕਰਮਚਾਰੀਆਂ ਦਾ ਭਰਪੂਰ ਯੋਗਦਾਨ ਹੈ। ਆਈ. ਕਿਊ.ਏ.ਸੀ. ਦੇ ਇੰਚਾਰਜ ਡਾ. ਉਮਰਾਓ ਸਿੰਘ ਨੇ ਪ੍ਰੋਗਰਾਮ ਵਿੱਚ ਸਵਾਗਤੀ ਸ਼ਬਦ ਬੋਲੇ। ਆਈ. ਕਿਊ. ਏ. ਸੀ. ਵੱਲੋਂ ਆਯੋਜਿਤ ਕਰਵਾਏ ਇਸ ਸਮਾਗਮ ਵਿੱਚ ਮੰਚ ਸੰਚਾਲਨ ਦਾ ਕਾਰਜ ਪ੍ਰੋ. ਧਰਮਵੀਰ ਨੇ ਕੀਤਾ।

Have something to say? Post your comment

 

More in Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ