Monday, May 20, 2024

Malwa

‘ਫਿੱਟ ਇੰਡੀਆ ਫ੍ਰੀਡਮ ਰਨ’ ਪ੍ਰੋਗਰਾਮ ਤਹਿਤ ਜਾਗਰੂਕਤਾ ਰੈਲੀ

November 01, 2023 06:52 PM
SehajTimes

ਪਟਿਆਲਾ : -  ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਰੈੱਡ ਰਿਬਨ ਕਲੱਬ, ਏਕ ਭਾਰਤ ਸ੍ਰੇਸ਼ਟ ਭਾਰਤ ਕਲੱਬ, ਇੰਟਰਪਨਿਉਰਸਿ਼ਪ ਕਲੱਬ ਅਤੇ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਸਕੂਲ ਫ਼ਾਰ ਮੈਰੀਟੋਰੀਅਸ ਸਟੂਡੈਂਟਸ ਪਟਿਆਲਾ ਦੇ ਸਾਂਝੇ ਉੱਦਮ ਨਾਲ਼ ‘ਫਿੱਟ ਇੰਡੀਆ ਫ੍ਰੀਡਮ ਰਨ’ ਪ੍ਰੋਗਰਾਮ ਤਹਿਤ ਜਾਗਰੂਕਤਾ ਰੈਲੀ ਕਰਵਾਈ ਗਈ। ਐੱਨ. ਐੱਸ. ਐੱਸ. ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ ਦੱਸਿਆ ਕਿ ਅਜ਼ਾਦੀ ਦੇ 75 ਵੇਂ ਅੰਮ੍ਰਿਤ ਮਹਾਂ ਉਤਸਵ ਦੀ ਲੜੀ ਅਧੀਨ ਕਰਵਾਈ ਇਸ ਰੈਲੀ ਦਾ ਮੁੱਖ ਮਕਸਦ  ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਸੀ। ਇਸ ਜਾਗਰੂਕਤਾ ਰੈਲੀ ਵਿੱਚ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਉੱਚੇਚੇ ਤੌਰ ਤੇ ਭਾਗ ਲੈਂਦੇ ਹੋਏ ਕਿਹਾ ਕਿ ਸਾਨੂੰ ਅਜਿਹੇ ਪ੍ਰੋਗਰਾਮ ਸਕੂਲੀ ਬੱਚਿਆਂ ਨਾਲ ਮਿਲ ਕੇ ਕਰਵਾਉਣੇ ਚਾਹਿਦੇ ਹਨ ਤਾਂ ਜੋ ਹਰ ਘਰ ਤੱਕ ਸੁਨੇਹਾ ਭੇਜਿਆ ਜਾ ਸਕੇ। ਇਸ ਰੈਲੀ ਨੂੰ  ਸ. ਗੁਰਜੰਟ ਸਿੰਘ ਵਾਰਡਨ ਮੈਰੀਟੋਰੀਅਸ ਸਕੂਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਰੈਲੀ ਵਿੱਚ ਪ੍ਰੋਗਰਾਮ ਅਫਸਰ ਡਾ.ਲਖਵੀਰ ਸਿੰਘ, ਇੰਜੀ.ਚਰਨਜੀਵ ਸਿੰਘ ਸਰੋਆ, ਡਾ.ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ ਸਿੱਧੂ ਅਤੇ ਸ੍ਰੀ.ਜਸਵਿੰਦਰ ਸਿੰਘ ਡੀ ਪੀ ਸਮੇਤ ਲਗਭਗ 171 ਸਕੂਲੀ ਬੱਚਿਆਂ ਅਤੇ ਐਨ.ਐਸ.ਐਸ ਵਲੰਟੀਅਰਾਂ ਨੇ ਭਾਗ ਲਿਆ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ