Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬ ਸਰਕਾਰ ਨੇ 5 ਜ਼ਿਲਿਆਂ ਦੇ ਟਰਸ਼ਰੀ ਸਿਹਤ ਸੰਭਾਲ ਕੇਂਦਰਾਂ ਦੀ ਸੂਚੀ ਵਿੱਚ 79 ਨਵੇਂ ਪ੍ਰਾਈਵੇਟ ਹਸਪਤਾਲ ਕੀਤੇ ਸ਼ਾਮਲ

April 08, 2021 01:17 PM
SehajTimes
ਚੰਡੀਗੜ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੋਵਿਡ -19 ਮਹਾਂਮਾਰੀ  ਵਿਰੁੱਧ ਆਪਣੀ ਲੜਾਈ ਨੂੰ ਜਾਰੀ ਰੱਖਦਿਆਂ, ਪੰਜਾਬ ਸਰਕਾਰ ਨੇ  ਸੂਬੇ ਦੇ 5 ਸਭ ਤੋਂ ਵੱਧ ਪ੍ਰਭਾਵਿਤ ਜ਼ਿਲਿਆਂ ਵਿੱਚ 79 ਨਵੇਂ ਪ੍ਰਾਈਵੇਟ ਹਸਪਤਾਲਾਂ ਨੂੰ ਕੋਵਿਡ-19 ਦੇ ਇਲਾਜ ਲਈ ਟਰਸ਼ਰੀ ਸਿਹਤ ਸੰਭਾਲ ਕੇਂਦਰਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ।  ਉਨਾਂ ਕਿਹਾ ਕਿ ਜ਼ਿਲਾ ਅੰਮਿ੍ਰਤਸਰ, ਲੁਧਿਆਣਾ, ਐਸ.ਏ.ਐਸ.ਨਗਰ (ਮੁਹਾਲੀ), ਜਲੰਧਰ ਅਤੇ ਬਠਿੰਡਾ ਵਿੱਚ ਗੰਭੀਰ ਹਾਲਤ ਵਾਲੇ ਮਰੀਜਾਂ ਦੀ ਆਮਦ ਵਧੇਰੇ ਹੈ।
ਮੰਤਰੀ ਨੇ ਦੱਸਿਆ ਕਿ ਇਹਨਾਂ ਜ਼ਿਲਿਆਂ ਵਿੱਚ ਮਾਹਰ ਕਮੇਟੀ ਵਲੋਂ ਸਿਫਾਰਸ਼ ਕੀਤੇ ਮਾਪਦੰਡਾਂ ਨੂੰ ਪੂਰਾ ਕਰਨ ਵਾਲੇ ਅਜਿਹੇ ਹੋਰ ਹਸਪਤਾਲਾਂ ਦੀ ਲੋੜ ਹੈ ਤਾਂ ਜੋ ਕੋਵਿਡ-19 ਦੇ ਮਰੀਜਾਂ ਨੂੰ ਮਿਆਰੀ ਪੱਧਰ ਦੀ ਟਰਸ਼ਰੀ ਦੇਖਭਾਲ ਮੁਹੱਈਆ ਕਰਵਾਈ ਜਾ ਸਕੇ। ਉਨਾਂ ਕਿਹਾ ਕਿ ਮਾਹਰ ਕਮੇਟੀ ਦੁਆਰਾ ਸਿਫਾਰਸ਼ ਕੀਤੇ ਗਏ ਹਸਪਤਾਲ ਅਤੇ ਜਿਨਾਂ ਹਸਪਤਾਲਾਂ ਨੇ ਇਨਾਂ 5 ਜਿਲਿਆਂ ਵਿੱਚ  ਸਵੈ-ਘੋਸ਼ਨਾ ਪੱਤਰ ਦਾਖਲ ਕੀਤੇ ਹਨ, ਨੂੰ ਹੁਣ ਕੋਵਿਡ-19 ਦੇ ਗੰਭੀਰ ਮਰੀਜਾਂ ਦੇ ਇਲਾਜ ਲਈ ਟਰਸ਼ਰੀ ਪੱਧਰ ਦੇ ਹਸਪਤਾਲ ਵਜੋਂ ਅਧਿਕਾਰਤ ਕੀਤਾ ਗਿਆ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਰੋਜ਼ਾਨਾ ਕੇਸ ਵੱਧਦੇ ਜਾ ਰਹੇ ਹਨ ਅਤੇ ਸਰਕਾਰ ਨੇ ਸੂਬੇ ਵਿੱਚ ਉੱਚ ਪੱਧਰ ਦੀਆਂ ਲੈਵਲ -2 ਅਤੇ ਲੈਵਲ -3 ਹਸਪਤਾਲ ਸਹੂਲਤਾਂ ਦਿੱਤੀਆਂ ਹਨ। ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ ਮੁਫਤ ਦਾ ਇਲਾਜ ਕਰਵਾ ਰਹੇ ਹਨ ਅਤੇ ਗੰਭੀਰ ਮਰੀਜ਼ ਜਿਨਾਂ ਨੂੰ ਸਰਕਾਰੀ ਹਸਪਤਾਲਾਂ ਤੋਂ ਪ੍ਰਾਈਵੇਟ ਹਸਪਤਾਲਾਂ ਵਿੱਚ ਰੈਫਰ ਕੀਤਾ ਜਾਂਦਾ ਹੈ, ਨੂੰ ਵੀ ਸੂਬਾ ਸਰਕਾਰ ਵੱਲੋਂ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ।
ਸ. ਸਿੱਧੂ ਨੇ ਕਿਹਾ ਕਿ ਕੇਸਾਂ ਨੂੰ ਠੱਲ ਪਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਰ ਵਿੱਚ  ਰਾਤ ਦਾ ਕਰਫਿਊ ਲਗਾਉਣ ਦੇ ਆਦੇਸ਼ ਦਿੱਤੇ ਹਨ। ਸੂਬੇ ਵਿੱਚ ਕੋਵਿਡ -19 ਪਾਬੰਦੀਆਂ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਵੱਧ ਤੋਂ ਵੱਧ ਲੋਕਾਂ ਦੇ ਟੀਕੇ ਲਗਾਉਣ ਲਈ ਸੂਬਾ ਸਰਕਾਰ ਨੇ 2261 ਸਰਕਾਰੀ ਅਤੇ 275 ਪ੍ਰਾਈਵੇਟ ਟੀਕਾਕਰਨ ਕੇਂਦਰ ਸਥਾਪਤ ਕੀਤੇ ਹਨ। ਉਨਾਂ ਕਿਹਾ ਕਿ ਲੋਕਾਂ ਨੂੰ ਕੋਵਿਡ-19 ਨਾਲ ਨਜਿੱਠਣ ਲਈ ਢੁਕਵੇਂ ਵਿਵਹਾਰ ਅਤੇ ਸਾਵਧਾਨੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ।
 ਉਨਾਂ ਯੋਗ ਲਾਭਪਾਤਰੀਆਂ ਨੂੰ ਜਲਦੀ ਤੋਂ ਜਲਦੀ ਟੀਕਾਕਰਨ ਦੀ ਅਪੀਲ ਵੀ ਕੀਤੀ।    

Have something to say? Post your comment

 

More in Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ