Wednesday, January 28, 2026
BREAKING NEWS
ਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨ

Malwa

ਸੁਨਾਮ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ , ਇੱਕ ਬੱਚੇ ਸਮੇਤ ਛੇ ਜਣਿਆਂ ਦੀ ਮੌਤ

November 02, 2023 11:41 AM
ਦਰਸ਼ਨ ਸਿੰਘ ਚੌਹਾਨ

ਸੁਨਾਮ : - ਸੁਨਾਮ ਪਟਿਆਲਾ ਮੁੱਖ ਸੜਕ ਤੇ ਪੈਂਦੇ ਪਿੰਡ ਮਰਦਖੇੜਾ ਅਤੇ ਮਹਿਲਾਂ ਚੌਕ ਦੇ ਨਜ਼ਦੀਕ ਵੀਰਵਾਰ ਤੜਕਸਾਰ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਬੱਚੇ ਸਮੇਤ ਛੇ ਜਣਿਆਂ ਦੀ ਮੌਤ ਹੋ ਗਈ ਹੈ।

ਮ੍ਰਿਤਕ ਸੁਨਾਮ ਦੇ ਰਹਿਣ ਵਾਲੇ ਸਨ। ਮ੍ਰਿਤਕ ਮਾਲੇਰਕੋਟਲਾ ਵਿਖੇ ਇੱਕ ਧਾਰਮਿਕ ਸਥਾਨ ਤੇ ਮੱਥਾ ਟੇਕਣ ਉਪਰੰਤ ਵਾਪਿਸ ਆਪਣੇ ਘਰ ਸੁਨਾਮ ਪਰਤ ਰਹੇ ਸਨ।

ਦਿਨ ਚੜਦਿਆਂ ਜਿਉਂ ਹੀ ਹਾਦਸੇ ਵਿੱਚ ਸ਼ਹਿਰ ਛੇ ਜਣਿਆਂ ਦੀ ਮੌਤ ਦਾ ਪਤਾ ਲੱਗਾ ਤਾਂ ਸ਼ਹਿਰ ਅੰਦਰ ਮਾਤਮ ਵਾਲਾ ਮਾਹੌਲ ਬਣ ਗਿਆ।

ਮਾਰਕਿਟ ਕਮੇਟੀ ਸੁਨਾਮ ਦੇ ਸਾਬਕਾ ਚੇਅਰਮੈਨ ਮੁਨੀਸ਼ ਸੋਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ

ਕਿ ਲੰਘੀ ਰਾਤ ਸੁਨਾਮ ਦੇ ਨੀਰਜ਼ ਸਿੰਗਲਾ ਕਾਰ ਵਿੱਚ ਸਵਾਰ ਆਪਣੇ ਹੋਰ ਸਾਥੀਆਂ ਸਮੇਤ ਮਾਲੇਰਕੋਟਲਾ ਵਿਖੇ ਬਾਬਾ ਹੈਦਰ ਸ਼ੇਖ ਦੀ ਦਰਗਾਹ ਤੇ ਮੱਥਾ ਟੇਕਣ ਉਪਰੰਤ ਸੁਨਾਮ ਵਾਪਸ ਪਰਤ ਰਹੇ ਸਨ

ਜਿਉਂ ਹੀ ਉਹ ਪਿੰਡ ਮਰਦਖੇੜਾ ਦੇ ਨਜ਼ਦੀਕ ਪੁੱਜੇ ਤਾਂ ਦੋ ਟਰਾਲਿਆਂ ਨੇ ਕਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਵਾਪਰੇ ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।

ਉਨ੍ਹਾਂ ਦੱਸਿਆ ਕਿ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਨੀਰਜ਼ ਸਿੰਗਲਾ ਅਤੇ ਉਸਦੇ ਸਾਢੇ ਕੁ ਚਾਰ ਸਾਲ ਦਾ ਪੁੱਤਰ, ਦੀਪਕ ਜਿੰਦਲ, ਲਲਿਤ ਬਾਂਸਲ ਉਰਫ਼ ਲੱਕੀ ਦੁੱਧ ਵਾਲਾ , ਦੀਵੇਸ਼ ਜਿੰਦਲ ਦੀ ਮੌਤ ਹੋ ਗਈ ਹੈ।
ਨੋਟ ਵਿਸਥਾਰਤ ਖ਼ਬਰ ਬਾਅਦ ਵਿੱਚ ਭੇਜ ਦਿੱਤੀ ਜਾਵੇਗੀ।

Have something to say? Post your comment