Wednesday, December 17, 2025

Chandigarh

ਲਾਲਜੀਤ ਸਿੰਘ ਭੁੱਲਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕਰਨ ਲਈ ਸਖ਼ਤ ਹਦਾਇਤਾਂ

November 03, 2023 12:12 PM
SehajTimes
 
ਚੰਡੀਗੜ੍ਹ :-  ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਸਮੂਹ ਫ਼ੀਲਡ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕੀਤੀ ਜਾਵੇ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਸਮੂਹ ਡਿਵੀਜ਼ਨਲ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨਾਲ ਹੰਗਾਮੀ ਮੀਟਿੰਗ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਨਿਰਦੇਸ਼ ਦਿੱਤੇ ਕਿ ਫ਼ੀਲਡ ਅਧਿਕਾਰੀ 15 ਦਿਨਾਂ ਦੇ ਅੰਦਰ ਆਪਣੀ-ਆਪਣੀ ਪ੍ਰਗਤੀ ਰਿਪੋਰਟ ਪੇਸ਼ ਕਰਨਗੇ।
 
ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਹੁਣ ਤੱਕ 11,859 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾਇਆ ਜਾ ਚੁੱਕਾ ਹੈ ਅਤੇ ਸੂਬੇ ਭਰ ਵਿੱਚ 6657 ਏਕੜ ਪੰਚਾਇਤੀ ਜ਼ਮੀਨ ਅਜਿਹੀ ਹੈ ਜਿਸ ਦੇ ਕਬਜ਼ਾ ਵਾਰੰਟ ਤਿਆਰ ਹਨ ਪਰ ਫ਼ੀਲਡ ਅਧਿਕਾਰੀਆਂ ਵੱਲੋਂ ਇਸ ਸਬੰਧੀ ਕਾਰਵਾਈ ਹਾਲੇ ਅਮਲੇ ਵਿੱਚ ਨਹੀਂ ਲਿਆਂਦੀ ਗਈ। ਉਨ੍ਹਾਂ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਜ਼ਿਲ੍ਹਾ ਅਧਿਕਾਰੀ ਪੈਂਡਿੰਗ ਕਬਜ਼ਾ ਵਾਰੰਟਾਂ 'ਤੇ ਤੁਰੰਤ ਕਾਰਵਾਈ ਕਰਨ।
 
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਅਧਿਕਾਰੀਆਂ ਤੋਂ ਕਬਜ਼ੇ ਹੇਠ ਪੰਚਾਇਤੀ ਜ਼ਮੀਨਾਂ ਦੇ ਬਲਾਕਵਾਰ ਵੇਰਵੇ ਲਏ। ਉਨ੍ਹਾਂ ਕਿਹਾ ਕਿ ਪੀ.ਪੀ. ਐਕਟ ਦੀ ਧਾਰਾ-7 ਅਧੀਨ 6926 ਏਕੜ ਪੰਚਾਇਤੀ ਜ਼ਮੀਨ ਦੇ ਮਾਮਲੇ ਡੀ.ਡੀ.ਪੀ.ਓਜ਼ ਕੋਲ ਪੈਂਡਿੰਗ ਹਨ ਜਦਕਿ ਧਾਰਾ 11 ਅਧੀਨ 20734 ਏਕੜ ਦੇ ਕਬਜ਼ੇ ਸਬੰਧੀ ਮਾਮਲੇ ਵਿਭਾਗ ਦੇ ਡਿਵੀਜ਼ਨਲ ਡਾਇਰੈਕਟਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਕੋਲ ਪਏ ਹਨ। ਇਸ ਤੋਂ ਇਲਾਵਾ 42381 ਏਕੜ ਰਕਬਾ ਅਜਿਹਾ ਹੈ ਜਿਸ ਸਬੰਧੀ ਹਾਲੇ ਤੱਕ ਸਬੰਧਤ ਅਧਿਕਾਰੀਆਂ ਵੱਲੋਂ ਪੀ.ਪੀ. ਐਕਟ ਦੀ ਧਾਰਾ-7 ਅਧੀਨ ਕੇਸ ਹੀ ਦਰਜ ਨਹੀਂ ਕੀਤਾ ਗਿਆ। ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਕਰਕੇ ਨਿਪਟਾਰਾ ਕਰਨ ਅਤੇ ਰਹਿੰਦੇ ਮਾਮਲਿਆਂ 'ਚ ਕਾਰਵਾਈ ਕਰਨ ਦੀ ਹਦਾਇਤ ਕੀਤੀ।
 
ਸ. ਲਾਲਜੀਤ ਸਿੰਘ ਭੁੱਲਰ ਨੇ ਉੱਚ ਅਦਾਲਤਾਂ ਵਿੱਚ ਚਲਦੇ ਕੇਸਾਂ ਦੀ ਸੁਚੱਜੀ ਪੈਰਵੀ ਕਰਨ 'ਤੇ ਜ਼ੋਰ ਦਿੰਦਿਆਂ ਫ਼ੀਲਡ ਦੇ ਸੀਨੀਅਰ ਅਧਿਕਾਰੀਆਂ ਨੂੰ ਅਦਾਲਤਾਂ ਵਿੱਚ ਸੁਣਵਾਈ ਦੌਰਾਨ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵਿੱਚ ਚਲ ਰਹੇ ਮਾਮਲਿਆਂ ਵਿੱਚ ਬੀ.ਡੀ.ਪੀ.ਓਜ਼ ਅਤੇ ਸੁਪਰੀਮ ਕੋਰਟ ਵਿੱਚ ਡੀ.ਡੀ.ਪੀ.ਓਜ਼ ਪੱਧਰ ਦਾ ਅਧਿਕਾਰੀ ਸੁਣਵਾਈ ਦੌਰਾਨ ਹਾਜ਼ਰ ਹੋਵੇ ਤਾਂ ਜੋ ਇਨ੍ਹਾਂ ਮਾਮਲਿਆਂ ਵਿੱਚ ਵਿਭਾਗ ਦਾ ਪੱਖ ਬਾਖ਼ੂਬੀ ਰੱਖਿਆ ਜਾ ਸਕੇ।
 
ਸ. ਲਾਲਜੀਤ ਸਿੰਘ ਭੁੱਲਰ ਨੇ ਉਚੇਚੇ ਤੌਰ 'ਤੇ ਕਿਹਾ ਕਿ ਮਾਲ ਰਿਕਾਰਡ ਵਿੱਚ ਪੰਚਾਇਤੀ ਜ਼ਮੀਨਾਂ ਦੇ ਮਾਲਕਾਨਾ ਹੱਕ ਨੂੰ ਲੈ ਕੇ ਸਾਹਮਣੇ ਆਈਆਂ ਕੁੱਝ ਤੁਰੱਟੀਆਂ ਸਬੰਧੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇ ਅਜਿਹਾ ਜਾਣਬੁੱਝ ਕੇ ਕੀਤਾ ਗਿਆ ਹੈ ਕਿ ਤਾਂ ਦੋਸ਼ੀ ਅਧਿਕਾਰੀਆਂ/ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
 
ਕੈਬਨਿਟ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਛੁਡਾਉਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੀ ਪ੍ਰਸ਼ਾਸਨਿਕ ਸਹਾਇਤਾ ਮੁਹੱਈਆ ਕਰਾਉਣ।
 
ਮੀਟਿੰਗ ਦੌਰਾਨ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਸ੍ਰੀ ਤੇਜਵੀਰ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ