Tuesday, June 17, 2025

Chandigarh

ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਲਈ ਲੱਗਾ ਕੈਂਪ

November 03, 2023 04:25 PM
SehajTimes
ਖਰੜ/ਮੋਹਾਲੀ :-  ਜਿਲ੍ਹਾ ਪ੍ਰਸ਼ਾਸ਼ਨ ਤੇ ਸਿਵਲ ਸਰਜਨ ਮੋਹਾਲੀ ਦੇ ਦਿਸ਼ਾ ਨਿਰਦੇਸ਼ ਤਹਿਤ ਭਾਗੋਮਾਜਰਾ ਦੇ ਕਮਿਊਨਿਟੀ ਸੈਂਟਰ ਵਿਖੇ ਆਯੂਸ਼ਮਾਨ ਭਾਰਤ - ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਿਹਤ ਬੀਮਾ ਕਾਰਡ ਬਣਾਉਣ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈੰਪ ਦੌਰਾਨ ਲੋਕਾਂ ਦੇ ਸਿਹਤ ਬੀਮਾ ਕਾਰਡ ਬਣਾਏ ਗਏ ਅਤੇ ਇਸ ਯੋਜਨਾ ਦੇ ਲਾਭ ਸਬੰਧੀ ਜਾਗਰੂਕ ਕੀਤਾ ਗਿਆ।
 
ਸੀਨੀਅਰ ਮੈਡੀਕਲ ਅਫਸਰ ਬਲਾਕ ਘੜੂੰਆਂ ਡਾ. ਸੁਰਿੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਕਾਰਡ ਬਣਾਉਣ ਵਿਚ ਵਾਧਾ ਕਰਨ ਦੇ ਮਕਸਦ ਨਾਲ ਵਿਸ਼ੇਸ਼ ਕੈਂਪ ਲਗਾ ਕੇ ਆਨਲਾਈਨ ਕਾਰਡ ਬਣਾਏ ਜਾ ਰਹੇ ਹਨ। 
 
ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਮਾਨਸੀ ਅਰੋੜਾ ਅਤੇ ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ ਨੇ ਦੱਸਿਆ ਕਿ ਇਸ ਬੀਮਾ ਯੋਜਨਾ ਤਹਿਤ ਹਰ ਇੱਕ ਲਾਭਪਾਤਰੀ ਪਰਿਵਾਰ ਨੂੰ ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕੀਤੀ ਜਾਂਦੀ ਹੈ। ਇਹਨਾਂ ਕਾਰਡਾਂ ਦੇ ਲਾਭਪਾਤਰੀਆਂ ਦੀਆਂ ਸ਼੍ਰੇਣੀਆਂ ਵਿਚ ਐਨ.ਐਫ.ਐਸ.ਏ. ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਰਜਿਸਟਰਡ ਛੋਟੇ ਵਪਾਰੀ, ਪੀਲੇ ਕਾਰਡ ਧਾਰਕ ਪੱਤਰਕਾਰ ਅਤੇ ਐਸ.ਈ.ਸੀ.ਸੀ. ਆਦਿ ਸ਼ਾਮਲ ਹਨ। ਉਨਾਂ ਦੱਸਿਆ ਕਿ ਇਹ ਕਾਰਡ ਵੈਬਸਾਈਟ https://beneficiary.nha.gov.in ਅਤੇ Ayushman App  ਦੇ ਰਾਹੀਂ ਖੁਦ ਵੀ ਘਰ ਬੈਠੇ ਬਣਾਇਆ ਜਾ ਸਕਦਾ ਹੈ ਜਾਂ ਨਜਦੀਕੀ ਆਸ਼ਾ ਵਰਕਰਾਂ/ ਸੂਚੀਬੱਧ ਹਸਪਤਾਲਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
 
ਇਸ ਮੌਕੇ ਕਮਿਊਨਿਟੀ ਹੈਲਥ ਅਫ਼ਸਰ ਇੰਦਰਵੀਰ ਕੌਰ, ਮਨਜਿੰਦਰ ਸਿੰਘ ਤੇ ਨਵਜੋਤ ਕੌਰ, ਆਸ਼ਾ ਵਰਕਰਾਂ ਅਤੇ ਲੇਬਰ ਵਿਭਾਗ ਤੋਂ ਅੰਮ੍ਰਿਤਪਾਲ ਸਿੰਘ ਵਲੋਂ ਬੀਮਾ ਕਾਰਡ ਬਣਾਏ ਗਏ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ