Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡੀ ਸੀ ਆਸ਼ਿਕਾ ਜੈਨ ਨੇ ਪਰਾਲੀ ਦੇ ਪ੍ਰਬੰਧਨ ਲਈ ਬਦਲਵੇਂ ਤਰੀਕੇ ਅਪਣਾ ਕੇ ਮਿਸਾਲ ਕਾਇਮ ਕਰਨ ਵਾਲੇ ਕਿਸਾਨਾਂ ਦੀ ਖੇਤਾਂ ਚ ਜਾ ਕੇ ਕੀਤੀ ਹੌਸਲਾ ਅਫਜ਼ਾਈ

November 03, 2023 04:39 PM
SehajTimes
ਐਸ.ਏ.ਐਸ.ਨਗਰ :- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਵਿੱਚ ਸੀ ਆਰ ਐਮ ਮਸ਼ੀਨਰੀ ਨਾਲ ਪਰਾਲੀ ਦਾ ਪ੍ਰਬੰਧਨ ਕਰ ਰਹੇ ਕਿਸਾਨਾਂ ਨੂੰ ਉਨ੍ਹਾਂ ਦੇ ਖੇਤਾਂ ਚ ਮਿਲ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ, “ਅਸੀਂ ਹੁਣ ਤੱਕ ਜ਼ਿਲ੍ਹੇ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵੱਡੀ ਗਿਣਤੀ (1098) ਉਪਲਬਧ ਕਰਵਾ ਦਿੱਤੀ ਹੈ।”
 
 
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਹੁਣ ਅਸੀਂ ਕਣਕ ਦੀ ਬਿਜਾਈ ਲਈ ਛੋਟੇ ਟਰੈਕਟਰਾਂ ਨਾਲ ਚੱਲਣ ਵਾਲੇ 184 ਸਰਫੇਸ ਸੀਡਰ ਮੁਹੱਈਆ ਕਰਵਾ ਰਹੇ ਹਾਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸੀਜ਼ਨ ਵਿੱਚ ਸਾਹਮਣੇ ਆਈਆਂ ਕਮੀਆਂ ਨੂੰ ਅਗਲੇ ਸੀਜ਼ਨ ਤੱਕ ਦੂਰ ਕਰ ਲਿਆ ਜਾਵੇਗਾ ਤਾਂ ਜੋ ਅੱਗ ਦੀਆਂ ਘਟਨਾਵਾਂ ਨੂੰ ਹੋਰ ਘੱਟ ਕੀਤਾ ਜਾ ਸਕੇ।
 
 
ਦੇਹਕਲਾਂ ਨਬੀਪੁਰ ਵਿਖੇ ਮਕੈਨੀਕਲ ਇੰਜੀਨੀਅਰ ਸਨਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ, ਉਨ੍ਹਾਂ ਨੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲੋਂ ਸੀ ਆਰ ਐਮ ਮਸ਼ੀਨਰੀ ਨੂੰ ਤਰਜੀਹ ਦੇਣ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ। ਕਰੀਬ  60 ਏਕੜ ਤੋਂ ਵੱਧ ਰਕਬੇ ਵਿੱਚ ਖੇਤੀ ਕਰਨ ਵਾਲੇ ਸਨਪ੍ਰੀਤ ਨੇ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਕਿਹਾ ਕਿ ਪਰਾਲੀ ਨੂੰ ਮਿੱਟੀ ਵਿੱਚ ਮਿਲਾ ਕੇ ਬੀਜੀ ਜਾਣ ਵਾਲੀ ਕਣਕ ਦੀ ਬਿਜਾਈ ਜ਼ਮੀਨ ਲਈ ਉਪਜਾਊ ਸਾਬਤ ਹੁੰਦੀ ਹੈ। 
 
 
ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਪਹਿਲਾਂ ਬੇਲਰ ਨਾਲ ਸੰਭਾਲਿਆ ਗਿਆ, ਫਿਰ ਰਹਿੰਦ-ਖੂੰਹਦ ਨੂੰ ਤਵੀਆਂ ਦੁਆਰਾ ਮਿੱਟੀ ਵਿੱਚ ਮਿਲਾਇਆ ਗਿਆ ਅਤੇ ਫਿਰ ਸੁਪਰ ਸੀਡਰ ਦੀ ਮਦਦ ਨਾਲ ਕਣਕ ਦੇ ਬੀਜ ਦੀ ਬਿਜਾਈ ਕੀਤੀ ਗਈ।ਉਨ੍ਹਾਂ ਕਿਹਾ ਕਿ ਇਸ ਵਿਧੀ ਨਾਲ ਖਾਦਾਂ ਦੀ ਘੱਟ ਵਰਤੋਂ ਵਿੱਚ ਵੀ ਮਦਦ ਮਿਲਦੀ ਹੈ ਅਤੇ ਝਾੜ ਵੀ ਵਧਦਾ ਹੈ।
 
 
ਡਿਪਟੀ ਕਮਿਸ਼ਨਰ ਨੇ ਬਾਅਦ ਵਿੱਚ ਰੁੜਕੀ ਪੁਖਤਾ ਦਾ ਵੀ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਨਵੀਂ ਸ਼ੁਰੂ ਕੀਤੀ ਮਸ਼ੀਨ ਸਰਫੇਸ ਸੀਡਰ ਦੇ ਕੰਮ ਨੂੰ ਦੇਖਿਆ।  ਪਰਾਲੀ ਨੂੰ ਸਾੜੇ ਬਿਨਾਂ ਸੰਭਾਲਣ ਵਿੱਚ ਲੱਗੇ ਕਿਸਾਨਾਂ ਦੇ ਯਤਨਾਂ ਨੂੰ ਉਤਸ਼ਾਹ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਹੋਰਨਾਂ ਨੂੰ ਵੀ ਹਾਂ ਪਖੋ ਸੰਦੇਸ਼ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਐਸ ਡੀ ਐਮ ਖਰੜ ਗੁਰਬੀਰ ਸਿੰਘ ਕੋਹਲੀ, ਬੀਡੀਪੀਓ ਲੈਨਿਨ ਗਰਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ