Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਆਪ ਸਰਕਾਰ ਇਮਾਨਦਾਰੀ ਅਤੇ ਜਮੀਨੀ ਪੱਧਰ ਤੇ ਕੰਮ ਕਰ ਰਹੀ ਹੈ : ਅਜੀਤਪਾਲ ਕੋਹਲੀ

November 03, 2023 05:01 PM
SehajTimes
ਪਟਿਆਲਾ : -  ਅੱਜ ਇਥੇ ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ  ਨਵ-ਨਿਯੁਕਤ 22 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਦੌਰਾਨ ਉਨ੍ਹਾਂ ਦੇ ਨਾਲ ਸੀ ਡੀ ਪੀ ਓ ਪ੍ਰਦੀਪ ਗਿੱਲ, ਆਮ ਆਦਮੀ ਪਾਰਟੀ ਮਹਿਲਾ ਵਿੰਗ ਪ੍ਰਧਾਨ  ਵੀਰਪਾਲ ਕੌਰ ਚਹਿਲ, ਬਲਾਕ ਪ੍ਰਧਾਨ ਰੂਬੀ ਭਾਟੀਆ, ਸੋਨੀਆ ਦਾਸ ਮੌਜੂਦ ਸਨ। ਨਿਯੁਕਤੀ ਪੱਤਰ ਵੰਡਣ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਨਿੱਤ ਨੌਜਵਾਨਾਂ ਅਤੇ ਲੜਕੀਆਂ ਨੂੰ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਨਵ-ਨਿਯੁਕਤ ਆਂਗਣਵਾੜੀ ਹੈਲਪਰ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਮਾਨਦਾਰੀ ‘ਤੇ ਸਖ਼ਤ ਮਿਹਨਤ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਬਿਨ੍ਹਾਂ ਕਿਸੇ ਸਿਫਾਰਿਸ਼ ਅਤੇ ਰਿਸ਼ਵਤ ਖੋਰੀ ਦੇ ਮੈਰਿਟ ਦੇ ਆਧਾਰ ‘ਤੇ ਲਿਸਟ ਤਿਆਰ ਕਰਕੇ ਨਿਯੁਕਤੀ ਪੱਤਰ ਦਿੱਤੇ ਗਏ ਹਨ। 
ਵਿਧਾਇਕ ਨੇ ਕਿਹਾ ਕਿ ਪਟਿਆਲਾ ਵਿਖੇ ਜਿਥੇ ਆਂਗਣਵਾੜੀ ਸੈਂਟਰ ਨਹੀਂ ਹਨ, ਉਥੇ ਨਵੇਂ ਆਂਗਣਵਾੜੀ ਸੈਂਟਰ ਬਣਾਉਣ ਲਈ ਕੰਮ ਕੀਤਾ ਜਾ ਰਿਹਾ। ਉਨ੍ਹਾਂ ਨੇ ਨਿਯੁਕਤੀ ਪੱਤਰ ਲੈਣ ਵਾਲੇ ਉਮੀਦਵਾਰਾਂ ਨੂੰ ਮਿਹਨਤ ਅਤੇ ਲਗਨ ਦੇ ਨਾਲ ਆਪਣਾ ਕੰਮ ਕਰਨ ਸਬੰਧੀ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਸਰਕਾਰ ਵਲੋਂ 37 ਹਜ਼ਾਰ ਤੋਂ ਵੱਧ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, ਜਿਸ ਨੂੰ ਲੈ ਕੇ ਨੌਜਵਾਨਾਂ ਵਿੱਚ ਵੀ ਭਾਰੀ ਉਤਸ਼ਾਹ ਹੈ।
ਵਿਧਾਇਕ ਕੋਹਲੀ ਨੇ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਉਮੀਦਵਾਰਾਂ ਨੂੰ ਮੁਬਾਰਕਬਾਤ ਦਿੰਦਿਆਂ ਕਿਹਾ ਕਿ ਇਹ ਬਹੁਤ ਖੁੱਸ਼ੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਮੈਰਿਟ ਦੇ ਆਧਾਰ ‘ਤੇ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਿਨ੍ਹਾਂ ਕਿਸੇ ਭੇਦ-ਭਾਵ ਦੇ ਆਪਣਾ ਕੰਮ ਕਰ ਰਹੀ ਹੈ ਅਤੇ ਹਰ ਵਰਗ ਨੂੰ ਆਪਣੇ ਨਾਲ ਲੈ ਕੇ ਰਾਜ ਦੀ ਤਰੱਕੀ ਦੇ ਲਈ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਪਰਿਵਾਰ ਦੀ ਜ਼ਿੰਮੇਵਾਰੀ ਸੰਭਾਲਣ ਦੇ ਨਾਲ ਨਾਲ ਆਰਥਿਕ ਤੌਰ ‘ਤੇ ਵੀ ਮਜ਼ਬੂਤ ਹੋ ਰਹੀਆਂ ਹਨ, ਜਿਸ ਨਾਲ ਨਾ ਕੇਵਲ ਸਮਾਜ ਵਿੱਚ ਸਨਮਾਨ ਵੱਧਦਾ ਹੈ, ਬਲਕਿ ਆਤਮ ਵਿਸ਼ਵਾਸ਼ ਵੀ ਪੈਦਾ ਹੁੰਦਾ ਹੈ। ਇਸ ਲਈ ਜਿਸ ਤਰਾਂ ਸਰਕਾਰ ਨੇ ਬਿਨਾਂ ਭੇਦ ਭਾਵ ਨੌਕਰੀਆਂ ਦਿੱਤੀਆਂ ਹਨ, ਉਸੇ ਤਰ੍ਹਾਂ ਤੁਸੀਂ ਵੀ ਆਪਣਾ ਕੰਮ ਮਿਹਨਤ ਅਤੇ ਲਗਨ ਨਾਲ ਕਰਨਾ ਜਰੂਰੀ ਸਮਝਿਆ ਜਾਵੇ। ਸੀ ਡੀ ਪੀ ਓ ਪ੍ਰਦੀਪ ਗਿੱਲ ਨੇ ਦੱਸਿਆ ਕਿ ਹੁਣ ਤੱਕ ਪਟਿਆਲਾ ਅਰਬਨ ਚ ਕੁੱਲ 45 ਹੈਲਪਰਾਂ ਦੀ ਨਿਯੁਕਤੀ ਹੋ ਚੁੱਕੀ ਹੈ, ਜਿਨ੍ਹਾਂ ਚ 23 ਨੂੰ ਕੁਝ ਦੇਰ ਪਹਿਲਾਂ ਅਤੇ 22 ਨੂੰ ਅੱਜ ਨਿਯੁਕਤੀ ਪੱਤਰ ਸੌਂਪੇ ਹਨ।
 
 
 

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ