Sunday, December 21, 2025

Malwa

ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖਿਲਾਫ ਹੋਵੇਗੀ ਸਖਤ ਕਾਰਵਾਈ : ਡੀ.ਸੀ.

November 03, 2023 06:42 PM
SehajTimes

ਫਤਹਗਿੜ੍ਹ ਸਾਹਿਬ  :- ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਲਾਉਣ ਨਾਲ ਹੁੰਦਾ ਪ੍ਰਦੂਸ਼ਣ ਸਾਡੇ ਸਾਰਿਆਂ ਲਈ ਇੱਕ ਗੰਭੀਰ ਚੁਣੋਤੀ ਹੈ ਜਿਸ ਨੂੰ ਠੱਲ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਕੰਮ ਕਰ ਰਿਹਾ ਹੈ। ਇਸ ਬਾਰੇ  ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਪਣੇ ਦਫਤਰ ਵਿਖੇ ਦੱਸਿਆ ਕਿ  ਉਹ ਖੁਦ ਆਪਣੇ ਅਧਿਕਾਰੀਆਂ ਦੀਆਂ ਟੀਮਾਂ ਨਾਲ ਲੈ ਕੇ ਆਮ ਕੰਮ ਕਾਜੀ ਦਿਨਾਂ ਦੇ ਨਾਲ ਨਾਲ ਆਉਣ ਵਾਲੇ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਫੀਲਡ ਵਿੱਚ ਜਾ ਕੇ ਚੈਕਿੰਗ ਕਰਨਗੇ ਜੇਕਰ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਲਾਉਂਦਾ ਪਾਇਆ ਗਿਆ ਤਾਂ ਉਸਤੇ ਕਾਰਵਾਈ ਵੀ ਕੀਤੀ ਜਾਵੇਗੀ।  

ਸ੍ਰੀਮਤੀ ਸ਼ੇਰਗਿੱਲ ਨੇ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਕਾਫੀ ਘਾਟੇ ਹਨ। ਜੇਕਰ ਪਰਾਲੀ ਨੂੰ ਅੱਗ ਨਾ ਲਾਈ ਜਾਵੇ ਤਾ ਉਸਦਾ ਸਾਰਿਆਂ ਨੂੰ ਹੀ ਫਾਇਦਾ ਹੋਵੇਗਾ।  ਉਨ੍ਹਾਂ ਦੱਸਿਆ ਕਿ ਪਿਛਲੇ ਦੋ ਚਾਰ ਦਿਨਾਂ ਵਿੱਚ ਹੀ  ਪਰਾਲੀ ਨੂੰ ਅੱਗ ਲਾਉਣ ਦੇ ਜਿਆਦਾ ਮਾਮਲੇ ਸਾਹਮਣੇ ਆਏ ਹਨ, ਜਿਸ ਨੂੰ ਦੇਖਦਿਆਂ ਅਜਿਹਾ ਕਰਨ ਵਾਲਿਆਂ ਤੇ ਕਾਰਵਾਈ ਵੀ ਕੀਤੀ ਗਈ ਹੈ।  ਉਨ੍ਹਾਂ ਕਿਹਾ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਕੋਲ ਮਸ਼ਨੀਰੀ ਉਪਲੱਬਧ ਹੈ, ਲੋੜਵੰਦ ਕਿਸਾਨ ਇਸ ਮਸ਼ੀਨੀਰੀ ਦਾ ਲਾਭ ਲੈ ਸਕਦੇ ਹਨ।  ਉਨ੍ਹਾਂ ਕਿਹਾ ਕਿ ਇਸ ਸਬੰਧੀ  ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।  ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਦਿਨਾਂ ਵਿੱਚ ਜਿਲ੍ਹਾ ਪ੍ਰਸ਼ਾਸ਼ਨ ਦੀਆਂ ਟੀਮਾਂ  ਪਿੰਡਾ ਵਿੱਚ ਹਾਜਰ ਹੋਣਗੀਆਂ ਤੇ ਜੇਕਰ ਕਿਸੇ ਵੀ ਕਿਸਾਨ ਨੂੰ ਕਿਸੇ ਵੀ ਤਰ੍ਹਾਂ ਦੀ ਮੱਦਦ ਦੀ ਲੋੜ ਹੈ ਤਾਂ ਉਹ ਸਾਡੇ ਨਾਲ ਸੰਪਰਕ ਕਰ ਸਕਦਾ ਹੈ।  ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਾਈਏ ਅਤੇ ਇੱਕ ਜਿੰਮੇਵਾਰ ਨਾਗਰਿਕ ਹੋਣ ਦਾ ਫਰਜ ਅਦਾ ਕਰੀਏ।

Have something to say? Post your comment

 

More in Malwa

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ; ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ

ਅਕਾਲੀ ਦਲ ਪੰਜਾਬ ਨੂੰ ਤਰੱਕੀ ਤੇ ਲਿਆਉਣ ਦੇ ਸਮਰੱਥ : ਵਿਨਰਜੀਤ ਗੋਲਡੀ 

ਸ਼ਹੀਦ ਬਾਬਾ ਜੀਵਨ ਸਿੰਘ ਜੀ ਰੰਘਰੇਟੇ ਗੁਰੂ ਕੇ ਬੇਟੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਦੋੜ ਵਿਖੇ ਨਗਰ ਕੀਰਤਨ ਸਜਾਇਆ ਗਿਆ

ਕਿਸਾਨਾਂ ਨੇ ਬਿਜਲੀ ਤੇ ਸੀਡ ਬਿਲ ਨੂੰ ਦੱਸਿਆ ਕਿਸਾਨ ਵਿਰੋਧੀ  

ਛਾਜਲੀ ਵਿਖੇ ਸਕੂਲ ਖੇਡਾਂ 'ਚ ਜੇਤੂ ਬੱਚਿਆਂ ਨੇ ਕੱਢੀ ਰੈਲੀ 

ਮਨਰੇਗਾ ਕਾਮਿਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੱਢੀ ਭੜਾਸ 

ਅਮਨਬੀਰ ਚੈਰੀ ਨੇ ਸੰਮਤੀ ਮੈਂਬਰ ਕੀਤੇ ਸਨਮਾਨਤ 

ਪੈਨਸ਼ਨਰ ਦਿਹਾੜੇ ਮੌਕੇ "ਆਪ" ਸਰਕਾਰ ਖਿਲਾਫ ਕੱਢੀ ਭੜਾਸ 

ਬਿਜਲੀ ਬਿਲ ਪਾਸ ਕਰਨ ਖ਼ਿਲਾਫ਼ ਰੇਲਾਂ ਦਾ ਚੱਕਾ ਜਾਮ ਕਰਨਗੇ ਕਿਸਾਨ 

ਸੇਵਾ ਮੁਕਤ ਮੁਲਾਜ਼ਮਾਂ ਨੇ ਮਨਾਇਆ ਪੈਨਸ਼ਨਰ ਦਿਹਾੜਾ