Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ 'ਚ ਪਰਾਲੀ ਦੀਆਂ ਗੱਠਾਂ ਬਣਾਉਣ ਦੇ ਕੰਮ ਦਾ ਲਿਆ ਜਾਇਜ਼ਾ

November 03, 2023 06:46 PM
SehajTimes

ਪਟਿਆਲਾ :-  ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਬੇਲਰ ਐਸੋਸੀਏਸ਼ਨ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਅੰਦਰ ਪਰਾਲੀ ਦੀਆਂ ਗੱਠਾਂ ਬਣਾਉਣ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਆਉਂਦੇ ਦਿਨਾਂ ਵਿੱਚ ਪੱਕਣ ਵਾਲੀ ਫ਼ਸਲ ਵਾਲੇ ਖੇਤਾਂ 'ਚ ਗੱਠਾ ਬਣਾਉਣ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੀ ਰਣਨੀਤੀ 'ਤੇ ਚਰਚਾ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰੀਤਾ ਜੌਹਲ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਬੇਲਰ ਮਾਲਕਾਂ ਨੂੰ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਈ ਫ਼ਸਲ ਆਉਂਦੇ ਕੁਝ ਦਿਨਾਂ ਵਿੱਚ ਪੱਕ ਕੇ ਤਿਆਰ ਹੋਵੇਗੀ ਅਤੇ ਇਹ ਉਹ ਜ਼ਮੀਨਾਂ ਹਨ, ਜੋ ਕਿ ਭਾਰੀਆਂ ਹਨ ਤੇ ਇਥੇ ਪਰਾਲੀ ਪ੍ਰਬੰਧਨ ਲਈ ਬੇਲਰ ਸਭ ਤੋਂ ਜ਼ਿਆਦਾ ਕਾਮਯਾਬ ਹਨ, ਇਸ ਲਈ ਇਨ੍ਹਾਂ ਖੇਤਰਾਂ 'ਤੇ ਆਉਣ ਵਾਲੇ ਦਿਨਾਂ ਵਿੱਚ ਧਿਆਨ ਕੇਂਦਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਪ੍ਰਭਾਵਿਤ ਰਹੇ ਖੇਤਰਾਂ ਦੇ ਕਿਸਾਨ ਪਹਿਲਾ ਹੀ ਮੁਸ਼ਕਲਾਂ ਦਾ ਸਾਹਮਣਾ ਕਰ ਚੁੱਕੇ ਹਨ, ਇਸ ਲਈ ਪਰਾਲੀ ਪ੍ਰਬੰਧਨ ਕਰਨ ਸਮੇਂ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪਰਾਲੀ ਪ੍ਰਬੰਧਨ ਲਈ ਮਾਈਕਰੋ ਪਲਾਨਿੰਗ ਨਾਲ ਕੰਮ ਕੀਤਾ ਜਾਵੇ।
ਮੀਟਿੰਗ ਦੌਰਾਨ ਬੇਲਰ ਐਸੋਸੀਏਸ਼ਨ ਵੱਲੋਂ ਲੇਬਰ ਅਤੇ ਗੱਠਾਂ ਰੱਖਣ ਸਬੰਧੀ ਸਥਾਨ ਬਾਰੇ ਦੱਸਿਆ ਗਿਆ ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਡੀ.ਡੀ.ਪੀ.ਓ ਨੂੰ ਬੇਲਰ ਮਾਲਕਾਂ ਦੀ ਸਮੱਸਿਆ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ, ਬੇਲਰ ਮਾਲਕਾਂ ਅਤੇ ਪਰਾਲੀ ਦੀ ਵਰਤੋਂ ਕਰਨ ਵਾਲੀ ਇੰਡਸਟਰੀ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਕਿਸੇ ਤਰ੍ਹਾਂ ਸਮੱਸਿਆ ਆਉਂਦੀ ਹੈ ਤਾਂ ਉਹ ਸਬੰਧਤ ਖੇਤਰ ਦੇ ਐਸ.ਡੀ.ਐਮ. ਜਾਂ ਫੇਰ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਸਿੱਧਾ ਰਾਬਤਾ ਕਰ ਸਕਦਾ ਹੈ।
ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਨੂੰ ਤਰਜੀਹ ਦੇਣ ਕਿਉਂਕਿ ਇਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੀ ਵਧਦੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਭਾਰੀਆਂ ਜ਼ਮੀਨਾਂ ਲਈ ਐਕਸ ਸੀਟੂ ਤਕਨੀਕ ਦੀ ਵਰਤੋਂ ਕੀਤੀ ਜਾਂਦੀ ਹੈ, ਉਥੇ ਪਹਿਲ ਦੇ ਆਧਾਰ 'ਤੇ ਬੇਲਰ ਉਪਲਬੱਧ ਕਰਵਾਏ ਜਾ ਰਹੇ ਹਨ।
ਮੀਟਿੰਗ 'ਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ, ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਸਮੇਤ ਬੇਲਰ ਐਸੋਸੀਏਸ਼ਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ