Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬੀ ਯੂਨੀਵਰਸਿਟੀ ਵਿੱਚ 'ਫ਼ਾਰਮੇਸੀ ਹਫ਼ਤਾ' ਮਨਾਉਣ ਸੰਬੰਧੀ ਪ੍ਰੋਗਰਾਮ ਕਰਵਾਇਆ

November 03, 2023 06:51 PM
SehajTimes

 ਪਟਿਆਲਾ : - ਪੰਜਾਬੀ ਯੂਨੀਵਰਸਿਟੀ ਦੇ ਫ਼ਾਰਮਸਿਊਟੀਕਲ ਸਾਇੰਸਜ਼ ਐਂਡ ਡਰੱਗ ਰਿਸਰਚ ਵਿਭਾਗ ਵੱਲੋਂ 'ਫ਼ਾਰਮੇਸੀ ਹਫ਼ਤਾ 2023' ਮਨਾਉਣ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। 'ਫ਼ਾਰਮਾ ਫ਼ੈਸਟ 2023' ਸਿਰਲੇਖ ਅਧੀਨ ਕਰਵਾਏ ਗਏ ਇਸ ਪ੍ਰੋਗਰਾਮ ਤਹਿਤ ਯੂਨੀਵਰਸਿਟੀ ਕੈਂਪਸ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।


ਵਿਭਾਗ ਮੁਖੀ ਪ੍ਰੋ. ਗੁਲਸ਼ਨ ਬਾਂਸਲ ਨੇ ਦੱਸਿਆ ਕਿ ਸਿਹਤ ਸੰਭਾਲ਼ ਪ੍ਰਣਾਲ਼ੀ ਵਿੱਚ ਫ਼ਾਰਮਾਸਿਸਟ ਦੀ ਭੂਮਿਕਾ ਅਤੇ ਡਰੱਗਜ਼ ਬਾਰੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਇਹ ਹਫ਼ਤਾ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਉਦੇਸ਼ ਨਾਲ਼ ਕਰਵਾਈਆਂ ਗਤੀਵਿਧੀਆਂ ਵਿੱਚ ਨੁੱਕੜ ਨਾਟਕ ਵੀ ਸ਼ਾਮਿਲ ਸੀ ਜੋ ਵਿਭਾਗ ਦੇ ਸਾਹਮਣੇ ਵਾਲ਼ੇ ਖੇਤਰ ਵਿੱਚ ਕਰਵਾਇਆ ਗਿਆ।


ਇਸ ਪ੍ਰੋਗਰਾਮ ਵਿੱਚ ਨਾਈਪਰ, ਮੋਹਾਲੀ ਤੋਂ ਮੁੱਖ ਬੁਲਾਰੇ ਵਜੋਂ ਪਹੁੰਚੇ ਪ੍ਰੋ. ਪਰਮਿਲ ਤਿਵਾੜੀ ਨੇ ਆਪਣੇ ਭਾਸ਼ਣ ਦੌਰਾਨ ਦੱਸਿਆ ਕਿ ਕਿਵੇਂ ਫ਼ਾਰਮੇਸੀ ਦੇ ਖੇਤਰ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ ਤਾਂ ਕਿ ਸਿਹਤ ਖੇਤਰ ਵਿਚ ਇਸ ਦੇ  ਹੋਰ ਵਧੇਰੇ ਫ਼ਾਇਦੇ ਹੋ ਸਕਣ। 'ਫ਼ਾਰਮੇਸੀ ਹਫ਼ਤੇ' ਬਾਰੇ ਬੋਲਦਿਆਂ

ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਨਾ ਸਿਰਫ਼ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਦੇ ਹਨ ਬਲਕਿ ਸਾਡੇ ਵਿੱਚ ਸਾਡੇ ਖੇਤਰ ਸੰਬੰਧੀ ਹੁਨਰ ਪੈਦਾ ਕਰਦੇ ਹਨ ਅਤੇ ਇਕੱਠਿਆਂ ਮਿਲ ਕੇ ਕੰਮ ਕਰਨ ਦਾ ਗੁਣ ਪੈਦਾ ਕਰਦੇ ਹਨ।

 


ਇਸ ਪ੍ਰੋਗਰਾਮ ਵਿੱਚ ਨੁੱਕੜ ਨਾਟਕ ਅਤੇ ਵਿਸ਼ੇਸ਼ ਭਾਸ਼ਣ ਤੋਂ ਇਲਾਵਾ ਡਿਬੇਟ ਮੁਕਾਬਲੇ, ਸਲੋਗਨ ਲੇਖਣੀ ਮੁਕਾਬਲੇ ਆਦਿ ਗਤੀਵਿਧੀਆਂ ਵੀ ਸ਼ਾਮਿਲ ਸੀ।

 

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ