Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪਾਰਦਰਸ਼ੀ ਅਤੇ ਕੁਸ਼ਲ ਪ੍ਰਣਾਲੀ ਸਦਕਾ 55 ਸੜਕੀ ਕਾਰਜ਼ਾਂ ਦੇ ਖਰਚੇ ਵਿੱਚ 72 ਕਰੋੜ ਰੁਪਏ ਦੀ ਬਚਤ : ਹਰਭਜਨ ਸਿੰਘ ਈਟੀਓ

November 03, 2023 09:15 PM
SehajTimes

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਹਾਲ ਹੀ ਵਿੱਚ ਸੜਕਾਂ ਦੇ ਨਵੀਨੀਕਰਨ ਲਈ ਜਾਰੀ ਕੀਤੇ ਗਏ ਟੈਂਡਰਾਂ ਵਿੱਚ ਵੱਡੀ ਗਿਣਤੀ ਵਿੱਚ ਠੇਕੇਦਾਰਾਂ ਵੱਲੋਂ ਹਿੱਸਾ ਲੈਣ ਸਦਕਾ 430 ਕਿਲੋਮੀਟਰ ਲੰਬੀਆਂ ਪਲਾਨ ਸੜਕਾਂ ਦੇ 55 ਕਾਰਜ਼ਾਂ ਨੂੰ 342 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਦੇ ਮੁਕਾਬਲੇ 270 ਕਰੋੜ ਰੁਪਏ ਵਿੱਚ ਅਲਾਟ ਕਰਨ ਕਰਕੇ 72 ਕਰੋੜ ਰੁਪਏ (ਲਗਭਗ 21 ਪ੍ਰਤੀਸ਼ਤ) ਦੀ ਬੱਚਤ ਹੋਈ ਹੈ।
 
 ਇਹ ਪ੍ਰਗਟਾਵਾ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਦੀ ਪਾਰਦਰਸ਼ੀ ਅਤੇ ਕੁਸ਼ਲ ਕਾਰਜ਼ ਪ੍ਰਣਾਲੀ ਸਦਕਾ ਠੇਕੇਦਾਰਾਂ ਵਿੱਚ ਵਿਸ਼ਵਾਸ਼ ਪੈਦਾ ਹੋਇਆ ਹੈ।  ਉਨ੍ਹਾਂ ਕਿਹਾ ਕਿ ਹੁਣ ਇਹ ਠੇਕੇਦਾਰ ਇਸ ਗੱਲ ਤੋਂ ਪੂਰੀ ਤਰ੍ਹਾਂ ਜਾਣੂੰ ਹਨ ਕਿ ਉਨ੍ਹਾਂ ਨੂੰ ਕਿਸੇ ਨੂੰ ਵੀ ਰਿਸ਼ਵਤ ਨਹੀਂ ਦੇਣੀ ਪਵੇਗੀ ਅਤੇ ਘੱਟੋ-ਘੱਟ ਕੀਮਤ 'ਤੇ ਵੱਧ ਤੋਂ ਵੱਧ ਮਿਆਰੀ ਕੰਮ ਕਰਨ ਵਾਲੇ ਨੂੰ ਹੀ ਠੇਕਾ ਦਿੱਤਾ ਜਾਵੇਗਾ।

ਕੈਬਿਨਟ ਮੰਤਰੀ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਇਸ ਤਰ੍ਹਾਂ ਕੀਤੀ ਜਾਣ ਵਾਲੀ ਬਚਤ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਮੁਹਈਆ ਕਰਵਉਣ ਲਈ ਇਸਤੇਮਾਲ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਸਾਰੇ ਪ੍ਰੋਜੈਕਟਾਂ ਨੂੰ ਮਿਥੇ ਗਏ ਮਿਆਰਾਂ ਦੀ ਪਾਲਣਾ ਕਰਦੇ ਹੋਏ ਵੱਧ ਤੋਂ ਵੱਧ ਕਿਫ਼ਾਇਤੀ ਲਾਗਤਾਂ 'ਤੇ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ।

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੰਗਲਾ ਪੰਜਾਬ ਬਣਾਉਣ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਘੱਟ ਲਾਗਤ 'ਤੇ ਮਿਆਰੀ ਬੁਨਿਆਦੀ ਢਾਂਚਾ ਤਿਆਰ ਕਰਨ ਲਈ ਦੋਵਾਂ ਵਿਭਾਗਾਂ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਸਮੇਂ ਦੇ ਅੰਦਰ ਅਤੇ ਅਨੁਮਾਨਿਤ ਤੋਂ ਘੱਟ ਲਾਗਤ 'ਤੇ ਮੁਕੰਮਲ ਕਰਕੇ ਕਈ ਸੌ ਕਰੋੜ ਰੁਪਏ ਦੀ ਬਚਤ ਕਰੇਗੀ ਅਤੇ ਇਸ ਬਚਤ ਰਾਸ਼ੀ ਦੀ ਵਰਤੋਂ ਸੂਬੇ ਅੰਦਰ ਲੋੜੀਂਦੇ ਮੁਡਲੇਢਾਂਚੇ ਨੂੰ ਵਿਕਸਤ ਕਰਨ ਲਈ ਕੀਤੀ ਜਾਵੇਗੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ