ਡਿਪਟੀ ਕਮਿਸ਼ਨਰ ਨੇ ਜਿਲੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਪ੍ਰੇਰਿਆ
November 04, 2023 11:29 AM

SehajTimes
ਫ਼ਤਹਿਗੜ੍ਹ ਸਾਹਿਬ :- ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਲਗਾਤਾਰ ਜਾਗਰੁਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਪਿੰਡ ਬਦੋਸ਼ੀ ਸਮੇਤ ਹੋਰ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲਾ ਪ੍ਰਸ਼ਾਸਨ ਦੇ ਅਧਿਕਾਰੀ ਜ਼ਿਲੇ ਦੇ ਸਾਰੇ ਪਿੰਡਾਂ ਵਿੱਚ ਦੌਰਾ ਕਰ ਰਹੇ ਹਨ ਅਤੇ ਜਿੱਥੇ ਵੀ ਕਿਸੇ ਵੀ ਕਿਸਾਨ ਵੱਲੋਂ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ ਉਸ ਉੱਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਗਲੇ ਦੋ-ਤਿੰਨ ਦਿਨ ਸਾਰੇ ਅਧਿਕਾਰੀ ਫੀਲਡ ਵਿੱਚ ਹੀ ਰਹਿਣਗੇ ਤੇ ਪੂਰੀ ਨਿਗਰਾਨੀ ਰੱਖਣਗੇ।
Have something to say? Post your comment