Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਹਰੇਕ ਨੌਜਵਾਨ ਦੀ ਵੋਟ ਬਣਾਉਣ ਲਈ ਸਵੀਪ ਗਤੀਵਿਧੀਆਂ ਤੇਜ਼ ਕੀਤੀਆਂ ਜਾਣ : ਸਹਾਇਕ ਕਮਿਸ਼ਨਰ

November 04, 2023 12:05 PM
SehajTimes

ਪਟਿਆਲਾ :-  ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਸਬੰਧੀ ਇਕ ਅਹਿਮ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ (ਜ) ਰਵਿੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਨੌਜਵਾਨ ਵੋਟਰਾਂ ਦੀਆਂ ਵੋਟਾਂ ਬਣਾਉਣ ਲਈ ਜ਼ਿਲ੍ਹੇ ’ਚ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਯੋਗਤਾ ਮਿਤੀ 01.01.2024 ਦੇ ਆਧਾਰ ਤੇ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਹਰੇਕ ਨੌਜਵਾਨ ਦੀ ਵੋਟ ਬਣਾਈ ਜਾਵੇ ਤਾਂ ਜੋ ਕੋਈ ਵੀ ਨੌਜਵਾਨ ਵੋਟ ਪਾਉਣ ਤੋਂ ਵਾਂਝਾ ਨਾ ਰਹਿ ਜਾਵੇ।
ਸਹਾਇਕ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਦੇ ਪ੍ਰਿੰਸੀਪਲਾਂ ਆਪਣੇ ਅਦਾਰਿਆਂ ਵਿੱਚ ਸਵੀਪ ਗਤੀਵਿਧੀਆਂ ਕਰਵਾਉਣ ਅਤੇ 18 ਸਾਲ ਦੀ ਉਮਰ ਪੂਰੀ ਕਰਦੇ ਨੌਜਵਾਨਾਂ ਦੀ ਵੋਟ ਬਣਾਈ ਜਾਵੇ। ਇਸ ਦੇ ਨਾਲ ਹੀ ਬੀ.ਐਲ.ਓਜ਼. ਦੁਆਰਾ ਕੋਚਿੰਗ ਸੈਂਟਰਜ਼ ਤੇ ਜਾ ਕੇ ਵਿਦਿਆਰਥੀਆਂ ਦੀ ਵੋਟ ਰਜਿਸਟਰ ਵੀ ਕਰਵਾਉਣ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਅਧੀਨ ਆਉਂਦੇ ਹਰ ਯੂਨੀਵਰਸਿਟੀ/ਕਾਲਜ/ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਸਪੈਸ਼ਲ ਵੋਟਰ ਰਜਿਸਟ੍ਰੇਸ਼ਨ ਹੈਲਪ ਡੈਸਕ ਬਣਾਇਆ ਗਿਆ ਹੈ, ਜਿਸ ਵਿਚ 18 ਸਾਲ ਦੀ ਉਮਰ ਪੂਰੀ ਕਰ ਚੁਕਾ ਨੌਜਵਾਨ ਆਪਣੀ ਵੋਟ ਬਣਵਾ ਸਕੇ ਅਤੇ ਇਸ ਸੰਬੰਧੀ ਪ੍ਰਚਾਰ ਕਰਨ ਲਈ ਵੱਖ ਵੱਖ ਸਵੀਪ ਗਤੀਵਿਧੀਆਂ ਜਿਵੇਂ ਕਿ ਕਵੀਜ਼, ਰੰਗੋਲੀ ਪ੍ਰਤੀਯੋਗਤਾ,ਭਾਸ਼ਣ ਮੁਕਾਬਲੇ, ਨਾਟਕ ਲਗਾਤਾਰ ਚੱਲ ਰਿਹਾ ਹੈ।
ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਯੋਗਤਾ ਮਿਤੀ 01-01-2024 ਦੌਰਾਨ ਵੱਖ-ਵੱਖ ਗਰੁੱਪਾਂ ਵਿੱਚ ਵਿੱਚ ਟਰਾਂਸਜੈਡਰ, ਬੇਘਰ ਲੋਕ ਅਤੇ ਹੋਰ ਪਰਿਸਥਿਤੀਆਂ ਵਿੱਚ ਫਸੇ ਲੋਕਾਂ ਦੀ ਪਛਾਣ ਕੀਤੀ ਜਾਵੇ ਅਤੇ ਇਨ੍ਹਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ ਅਤੇ ਇਸ ਸਬੰਧੀ ਇਕ ਸ਼ਡਿਊਲ ਤਿਆਰ ਕਰ ਲਿਆ ਜਾਵੇ ਤਾਂ ਜੋ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01-01-2024 ਦੇ ਆਧਾਰ ਤੇ ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ਮਿਤੀ 27-10-2023 ਤੋਂ 09-12-2023 ਦੌਰਾਨ ਹਰ ਯੋਗ ਵਿਅਕਤੀ, ਜਿਸ ਦੀ ਉਮਰ 01-01-2024 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ: 6 ਭਰ ਸਕਦੇ ਹਨ ਅਤੇ ਇਸ ਤੋਂ ਇਲਾਵਾ ਆਨਲਾਈਨ https://voters.eci.gov.in/ ਪੋਰਟਲ ਤੇ ਜਾਂ ਵੋਟਰ ਹੈਲਪ ਲਾਈਨ ਐਪ ਤੇ ਵੀ ਅਪਲਾਈ ਕਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ।
ਜ਼ਿਲ੍ਹਾ ਪਟਿਆਲਾ ਦੇ ਅੱਠਾਂ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਬੂਥ ਲੈਵਲ ਅਫ਼ਸਰਾਂ ਵੱਲੋਂ ਮਿਤੀ 04-11-2023 ਦਿਨ ਸ਼ਨੀਵਾਰ, 05-11-2023 ਦਿਨ ਐਤਵਾਰ, 02-12-2023 ਦਿਨ ਸ਼ਨੀਵਾਰ ਅਤੇ 03-12-2023 ਦਿਨ ਐਤਵਾਰ ਨੂੰ ਕੁੱਲ ਚਾਰ ਦਿਨ ਆਪਣੇ ਆਪਣੇ ਨਿਰਧਾਰਿਤ ਪੋਲਿੰਗ ਸਟੇਸ਼ਨਾਂ ਤੇ ਕੈਂਪ ਵੀ ਲਗਾਏ ਜਾਣੇ ਹਨ। ਆਮ ਜਨਤਾ ਨੂੰ ਵੀ ਇਹ ਅਪੀਲ ਕੀਤੀ ਜਾਂਦੀ ਹੈ ਕਿ ਜਿਨ੍ਹਾਂ ਦੀ ਵੋਟ ਅਜੇ ਤੱਕ ਨਹੀਂ ਬਣੀ ਹੋਈ, ਉਹ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ, ਉਹ ਆਪਣਾ ਨਾਮ ਲਾਜ਼ਮੀ ਤੋਰ ਤੇ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਅਤੇ ਭਾਰਤ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਇਸ ਦਾ ਹਿੱਸਾ ਬਣਨ। ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜ਼) ਟੂ ਡਿਪਟੀ ਕਮਿਸ਼ਨਰ, ਚੋਣ ਤਹਿਸੀਲਦਾਰ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ, ਪ੍ਰੋ. ਸਵਿੰਦਰ ਰੇਖੀ, ਮਹਿੰਦਰਾ ਕਾਲਜ, ਪਟਿਆਲਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੇ ਨੁਮਾਇੰਦੇ, ਸਮੂਹ ਹਲਕਿਆਂ ਦੇ ਨੋਡਲ ਅਫ਼ਸਰ, ਜ਼ਿਲ੍ਹਾ ਸੋਸ਼ਲ ਮੀਡੀਆ ਨੋਡਲ ਅਫ਼ਸਰ, ਸਮੂਹ ਕਾਲਜਾਂ ਦੇ ਨੋਡਲ ਅਫ਼ਸਰ, ਤਹਿਸੀਲਦਾਰ ਸ਼੍ਰੀ ਰਾਮ ਜੀ ਲਾਲ ਅਤੇ ਸਵੀਪ ਸੈੱਲ ਦੇ ਮੈਂਬਰ, ਸ਼੍ਰੀ ਮੋਹਿਤ ਕੌਸ਼ਲ, ਮਿਸ ਪੂਜਾ ਚਾਵਲਾ ਆਏ।

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ