Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਜਲਦ ਭਰੀਆਂ ਜਾਣਗੀਆਂ 269 ਆਸਾਮੀਆਂ: ਅਮਨ ਅਰੋੜਾ

November 04, 2023 12:08 PM
SehajTimes

ਚੰਡੀਗੜ੍ਹ :-  ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਦੀਆਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਸਬੰਧੀ ਲੋੜਾਂ ਨੂੰ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਤੋਂ ਹੀ ਪੂਰਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ 269 ਆਸਾਮੀਆਂ ਭਰਨ ਦੇ ਨਾਲ-ਨਾਲ ਸਰਕਾਰੀ ਪ੍ਰੈੱਸ ਦੀ ਸਮਰੱਥਾ ਨੂੰ ਵੀ ਵਧਾਇਆ ਜਾਵੇਗਾ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਕੈਬਨਿਟ ਨੇ ਵਿਭਾਗ ਦੇ ਪੁਨਰਗਠਨ ਨੂੰ ਪਹਿਲਾਂ ਹੀ ਪ੍ਰਵਾਨਗੀ ਦੇ ਦਿੱਤੀ ਹੈ। ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਵਿਭਾਗ ਵਿੱਚ ਤਰੱਕੀਆਂ ਅਤੇ ਨਵੀਂ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਜਲਦ ਤੋਂ ਜਲਦ ਵਿਭਾਗ ਦੇ ਸੇਵਾ ਨਿਯਮਾਂ ਨੂੰ ਅੰਤਿਮ ਰੂਪ ਦੇਣ ਦੇ ਨਿਰਦੇਸ਼ ਵੀ ਦਿੱਤੇ ਹਨ।



ਸ੍ਰੀ ਅਮਨ ਅਰੋੜਾ ਅੱਜ ਇੱਥੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵੀ.ਕੇ.ਮੀਨਾ, ਕੰਟਰੋਲਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਰਾਜ ਸਰਕਾਰ ਦੇ ਪ੍ਰਿੰਟਿੰਗ ਤੇ ਸਟੇਸ਼ਨਰੀ ਸਬੰਧੀ ਸਾਰੇ ਕੰਮ ਵਿਭਾਗ ਦੇ ਪੱਧਰ ‘ਤੇ ਹੀ ਕੀਤੇ ਜਾਣ। ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੌਜੂਦਾ ਲੋੜਾਂ ਅਨੁਸਾਰ ਸਰਕਾਰੀ ਪ੍ਰਿੰਟਿੰਗ ਸਹੂਲਤ ਨੂੰ ਅਪਗ੍ਰੇਡ ਕਰਨ ਲਈ ਨਵੀਂ ਮਸ਼ੀਨਰੀ ਅਤੇ ਉਪਕਰਨਾਂ ਦੀ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸਰਕਾਰੀ ਪ੍ਰੈੱਸ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਅਤਿ-ਆਧੁਨਿਕ ਸਹੂਲਤਾਂ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਸਰਕਾਰੀ ਦਸਤਾਵੇਜ਼ਾਂ ਦੀ ਗੋਪਨੀਅਤਾ ਨੂੰ ਬਣਾ ਕੇ ਰੱਖਣ ਵਿੱਚ ਵੀ ਸਹਾਈ ਹੋਵੇਗਾ।



ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਬੁਨਿਆਦੀ ਢਾਂਚਾ ਲੋੜਾਂ ਖਾਸ ਕਰਕੇ ਨਵੀਂ ਮਸ਼ੀਨਰੀ ਅਤੇ ਉਪਕਰਨ ਸਥਾਪਤ ਕਰਨ ਲਈ ਇਮਾਰਤ ਅਤੇ ਜਗ੍ਹਾ ਦੀ ਪਛਾਣ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਆਪਣੀ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ