Wednesday, December 17, 2025

Malwa

ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਡੀ.ਸੀ. ਵੱਲੋਂ ਪਿੰਡਾਂ ਦਾ ਦੌਰਾ

November 06, 2023 11:35 AM
SehajTimes
ਫਤਹਗਿੜ੍ਹ ਸਾਹਿਬ :-  ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਨਾ ਸਾੜਨ ਨਾਲ ਜਮੀਨ ਦੀ ਉਪਜਾਓੂ ਸ਼ਕਤੀ ਵੱਧਦੀ ਹੈ ਤੇ ਜਿਸ ਨਾਲ ਕਿਸਾਨ ਨੂੰ ਬਾਅਦ ਵਿੱਚ ਬੇਲੋੜੀਆਂ ਖਾਦਾਂ ਦੀ ਵਰਤੋ ਨਹੀਂ ਕਰਨੀ ਪੈਂਦੀ। ਜਮੀਨ ਵਿੱਚ ਮੌਜੂਦ ਮਿੱਤਰ ਕੀੜੇ ਜਿਹੜੇ ਜਮੀਨ ਦੀ ਉਪਜਾਓੂ ਸ਼ਕਤੀ ਨੂੰ ਵਧਾਉਦੇ ਹਨ ਉਹ ਵੀ ਨਸ਼ਟ ਹੋਣ ਤੋਂ ਬਚ ਜਾਂਦੇ ਹਨ।  
 
ਵਰਨਣਯੋਗ ਹੈ ਕਿ ਡਿਪਟੀ ਕਮਿਸ਼ਨਰ ਦੇ ਦੌਰੇ ਦੌਰਾਨ ਇੱਕ ਕਿਸਾਨ ਦੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਈ ਹੋਈ ਸੀ ਪਰ ਕਿਸਾਨ ਮੌਕੇ ਤੇ ਮੌਜੂਦ ਨਹੀਂ ਸੀ ਪਰ ਬਾਅਦ ਵਿੱਚ ਕਿਸਾਨ ਨੇ ਆ ਕੇ ਮੁਆਫੀ ਵੀ ਮੰਗੀ ਅਤੇ ਆਪ ਅੱਗ ਬੁਝਾਈ ਅਤੇ ਇਹ ਵਾਅਦਾ ਕੀਤਾ ਕਿ ਉਹ ਭਵਿੱਖ ਵਿੱਚ ਅਜਿਹਾ ਨਹੀਂ ਕਰੇਗਾ ਅਤੇ ਹੋਰ ਕਿਸਾਨਾਂ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕਰੇਗਾ।  
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀ ਫੀਲਡ ਵਿੱਚ ਜਾ ਕੇ ਚੈਕਿੰਗ ਕਰਨਗੇ ਤੇ ਪਰਾਲੀ ਨੂੰ ਅੱਗ ਲਾਉਣ ਵਾਲੇ ਮਸਲਿਆਂ ਤੇ ਪੈਨੀ ਨਜਰ ਰੱਖਣਗੇ।   
 
ਸ੍ਰੀਮਤੀ ਸ਼ੇਰਗਿੱਲ ਨੇ ਕਿਹਾ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਕੋਲ ਮਸ਼ਨੀਰੀ ਉਪਲੱਬਧ ਹੈ, ਲੋੜਵੰਦ ਕਿਸਾਨ ਇਸ ਮਸ਼ੀਨੀਰੀ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਦਿਨਾਂ ਵਿੱਚ ਜਿਲ੍ਹਾ ਪ੍ਰਸ਼ਾਸ਼ਨ ਦੀਆਂ ਟੀਮਾਂ ਪਿੰਡਾ ਵਿੱਚ ਹਾਜਰ ਹੋਣਗੀਆਂ ਤੇ ਜੇਕਰ ਕਿਸੇ ਵੀ ਕਿਸਾਨ ਨੂੰ ਕਿਸੇ ਵੀ ਤਰ੍ਹਾਂ ਦੀ ਮੱਦਦ ਦੀ ਲੋੜ ਹੈ ਤਾਂ ਉਹ ਸਾਡੇ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਾਈਏ ਅਤੇ ਇੱਕ ਜਿੰਮੇਵਾਰ ਨਾਗਰਿਕ ਹੋਣ ਦਾ ਫਰਜ ਅਦਾ ਕਰੀਏ।

Have something to say? Post your comment