Tuesday, September 16, 2025

Chandigarh

ਪੰਜਾਬ ਨੇ ਫੂਡ ਪ੍ਰੋਸੈਸਿੰਗ ਅਤੇ ਸਹਾਇਕ ਉਦਯੋਗਾਂ ਵਿੱਚ 1225 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹਾਸਲ

November 06, 2023 12:44 PM
SehajTimes
 
ਚੰਡੀਗੜ੍ਹ :- ਸੂਬੇ ਵਿੱਚ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਲਈ ਚੁੱਕੇ ਅਹਿਮ ਕਦਮਾਂ ਵਿੱਚ, ਪੰਜਾਬ ਨੇ ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿਖੇ "ਵਰਲਡ ਫੂਡ ਇੰਡੀਆ 2023" ਸਮਾਗਮ ਦੌਰਾਨ ਫੂਡ ਪ੍ਰੋਸੈਸਿੰਗ ਅਤੇ ਸਹਾਇਕ ਉਦਯੋਗਾਂ ਵਿੱਚ ਲਗਭਗ 1225 ਕਰੋੜ ਰੁਪਏ ਦਾ ਨਿਵੇਸ਼ ਹਾਸਲ ਕੀਤਾ।
 
ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿਖੇ 3 ਤੋਂ 5 ਨਵੰਬਰ ਤੱਕ "ਵਰਲਡ ਫੂਡ ਇੰਡੀਆ 2023" ਦੇ ਦੂਜੇ ਐਡੀਸ਼ਨ ਵਿੱਚ ਭਾਈਵਾਲ ਸੂਬੇ ਵਜੋਂ ਪੰਜਾਬ ਦੀ ਮੌਜੂਦਗੀ ਨੇ ਵਿਸ਼ਵ ਭਰ ਦਾ ਧਿਆਨ ਖਿੱਚਿਆ।
 
ਇਸ ਈਵੈਂਟ ਦੇ ਉਦਘਾਟਨ ਮੌਕੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਇਨਵੈਸਟ ਪੰਜਾਬ ਦੇ ਸੀ.ਈ.ਓ. ਡੀ.ਪੀ.ਐਸ. ਖਰਬੰਦਾ ਨਾਲ ਐਚ.ਯੂ.ਐਲ., ਸੁਪਰ ਟੇਸਟੀ ਬੇਕਰਜ਼, ਨਵਾਰਾ (ਸਪੇਨ), ਐਲ.ਯੂ.ਐਲ.ਯੂ. ਗਰੁੱਪ (ਯੂ.ਏ.ਈ.), ਡੇਨੋਨ ਇੰਡੀਆ, ਮਾਰਸੇਲ ਅਗਸਤੇ (ਫ੍ਰਾਂਸ), ਵਿਸਟਾ ਫੂਡਸ (ਓ.ਐਸ.ਆਈ. ਗਰੁੱਪ ਕੰਪਨੀ, ਯੂ.ਐਸ.ਏ.) ਵਰਗੀਆਂ ਪ੍ਰੋਸੈਸਿੰਗ ਕੰਪਨੀਆਂ ਦੇ ਸੀ.ਈ.ਓ. ਅਤੇ ਸੀਨੀਅਰ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। 
 
ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਆਪਸੀ ਸਹਿਯੋਗ, ਵਿਕਾਸ ਅਤੇ ਲਗਾਤਾਰ ਵਿਕਸਿਤ ਹੋ ਰਹੇ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਮੁਹਾਰਤ ਦਾ ਆਦਾਨ-ਪ੍ਰਦਾਨ ਕਰਨਾ ਸੀ।
 
 ਉਦਯੋਗ ਜਗਤ ਦੇ ਦਿੱਗਜ਼ ਇਹਨਾਂ ਮੌਕਿਆਂ ਪ੍ਰਤੀ ਉਤਸ਼ਾਹੀ ਨਜ਼ਰ ਆਏ ਅਤੇ ਉਨ੍ਹਾਂ ਨੇ ਬਿਹਤਰੀਨ ਕਾਰੋਬਾਰੀ ਮਾਹੌਲ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। 
ਅਨਮੋਲ ਗਗਨ ਮਾਨ ਨੇ ਸੂਬੇ ਵਿੱਚ ਨਿਵੇਸ਼ ਕਰਨ ਵਾਲੇ ਸਾਰੇ ਨਿਵੇਸ਼ਕਾਂ ਨੂੰ ਪੂਰਨ ਸਹਿਯੋਗ ਅਤੇ ਸਹੂਲਤ ਦੇਣ ਦਾ  ਭਰੋਸਾ ਦਿੱਤਾ।
 
 ਇਸ ਸਹਿਯੋਗੀ ਭਾਵਨਾ ਨੇ ਵਿਸ਼ਵ ਪੱਧਰ 'ਤੇ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਨਵੀਨਤਾ, ਗੁਣਵੱਤਾ ਅਤੇ ਖੁਸ਼ਹਾਲੀ ਲਈ ਇੱਕ ਕੇਂਦਰ ਵਜੋਂ ਪੰਜਾਬ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕੀਤਾ।
 
ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸਮਾਗਮ ਦੇ ਪਹਿਲੇ ਦਿਨ ਪੰਜਾਬ ਨੂੰ ਫੂਡ ਪ੍ਰੋਸੈਸਿੰਗ ਅਤੇ ਸਹਾਇਕ ਉਦਯੋਗਾਂ ਵਿੱਚ ਲਗਭਗ 1225 ਕਰੋੜ ਰੁਪਏ ਦੇ ਨਵੇਂ ਨਿਵੇਸ਼ ਪ੍ਰਾਪਤ ਹੋਏ।
 
ਇਸ ਅੰਤਰਰਾਸ਼ਟਰੀ ਮੈਗਾ ਫੂਡ ਈਵੈਂਟ ਦਾ ਆਯੋਜਨ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ, ਭਾਰਤ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸੀਨੀਅਰ ਸਰਕਾਰੀ ਨੁਮਾਇੰਦੇ, ਨਿਵੇਸ਼ਕਾਂ ਅਤੇ ਪ੍ਰਮੁੱਖ ਵਿਸ਼ਵ ਪੱਧਰੀ ਤੇ ਘਰੇਲੂ ਐਗਰੀ-ਫੂਡ ਕੰਪਨੀਆਂ ਦੇ ਦਿੱਗਜ਼ ਮੌਜੂਦ ਰਹੇ।
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਡੇਢ ਸਾਲ ਦੌਰਾਨ ਇਨਵੈਸਟ ਪੰਜਾਬ, ਸੈਰ ਸਪਾਟਾ ਸੰਮੇਲਨ ਅਤੇ ਸਰਕਾਰ-ਸਨਅਤਕਾਰ ਮਿਲਣੀ ਪ੍ਰੋਗਰਾਮ ਦਾ ਸਫ਼ਲਤਾਪੂਰਵਕ ਆਯੋਜਨ ਕਰਕੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਵੇਂ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ ਹੈ। ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਹੁਣ ਤੱਕ ਪੰਜਾਬ ਵਿੱਚ ਕਈ ਨਵੇਂ ਨਿਵੇਸ਼ ਆ ਚੁੱਕੇ ਹਨ।

Have something to say? Post your comment

 

More in Chandigarh

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ