Monday, May 06, 2024

Malwa

ਮੋਟਰਸਾਈਕਲ ਤੇ ਕੰਬਾਈਨ ਦੀ ਟੱਕਰ ’ਚ ਫ਼ੌਜੀ ਦੀ ਮੌਤ, ਇਕ ਔਰਤ ਜ਼ਖ਼ਮੀ

November 06, 2023 12:57 PM
Daljinder Singh Pappi
ਸਮਾਣਾ  -:  ਬੀਤੇ ਕੱਲ ਸ਼ਾਮ ਵੇਲੇ ਪਾਤੜਾਂ- ਸਮਾਣਾ ਮੁੱਖ ਸੜਕ ਤੇ  ਪਿੰਡ ਕਕਰਾਲਾ ਨਜ਼ਦੀਕ ਨਾਗਰੀ ਨੇੜੇ  ਮੋਟਰਸਾਈਕਲ ਅਤੇ ਕੰਬਾਈਨ ਵਿੱਚ ਹੋਈ ਜ਼ਬਰਦਸਤ ਟੱਕਰ  ਦੌਰਾਨ ਮੋਟਰਸਾਈਕਲ ਸਵਾਰ ਅਤੇ ੳਸ  ਨਾਲ ਮੋਟਰਸਾਈਕਲ ਤੇ ਸਵਾਰ  ਔਰਤ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿੰਨਾ  ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਮਿ੍ਤਕ ਐਲਾਨ ਦਿੱਤਾ ’ਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਔਰਤ ਨੂੰ ਫਸਟਏਡ ਤੋਂ ਬਾਦ ਪਟਿਆਲਾ ਲਈ ਰੈਫਰ ਕਰ ਦਿੱਤਾ ਗਿਆ ।ਮਿ੍ਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ਚ ਰਖਿਆ ਗਿਆ ਹੈ।
ਮਿਲੀ ਜਾਣਕਾਰੀ  ਮੁਤਾਬਕ ਗੁਰਵਿੰਦਰ ਸਿੰਘ (24) ਪੁੱਤਰ ਬਲਦੇਵ ਸਿੰਘ ਵਾਸੀ ਕੱਲਰ ਭੈਣੀ ਜੋ ਕਿ ਜਲੰਧਰ ਵਿਖੇ ਫੌਜ ਦੇ 53 ਮੀਡੀਅਮ ਰੈਜੀਮੈਂਟ ਵਿੱਚ ਨੌਕਰੀ ਕਰਦਾ ਸੀ ਅਤੇ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੰਜ ਦਿਨ ਪਹਿਲਾਂ ਦੋ ਹਫ਼ਤਿਆਂ ਲਈ ਆਪਣੇ ਘਰ ਛੁੱਟੀ ਕੱਟਣ ਆਇਆ ਹੋਇਆ ਸੀ।
ਬੀਤੇ ਕੱਲ੍ਹ ਜਦੋਂ ਉਹ ਪਿੰਡ ਵਾਸੀ ਜਸਵੀਰ ਕੌਰ ਪਤਨੀ ਜੋਧਾ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਪਿੰਡ ਨਾਗਰੀ ਦੇ ਨਜ਼ਦੀਕ ਕੰਬਾਈਨ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ। ਜਿਸ ਕਾਰਨ ਦੋਵੇਂ ਜਣੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਗੁਰਵਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਜਸਵੀਰ ਕੌਰ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਇਆ ਉਸ ਨੂੰ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਦੋਵੇਂ ਵਾਹਨ ਆਪਣੇ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਦੋਂ ਕਿ ਹਾਦਸੇ ਤੋਂ ਬਾਅਦ ਕੰਬਾਈਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।
 
 
 

Have something to say? Post your comment

 

More in Malwa

ਬਲਵੀਰ ਸਿੰਘ ਕੁਠਾਲਾ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ