Sunday, May 19, 2024

Malwa

ਯੋਗ ਪੰਜਾਬੀ ਨੌਜਵਾਨਾਂ ਨੂੰ ਉਡੀਕ ਰਹੀਆਂ ਸਰਕਾਰੀ ਨੌਕਰੀਆਂ-- ਭਗਵੰਤ ਮਾਨ

November 06, 2023 01:30 PM
ਦਰਸ਼ਨ ਸਿੰਘ ਚੌਹਾਨ
ਸੁਨਾਮ :-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਉਡੀਕ ਰਹੀਆਂ ਹਨ, ਹੁਣ ਕੋਈ ਸਿਫਾਰਿਸ਼ ਜਾਂ ਰਿਸ਼ਵਤਖੋਰੀ ਨਹੀਂ ਸਗੋਂ ਯੋਗਤਾ ਦੇ ਆਧਾਰ 'ਤੇ ਕੰਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਵਿਖੇ ਕਰਵਾਏ ਚਾਰ ਰੋਜ਼ਾ ਖੇਤਰੀ ਯੁਵਕ ਮੇਲੇ ਦੇ ਅਖੀਰਲੇ ਦਿਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਲਈ ਪੁੱਜੇ ਸਨ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਫਲਤਾ ਦਾ ਇੱਕੋ ਇੱਕ ਰਾਹ ਸਖ਼ਤ ਮਿਹਨਤ ਹੈ,  ਕਾਲਜ਼ ਦੇ ਇਸ ਸਟੇਜ ਨੇ ਉਸਦੀ ਤਕਦੀਰ ਵੀ ਬਦਲ ਦਿੱਤੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜਿੱਤ ਦੇ ਜਜ਼ਬੇ ਨੂੰ ਬਰਕਰਾਰ ਰੱਖਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਅਜਿਹੇ ਸੁਪਨੇ ਵੇਖਣ ਜੋ ਉਨ੍ਹਾਂ ਨੂੰ ਰਾਤ ਨੂੰ ਸੌਣ ਨਾ ਦੇਣ। ਉਨ੍ਹਾਂ ਕਿਹਾ ਕਿ ਕਿਸੇ ਦੀ ਸਫਲਤਾ ਤੋਂ ਪਰੇਸ਼ਾਨ ਨਹੀਂ ਹੋਣਾ ਚਾਹੀਦਾ, ਸਗੋਂ ਸਖਤ ਮਿਹਨਤ ਕਰਕੇ  ਖੁਦ ਸਫਲ ਹੋਣ ਦੀ ਕੋਸ਼ਿਸ਼ ਕਰੋ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਵੀਂ ਸੋਚ ਅਤੇ ਵੱਖਰਾ ਸੋਚਣ ਦਾ ਸੱਦਾ ਦਿੱਤਾ ਹੈ। ਅਜੋਕੇ ਸਮੇਂ ਅੰਦਰ ਸੋਚ ਦਾ ਦਾਇਰਾ ਵਿਸ਼ਾਲ ਹੋ ਗਿਆ ਹੈ। ਇਹ ਇੱਕ ਨਵਾਂ ਵਿਚਾਰ ਲਿਆਉਣ ਦਾ ਸਮਾਂ ਹੈ. ਜੇਕਰ ਤੁਸੀਂ ਇਸ ਨੀਤੀ 'ਤੇ ਚੱਲੋਗੇ ਤਾਂ ਸਫਲਤਾ ਤੁਹਾਡੇ ਕਦਮ ਚੁੰਮੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਪ੍ਰਤਿਭਾ ਹੈ, ਬਸ ਇਸਨੂੰ ਨਿਖਾਰਨ ਦੀ ਲੋੜ ਹੈ। ਉਨ੍ਹਾਂ ਦੀ ਸਰਕਾਰ ਇਸ ਦਿਸ਼ਾ ਵੱਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਮਿਆਰੀ ਬਣਾਉਣ ਲਈ ਸਰਕਾਰ ਵੱਲੋਂ ਸਕੂਲ ਆਫ਼ ਐਮੀਨੈਂਸ ਅਤੇ ਯੂਪੀਐਸਸੀ ਕੋਚਿੰਗ ਸੈਂਟਰ ਸਥਾਪਿਤ ਕੀਤੇ ਜਾ ਰਹੇ ਹਨ।  ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ ਕਾਲਜ ਵਿੱਚ ਡਿਜੀਟਲ ਲਾਇਬ੍ਰੇਰੀ, ਕਾਮਰਸ ਵਿਭਾਗ ਦਾ ਨਵਾਂ ਬਲਾਕ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੁਨਾਮ ਕਾਲਜ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾਕਟਰ ਅਰਵਿੰਦ, ਪਿ੍ੰਸੀਪਲ ਡਾਕਟਰ ਹਰਵਿੰਦਰ ਸਿੰਘ, ਵਿਧਾਇਕ ਬਰਿੰਦਰ ਗੋਇਲ, ਵਿਧਾਇਕ ਨਰਿੰਦਰ ਕੌਰ ਭਰਾਜ, ਚੇਅਰਮੈਨ ਜਸਵੀਰ ਸਿੰਘ ਕੁਦਨੀ, ਨਾਮਵਰ ਗਾਇਕ ਪੰਮੀ ਬਾਈ, ਗਾਇਕ ਤੇ ਅਦਾਕਾਰ ਕਰਮਜੀਤ ਅਨਮੋਲ, ਮਨਿੰਦਰ ਸਿੰਘ ਲਖਮੀਰਵਾਲਾ, ਹਰਦੀਪ ਸਿੰਘ ਭਰੂਰ, ਕੰਵਰਜੀਤ ਸਿੰਘ ਲੱਕੀ ਧਾਲੀਵਾਲ, ਕੰਵਲਜੀਤ ਸਿੰਘ ਢੀਂਡਸਾ, ਯੂਥ ਕੋਆਰਡੀਨੇਟਰ ਪ੍ਰੋ ਰਾਜਵੀਰ ਕੌਰ, ਮੁਨੀਤਾ ਜੋਸ਼ੀ, ਗੁਰਿੰਦਰਜੀਤ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ ।
 
 

 ਮੁੱਖ ਮੰਤਰੀ ਨੇ ਕਾਲਜ਼ ਦੇ ਦਿਨਾਂ ਨੂੰ ਕੀਤਾ ਯਾਦ 

** ਕਿਹਾ ਨੌਜਵਾਨਾਂ ਨੂੰ ਜਿੱਤ ਦਾ ਜਜ਼ਬਾ ਬਰਕਰਾਰ ਰੱਖਣਾ ਚਾਹੀਦਾ 

 

ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਸਿੰਘ ਮਾਨ ਐਤਵਾਰ ਨੂੰ ਪਹਿਲੀ ਵਾਰ ਸੁਨਾਮ ਦੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਪੁੱਜੇ। ਭਗਵੰਤ ਮਾਨ ਇਸੇ ਕਾਲਜ਼ ਦੇ ਵਿਦਿਆਰਥੀ ਰਹੇ ਹਨ। ਇਸ ਦੌਰਾਨ ਉਨ੍ਹਾਂ ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕੀਤਾ। ਉਸਨੇ ਆਪਣੇ ਦੋਸਤਾਂ, ਕਲਾਸ ਰੂਮ, ਅਧਿਆਪਕਾਂ, ਕਾਲਜ ਦੀ ਕੰਟੀਨ ਅਤੇ ਬੋਹੜ ਦੇ ਦਰੱਖਤ ਦਾ ਵੀ ਜ਼ਿਕਰ ਕੀਤਾ ਜਿੱਥੇ ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਨਾਲ ਬੈਠਕੇ ਕਵਿਤਾਵਾਂ ਅਤੇ ਕਾਮੇਡੀ ਸਮੱਗਰੀ ਲਿਖਦੇ ਸਨ। ਮੁੱਖ ਮੰਤਰੀ ਨੇ ਜਿੱਤਣ ਦੇ ਆਪਣੇ ਜਨੂੰਨ ਦੀ ਮਿਸਾਲ ਦਿੰਦਿਆਂ ਕਿਹਾ ਕਿ ਉਹ ਆਪਣੇ ਕਾਲਜ ਦੇ ਦਿਨਾਂ ਦੌਰਾਨ ਯੁਵਕ ਮੇਲੇ ਵਿੱਚ ਹਿੱਸਾ ਲੈਣ ਲਈ ਆਪਣੇ ਦੋਸਤ ਕਰਮਜੀਤ ਅਨਮੋਲ ਨਾਲ ਆਨੰਦਪੁਰ ਸਾਹਿਬ ਨੇੜੇ ਨੰਗਲ ਕਾਲਜ਼ ਵਿੱਚ ਖ਼ੇਤਰੀ ਯੁਵਕ ਮੇਲੇ ਵਿੱਚ ਸ਼ਮੂਲੀਅਤ ਕਰਨ ਲਈ ਗਿਆ ਸੀ। ਸੁਨਾਮ ਕਾਲਜ ਨੂੰ ਪਤਾ ਸੀ ਕਿ ਅਸੀਂ ਦੋਵੇਂ ਵਿਦਿਆਰਥੀ ਉਥੇ ਪੇਸ਼ਕਾਰੀ ਕਰਨ ਗਏ ਸੀ। ਉਨ੍ਹਾਂ ਦੱਸਿਆ ਕਿ ਉਥੇ ਪਹੁੰਚਕੇ ਉਸਨੂੰ ਡਰ ਸਤਾਉਣ ਲੱਗਾ ਕਿ ਜੇਕਰ ਉਨ੍ਹਾਂ ਨੇ ਕੋਈ ਇਨਾਮ ਨਾ ਜਿੱਤਿਆ ਤਾਂ ਉਸ ਨੂੰ ਕਾਲਜ ਵਿਚ ਨਮੋਸ਼ੀ ਦਾ ਸਾਹਮਣਾ ਕਰਨਾ ਪਵੇਗਾ। ਇਸ ਤੋਂ ਬਚਣ ਲਈ ਅਸੀਂ ਦੋਵਾਂ ਨੇ ਬਜ਼ਾਰ ਤੋਂ ਯਾਦਗਾਰੀ ਚਿੰਨ੍ਹ ਖਰੀਦ ਲਿਆ। ਪਰ ਉਸ ਨੇ ਯੁਵਕ ਮੇਲੇ ਵਿੱਚ ਚਾਰ-ਪੰਜ ਇਨਾਮ ਜਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਬਾਜ਼ਾਰ ਚੋਂ ਖਰੀਦਿਆ ਯਾਦਗਾਰੀ ਚਿੰਨ੍ਹ ਅੱਜ ਵੀ ਪਿੰਡ ਸਤੌਜ ਵਿਖੇ ਉਨ੍ਹਾਂ ਦੇ ਜੱਦੀ ਘਰ ਵਿੱਚ ਰੱਖਿਆ ਹੋਇਆ ਹੈ। ਜੋ ਉਸ ਨੂੰ ਹਮੇਸ਼ਾ ਜਿੱਤ ਲਈ ਪ੍ਰੇਰਿਤ ਕਰਦਾ ਹੈ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ