Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰ ਹੈਰੀ ਚੱਠਾ ਦੇ ਸਾਥੀ ਗ੍ਰਿਫ਼ਤਾਰ

November 06, 2023 01:49 PM
SehajTimes
ਚੰਡੀਗੜ੍ਹ/ਬਟਾਲਾ :-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਵੱਲੋਂ ਚਲਾਏ ਜਾ ਰਹੇ ਜ਼ਬਰਨ ਵਸੂਲੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸ ਦੇ ਮੁੱਖ ਕਾਰਕੁੰਨ ਨਵਨੀਤ ਸਿੰਘ ਉਰਫ਼ ਨਵ ਵਾਸੀ ਬਟਾਲਾ ਨੂੰ ਇੱਕ ਸੰਖੇਪ ਜਿਹੀ ਮੁੱਠਭੇੜ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ।  ਇਹ ਜਾਣਕਾਰੀ ਦਿੰਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਬਟਾਲਾ ਦੇ ਪਿੰਡ ਬਲਪੁਰੀਆਂ ਨੇੜੇ ਹੋਏ ਸੰਖੇਪ ਮੁਕਾਬਲੇ ਤੋਂ ਬਾਅਦ ਉਕਤ ਗ੍ਰਿਫਤਾਰੀ ਅਮਲ ਵਿਚ ਲਿਆਂਦੀ  ਗਈ । ਉਹਨਾਂ ਦੱਸਿਆ ਕਿ ਪੁਲਿਸ ਨੇ ਮਾਮਲੇ ਵਿੱਚ ਸਿੱਧੇ ਤੌਰ ਤੇ ਸ਼ਾਮਲ ਤਿੰਨ ਹੋਰ ਵਿਅਕਤੀਆਂ, ਜਿਹਨਾਂ ਦੀ ਸ਼ਨਾਖਤ ਗਗਨਦੀਪ ਸਿੰਘ ਉਰਫ ਕਾਲਾ ਵਾਸੀ ਪਿੰਡ ਬੱਲ, ਬਲਰਾਜ ਸਿੰਘ ਉਰਫ ਬਾਜ਼ ਵਾਸੀ ਪਿੰਡ ਅਮਰਗੜ੍ਹ ਸ਼ਾਹਪੁਰ, ਗੁਰਦਾਸਪੁਰ ਅਤੇ ਪਿੰਡ ਉਮਰਵਾਲ ਦੇ ਪ੍ਰੇਮ ਕੁਮਾਰ ਉਰਫ ਘੁੱਲਾ ਵਜੋਂ ਕੀਤੀ ਹੈ, ਨੂੰ ਵੀ ਗ੍ਰਿਫਤਾਰ ਕਰ ਲਿਆ ਹੈ । ਜਦੋਂ ਕਿ ਲਾਜਿਸਟਿਕ ਸਬੰਧੀ ਸਹਾਇਤਾ ਦੇਣ ਲਈ ਗ੍ਰਿਫਤਾਰ ਕੀਤੇ ਗਏ ਤਿੰਨ ਹੋਰ ਮੁਲਜ਼ਮ, ਜਿਹਨਾਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਪ੍ਰੀਤ ਵਾਸੀ ਮਜੀਠਾ ਰੋਡ ਅੰਮ੍ਰਿਤਸਰ, ਸੁਖਰਾਜ ਸਿੰਘ ਵਾਸੀ ਪਿੰਡ ਲਖਨਪਾਲ ਗੁਰਦਾਸਪੁਰ ਅਤੇ ਦਰਸ਼ਨ ਸਿੰਘ ਉਰਫ਼ ਦਰਸ਼ੀ ਵਾਸੀ ਸੁਧਾਰ, ਜਗਰਾਓਂ ਹੈ, ਨੂੰ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਹੈ। ਪੁਲਿਸ ਟੀਮਾਂ ਨੇ ਉਕਤਾਂ ਕੋਲੋਂ ਚਾਰ ਪਿਸਤੌਲਾਂ- ਜਿਹਨਾਂ ਵਿੱਚੋਂ ਇੱਕ 9 ਐਮਐਮ ਗਲੌਕ ਪਿਸਤੌਲ ਅਤੇ ਤਿੰਨ ਦੇਸੀ ਪਿਸਤੌਲ ਸਮੇਤ ਜਿੰਦਾ ਕਾਰਤੂਸ, ਅਪਰਾਧ ਵਿੱਚ ਵਰਤੇ ਗਏ ਦੋ ਮੋਟਰਸਾਈਕਲ ਅਤੇ ਇੱਕ ਹੁੰਡਈ ਆਈ-20 ਕਾਰ ਵੀ ਬਰਾਮਦ ਕੀਤੀ ਹੈ।
 
 
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਹਾਲ ਹੀ ਵਿੱਚ ਬਟਾਲਾ ਵਿੱਚ ਜ਼ਬਰਨ ਵਸੂਲੀ ਦੇ ਦੋ ਮਾਮਲੇ ਸਾਹਮਣੇ ਆਏ ਹਨ, ਜਿਸ ਵਿੱਚ ਹੈਰੀ ਚੱਠਾ ਗਰੋਹ ਦੇ ਮੈਂਬਰਾਂ ਨੇ 28 ਅਕਤੂਬਰ ਨੂੰ ਇੱਕ ਟਰੈਵਲ ਏਜੰਟ ਦੀ ਦੁਕਾਨ ਦੇ ਬਾਹਰ ਅਤੇ 7 ਅਕਤੂਬਰ ਨੂੰ ਇੱਕ ਸਥਾਨਕ ਵਪਾਰੀ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੀ ਸੀ, ਕਿਉਂਕਿ ਕਿ ਪੀੜਤਾਂ ਵੱਲੋਂ ਜਬਰਨ ਵਸੂਲੀ ਲਈ ਮੰਗੇ ਜਾ ਰਹੀ ਰਕਮ ਉਪਲਬਧ ਨਹੀਂ ਕਰਵਾਈ ਗਈ ਸੀ। ਭਰੋਸੇਮੰਦ ਸੂਤਰਾਂ ਤੋਂ ਪ੍ਰਾਪਤ ਪੁਖਤਾ ਇਤਲਾਹ ਦੇ ਆਧਾਰ ’ਤੇ ਜਦੋਂ ਬਟਾਲਾ ਪੁਲਿਸ ਨੇ ਆਈ-20 ਕਾਰ ਦਾ ਪਿੱਛਾ ਕਰਨਾ ਸ਼ੁਰੂ ਕੀਤਾ ਤਾਂ ਕਾਰ ਚਲਾ ਰਹੇ ਦੋਸ਼ੀ ਨਵਨੀਤ ਸਿੰਘ ਨੇ ਪੁਲਿਸ ਪਾਰਟੀ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ।  ਇਸ ’ਤੇ ਪੁਲਿਸ ਟੀਮਾਂ ਨੇ ਵੀ ਆਪਣੇ ਬਚਾਅ ’ਚ ਜਵਾਬੀ ਫਾਇਰਿੰਗ ਕੀਤੀ, ਜਿਸ ਦੌਰਾਨ  ਮੁਲਜ਼ਮ ਨਵਨੀਤ ਦੀ ਲੱਤ ਵਿੱਚ ਗੋਲੀ ਲੱਗੀ । ਉਨ੍ਹਾਂ ਦੱਸਿਆ ਕਿ ਮੁਲਜ਼ਮ ਨਵਨੀਤ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਬਟਾਲਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅਸ਼ਵਨੀ ਗੋਟਿਆਲ ਨੇ ਦੱਸਿਆ ਕਿ ਤਕਨੀਕੀ ਜਾਣਕਾਰੀ ਉਪਰੰਤ, ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਤਿੰਨ ਹੋਰ ਵਿਅਕਤੀਆਂ, ਜੋ ਗੋਲੀਬਾਰੀ ਨੂੰ ਅੰਜਾਮ ਦੇਣ ਵਿੱਚ ਸਿੱਧੇ ਤੌਰ ’ਤੇ ਸ਼ਾਮਲ ਹਨ, ਨੂੰ  ਵੱਖ-ਵੱਖ ਥਾਵਾਂ ਤੋਂ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਹੋਰ ਪੁੱਛਗਿੱਛ ਜਾਰੀ ਹੈ ਅਤੇ ਜਲਦ ਹੀ ਹੋਰ ਗ੍ਰਿਫਤਾਰੀਆਂ ਦੀ ਵੀ ਆਸ  ਹੈ। ਇਸ ਸਬੰਧੀ ਥਾਣਾ ਸਦਰ ਬਟਾਲਾ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 307, 353 ਅਤੇ 186 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਨਵਾਂ ਕੇਸ  ਐਫਆਈਆਰ ਨੰਬਰ 127 ਮਿਤੀ 3/11/2023 ਨੂੰ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ