Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਕਣਕ ਦੀ ਬਿਜਾਈ ਲਈ ਸਹਿਕਾਰੀ ਸਭਾਵਾਂ ਵੱਲੋਂ ਮਸ਼ੀਨਰੀ ਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਤਕਨੀਕੀ ਜਾਣਕਾਰੀ

November 06, 2023 02:29 PM
SehajTimes

ਪਟਿਆਲਾ :-  ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਦੀ ਪਰਾਲੀ ਪ੍ਰਬੰਧਨ ਕਰਨ ਵਿੱਚ ਹਰ ਸੰਭਵ ਮਦਦ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਕਣਕ ਦੀ ਬਿਜਾਈ ਲਈ ਸਹਿਕਾਰੀ ਸਭਾਵਾਂ ਵੱਲੋਂ ਕਿਸਾਨਾਂ ਨੂੰ ਮਸ਼ੀਨਰੀ ਅਤੇ ਖੇਤੀਬਾੜੀ ਵਿਭਾਗ ਵੱਲੋਂ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਜੰਗੀ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਢਾਈ ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨਾਂ ਦਾ ਇੱਕ ਏਕੜ ਪ੍ਰਦਰਸ਼ਨੀ ਪਲਾਟ ਰਾਹੀਂ ਸਹਿਕਾਰੀ ਸਭਾਵਾਂ ਦੀ ਮਸ਼ੀਨਰੀ ਅਤੇ ਖੇਤੀਬਾੜੀ ਵਿਭਾਗ ਦੀ ਤਕਨੀਕੀ ਜਾਣਕਾਰੀ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਬੀਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪ੍ਰਦਰਸ਼ਨੀ ਪਲਾਟ ਰਾਹੀਂ ਤਕਰੀਬਨ 252 ਏਕੜ ਰਕਬਾ ਕਣਕ ਦੀ ਬਿਜਾਈ ਕਰਨ ਦਾ ਟੀਚਾ ਮਿਥਿਆ ਗਿਆ ਹੈ, ਜਿਸ ਤਹਿਤ ਰੋਜ਼ਾਨਾ ਹਰੇਕ ਬਲਾਕ ਵਿੱਚ ਪ੍ਰਦਰਸ਼ਨੀ ਪਲਾਟ ਲਗਾਏ ਜਾ ਰਹੇ ਹਨ।
ਸਹਿਕਾਰੀ ਸਭਾਵਾਂ ਦੇ ਡਿਪਟੀ ਰਜਿਸਟਰਾਰ ਸਰਬੇਸ਼ਵਰ ਸਿੰਘ ਮੋਹੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੈਪੀ ਸੀਡਰ, ਸਰਫੇਸ ਸੀਡਰ ਅਤੇ ਸਮਾਰਟ ਸੀਡਰ ਰਾਹੀਂ ਪ੍ਰਦਰਸ਼ਨੀ ਪਲਾਟ ਵਿੱਚ ਇੱਕ ਏਕੜ ਵਿੱਚ ਕਣਕ ਦੀ ਬਿਜਾਈ ਕੀਤੀ ਜਾ ਰਹੀ ਹੈ। ਜਦਕਿ ਸਹਿਕਾਰੀ ਸਭਾਵਾਂ ਦੀ ਮਸ਼ੀਨਰੀ ਵੱਲੋਂ ਰੋਜ਼ਾਨਾ 1100 ਏਕੜ ਰਕਬੇ ਵਿੱਚ ਬਿਜਾਈ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ ਸਭਾਵਾਂ ਵੱਲੋਂ ਪੂਰੀ ਸਮਰੱਥਾ ਨਾਲ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਰਹੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਹੀ ਕਣਕ ਦੀ ਬਿਜਾਈ ਸਮੇਂ ਤਕਨੀਕੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀਬਾੜੀ ਨਾਲ ਸਬੰਧਤ ਕਿਸੇ ਵੀ ਸਮੱਸਿਆ ਦੇ ਹੱਲ ਲਈ ਆਪਣੇ ਖੇਤਰ ਦੇ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਵਟਸ ਐਪ ਚੈਟ ਬੋਟ ਨੰਬਰ 7380016070 ਦਾ ਪੂਰਾ ਲਾਭ ਲੈਣ ਦੀ ਵੀ ਅਪੀਲ ਕਰਦਿਆਂ ਦੱਸਿਆ ਕਿ ਕਿਸਾਨਾਂ ਦੀ ਲੋੜ ਮੁਤਾਬਕ ਹੁਣ ਕਿਸਾਨਾਂ ਨੂੰ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫੇਸ ਸੀਡਰ ਮੁਹੱਈਆ ਕਰਵਾਏ ਜਾ ਰਹੇ ਹਨ।

Have something to say? Post your comment