Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 10 ਲੱਖ ਮੀਟ੍ਰਿਕ ਟਨ ਤੋਂ ਹੋਈ ਪਾਰ

November 06, 2023 02:34 PM
SehajTimes

ਪਟਿਆਲਾ  :-  ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਡੀਆਂ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੁਣ ਤੱਕ ਕੀਤੀ ਝੋਨੇ ਦੀ ਖਰੀਦ ਸਬੰਧੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ 80 ਫ਼ੀਸਦੀ ਤੋਂ ਵਧੇਰੇ ਝੋਨੇ ਦੀ ਵਾਢੀ ਹੋ ਚੁੱਕੀ ਹੈ ਪਰ ਇਹ ਯਕੀਨੀ ਬਣਾ ਕੇ ਰੱਖਿਆ ਜਾਵੇ ਕਿ ਬਿਨ੍ਹਾਂ ਐਸ.ਐਮ.ਐਸ ਦੇ ਕੰਬਾਇਨ ਨਾਲ ਵਾਢੀ ਨਾ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 109 ਖਰੀਦ ਕੇਂਦਰਾਂ ਵਿਚੋਂ ਪਿਛਲੇ ਦਿਨ ਤੱਕ 10 ਲੱਖ 17 ਹਜ਼ਾਰ 940 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 10 ਲੱਖ 16 ਹਜ਼ਾਰ 902 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 438508 ਮੀਟਰਿਕ ਟਨ, ਮਾਰਕਫੈਡ ਵੱਲੋਂ 252221 ਮੀਟਰਿਕ ਟਨ, ਪਨਸਪ ਵੱਲੋਂ 196408 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 129615 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ 150 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਵਿਚੋਂ 820214 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕਰਵਾਈ ਜਾ ਚੁੱਕੀ ਹੈ ਤੇ ਕਿਸਾਨਾਂ ਨੂੰ 2079.34 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਤਕਨੀਕਾਂ ਦੀ ਵਰਤੋਂ ਕਰਦੇ ਹੋਏ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਮਸ਼ੀਨਰੀ ਦੀ ਜ਼ਰੂਰਤ ਹੈ ਤਾਂ ਉਹ ਸਹਿਕਾਰੀ ਸਭਾਵਾਂ, ਖੇਤੀਬਾੜੀ ਵਿਭਾਗ ਜਾਂ ਫੇਰ ਵਟਸ ਐਪ ਚੈਟ ਬੋਟ ਨੰਬਰ 73800-16070 'ਤ ਮੈਸੇਜ ਭੇਜ ਕੇ ਆਪਣੇ ਨੇੜੇ ਮੌਜੂਦ ਮਸ਼ੀਨਰੀ ਸਬੰਧੀ ਜਾਣਕਾਰੀ ਲੈ ਸਕਦੇ ਹਨ।

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ