Thursday, May 02, 2024

Chandigarh

Action Against Dengue : ਪਿੰਡਾਂ ਵਿਚ ਡੇਂਗੂ ਵਿਰੁਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

November 06, 2023 03:05 PM
SehajTimes

ਐਸ.ਏ.ਐਸ.ਨਗਰ : ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ਡੇਂਗੂ ਬੁਖ਼ਾਰ ਵਿਰੁਧ ਜਾਗਰੂਕਤਾ ਅਤੇ ਸਰਵੇ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਸਿਹਤ ਕਾਮਿਆਂ ਦੀਆਂ ਟੀਮਾਂ ਜਿਥੇ ਦੁਕਾਨਾਂ, ਕਾਰੋਬਾਰੀ ਅਦਾਰਿਆਂ, ਸਕੂਲਾਂ ਆਦਿ ਵਿਚ ਜਾ ਕੇ ਡੇਂਗੂ ਬੁਖ਼ਾਰ ਦੇ ਲੱਛਣਾਂ, ਸਾਵਧਾਨੀਆਂ ਅਤੇ ਇਲਾਜ ਬਾਰੇ ਬੱਚਿਆਂ ਨੂੰ ਜਾਣਕਾਰੀ ਦੇ ਰਹੀਆਂ ਹਨ, ਉਥੇ ਪਿੰਡ-ਪਿੰਡ ਜਾ ਕੇ ਸਰਪੰਚਾਂ ਅਤੇ ਹੋਰ ਪਤਵੰਤਿਆਂ ਨੂੰ ਨਾਲ ਲੈ ਕੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਜਿਹੀ ਜਾਨਲੇਵਾ ਬੀਮਾਰੀ ਤੋਂ ਬਚਣ ਦਾ ਸਭ ਤੋਂ ਕਾਰਗਰ ਤਰੀਕਾ ਕਿਤੇ ਵੀ ਪਾਣੀ ਇਕੱਠਾ ਨਾ ਹੋਣ ਦੇਣਾ ਹੈ ਤੇ ਇਸ ਬਾਰੇ ਲੋਕਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

ਐਸ.ਐਮ.ਓ. ਵਲੋਂ ਲੋਕਾਂ ਨੂੰ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ ਦੀ ਅਪੀਲ

ਉਨ੍ਹਾਂ ਦਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਇਸ ਬੀਮਾਰੀ ’ਤੇ ਕਾਬੂ ਪਾਉਣ ਲਈ ਡਟੀਆਂ ਹੋਈਆਂ ਹਨ ਪਰ ਲੋਕਾਂ ਦਾ ਸਾਥ ਬਹੁਤ ਜ਼ਰੂਰੀ ਹੈ। ਡਾ. ਅਲਕਜੋਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਾਉਣ। ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ।



                  ਐਸ.ਐਮ.ਓ. ਨੇ ਡੇਂਗੂ ਦੀ ਰੋਕਥਾਮ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੀ ਮਦਦ ਨਾਲ ਹੀ ਇਲਾਕੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਡਾ. ਕਾਰਜ ਸਿੰਘ, ਹੈਲਥ ਇੰਸਪੈਕਟਰ ਗੁਰਤੇਜ ਸਿੰਘ, ਸਿਹਤ ਵਰਕਰ, ਆਸ਼ਾ ਵਰਕਰ ਆਦਿ ਮੌਜੂਦ ਸਨ।

ਡੇਂਗੂ ਬੁਖ਼ਾਰ ਦੇ ਲੱਛਣ

     ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ। ਇਨ੍ਹਾਂ ਵਿਚ ਪਾਣੀ ਨਾ ਖੜਾ ਹੋਣ ਦਿਤਾ ਜਾਵੇ।

Have something to say? Post your comment

 

More in Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ 

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ : ਅਨੁਰਾਗ ਵਰਮਾ

QR Code ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ ਦੀ ਵੀ ਲੈ ਸਕਣਗੇ ਜਾਣਕਾਰੀ

ਜਵਾਹਰ ਨਵੋਦਿਆ ਵਿਦਿਆਲਾ ਪਿੰਡ ਰਕੋਲੀ ਵਿੱਚ ਮਿੱਟੀ ਪਰਖ ਸਬੰਧੀ ਚਲਾਈ ਗਈ ਮੁਹਿੰਮ