Monday, November 03, 2025

Malwa

ਨਿਊਜ਼ ਕਲਿੱਕ ਵਿਵਾਦ : ਸੰਯੁਕਤ ਕਿਸਾਨ ਮੋਰਚੇ ਨੇ ਸਾੜੀਆਂ ਐਫ ਆਈ ਆਰ ਦੀਆਂ ਕਾਪੀਆਂ

November 06, 2023 05:14 PM
Daljinder Singh Pappi

ਸਮਾਣਾ :-  ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ਵਿੱਚ ਨਿਊਜ਼ ਕਲਿੱਕ ਦੇ ਪੱਤਰਕਾਰਾਂ ਉੱਪਰ ਯੂਏਪੀਏ ਦੀ ਧਾਰਾ 153 ਅਤੇ 120ਬੀ ਤਹਿਤ ਕੇਸ ਦਰਜ ਕਰਨ ਦੇ ਵਿਰੋਧ ਵਜੋਂ ਐਫਆਈਆਰ ਦੀਆਂ ਕਾਪੀਆਂ ਸਾੜੀਆ ਗਈਆਂ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਬਲਾਕ ਸਮਾਣਾ ਦੇ ਪ੍ਰਧਾਨ ਸ਼ੇਰ ਸਿੰਘ ਕਾਕੜਾ,ਜਿਲ੍ਹਾ ਆਗੂ ਮਨਿਦਰ ਸਿੰਘ ਤਰਖਾਣਮਾਜਰਾ,ਕ੍ਰਾਂਤੀਕਾਰੀ ਕਿਸਾਨ ਯੂਨੀਅਨ ਹਰਜੀਤ ਸਿੰਘ , ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜਰਨੈਲ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜਸਵਿੰਦਰ ਸਿੰਘ ਬਿਸ਼ਨਪੁਰ ਨੇ ਕਿਹਾ ਕਿ ਅਭੀਸਾਰ ਸ਼ਰਮਾ,ਭਾਸ਼ਾ ਸਿੰਘ,ਉਰਮੀਲੇਸ਼,ਅਨਿੰਦੋਇ ਚੱਕਰਵਰਤੀ ਅਤੇ ਪ੍ਰੰਜੋਇ ਗੁਹਾ ਠਾਕੁਰਤਾ ਵਰਗੇ ਨਿਰਪੱਖ ਪੱਤਰਕਾਰਾਂ ਉੱਤੇ ਅਜਿਹੇ ਆਰੋਪ ਨਿੰਦਣਯੋਗ ਹਨ ਅਤੇ ਇਹ ਨਾ ਸਿਰਫ ਪੱਤਰਕਾਰੀ ਉੱਤੇ ਬਲਕਿ ਦੇਸ਼ ਦੇ ਵੱਖ ਵੱਖ ਸੰਘਰਸ਼ੀਲ ਵਰਗਾਂ, ਘੱਟ ਗਿਣਤੀਆਂ ਅਤੇ ਆਪਣੇ ਹੱਕਾਂ ਲਈ ਲੜ ਰਹੇ ਸੰਗਠਨਾਂ ਦੇ ਸਰਕਾਰ ਦੀਆਂ ਨੀਤੀਆਂ ਦਾ ਖੰਡਨ ਕਰਨ ਦੇ ਅਧਿਕਾਰਾਂ ਉੱਪਰ ਸਿੱਧਾ ਹਮਲਾ ਹੈ ।ਆਗੂਆਂ ਵੱਲੋਂ ਜਾਣਕਾਰੀ ਦਿੰਦਿਆਂ ਕਿਹਾ ਕਿ ਅਜਿਹੇ ਹਮਲੇ ਭਾਰਤ ਵਿੱਚ ਪਹਿਲੀ ਵਾਰ ਨਹੀਂ ਹੋਏ ਜਦੋਂ ਗੁਜਰਾਤ ਦੰਗਿਆਂ ਉੱਪਰ ਬਣੀ ਬੀ.ਬੀ.ਸੀ.ਦੀ ਡੋਕੁਮੈਂਟਰੀ ਨੂੰ ਭਾਰਤ ਵਿੱਚ ਬੈਨ ਕੀਤਾ ਗਿਆ ਅਤੇ ਲੋਕਾਂ ਨੇ ਉਸ ਨੂੰ ਸਵੀਕਾਰ ਕਰ ਲਿਆ ਤਾਂ ਸਰਕਾਰ ਦਾ ਹੌਸਲਾ ਹੋਰ ਵਧਿਆ ਜਿਸ ਬਾਅਦ ਉਹਨਾਂ ਪੱਤਰਕਾਰਾਂ ਨੂੰ ਨਿਸ਼ਾਨੇ ਤੇ ਲਿਆ ਗਿਆ ਜੋ ਸਰਕਾਰ ਦੁਆਰਾ ਖਰੀਦੇ ਨਹੀਂ ਜਾ ਸਕਦੇ ਅਤੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਆਪਣੀ ਆਵਾਜ਼ ਲੋਕਾਂ ਤੱਕ ਪਹੁੰਚਾਉਂਦੇ ਰਹੇ ਹਨ। ਸਰਕਾਰ ਦਾ ਇਹ ਕਦਮ ਆਉਣ ਵਾਲੀਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਲਈ ਬਿਲਕੁਲ ਸੁਭਾਵਿਕ ਹੈ ਪਰ ਸੰਯੁਕਤ ਕਿਸਾਨ ਮੋਰਚਾ ਜ਼ੁਬਾਨਬੰਦੀ ਕਰਨ ਵਾਲੇ ਅਜਿਹੇ ਹਮਲਿਆਂ ਵਿੱਚ ਹਮੇਸ਼ਾ ਦੇਸ਼ ਦੇ ਲੋਕਾਂ ਦੇ ਹੱਕ ਵਿੱਚ ਖੜਿਆ ਰਹੇਗਾ।ਨੌਜਵਾਨ ਭਾਰਤ ਸਭਾ ਦੇ ਸੂਬਾ ਕਮੇਟੀ ਮੈਂਬਰ ਦਵਿੰਦਰ ਛਬੀਲਪੁਰ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਸਟੇਜ ਸਕੱਤਰ ਦੀ ਭੂਮਿਕਾ ਕੁਲਵੀਰ ਸਿੰਘ ਟੋਡਰਪੁਰ ਨੇ ਨਿਭਾਈ l ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਹਰਵਿੰਦਰ ਸਿੰਘ ਗਿੱਲ, ਜਰਨੈਲ ਸਿੰਘ ਮਰਦਾਹੇੜੀ, ਜਸਵੀਰ ਸਿੰਘ ਫਤਿਹਪੁਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਹਰਜੀਤ ਸਿੰਘ,ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਨੱਛਤਰ ਸਿੰਘ ਗਾਜੀਪੁਰ, ਰਾਮ ਸਿੰਘ ਕੁਲਾਰਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਨਿਸ਼ਾਨ ਸਿੰਘ ਤੇ ਹੋਰ ਕਿਸਾਨ ਹਾਜਰ ਸਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ