Sunday, May 05, 2024

Malwa

ਸੁਨਾਮ ਚ, ਪੁਲਿਸ ਨੇ ਕੀਤਾ ਫਲੈਗ ਮਾਰਚ

November 06, 2023 06:04 PM
SehajTimes
ਸੁਨਾਮ, (ਦਰਸ਼ਨ ਸਿੰਘ ਚੌਹਾਨ) : ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਸੁਰੱਖਿਆਤਮਕ ਮਾਹੌਲ ਦੇਣ ਦੇ ਮੱਦੇਨਜ਼ਰ ਸੋਮਵਾਰ ਨੂੰ ਸੁਨਾਮ ਵਿਖੇ ਡੀਐਸਪੀ ਭਰਪੂਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਅੰਦਰ ਫਲੈਗ ਮਾਰਚ ਕੀਤਾ ਗਿਆ। ਤਿਉਹਾਰਾਂ ਨੂੰ ਮੁੱਖ ਰੱਖਦਿਆਂ ਮੁਕਾਮੀ ਪੁਲਿਸ ਨੇ ਬੱਸ ਸਟੈਂਡ, ਰੇਲਵੇ ਸਟੇਸ਼ਨ, ਨਵਾਂ ਬਾਜ਼ਾਰ, ਸਿਨੇਮਾ ਰੋਡ, ਸਟੇਡੀਅਮ ਰੋਡ ਸਮੇਤ ਹੋਰਨਾਂ ਥਾਵਾਂ ਤੇ ਪੁਲਿਸ ਫੋਰਸ ਦੇ ਜਵਾਨਾਂ ਨੇ ਸ਼ੱਕੀ ਵਿਅਕਤੀਆਂ ਤੇ ਨਜ਼ਰ ਰੱਖੀ । ਇਸ ਮੌਕੇ ਡੀਐਸਪੀ ਭਰਪੂਰ ਸਿੰਘ, ਥਾਣਾ ਸ਼ਹਿਰੀ ਸੁਨਾਮ ਦੇ ਐਸ ਐਚ ਓ ਇੰਸਪੈਕਟਰ ਦੀਪਇੰਦਰਪਾਲ ਸਿੰਘ ਜੇਜੀ ਅਤੇ ਐਸ ਐਚ ਓ ਲੌਂਗੋਵਾਲ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਫਲੈਗ ਮਾਰਚ ਕੀਤਾ ਗਿਆ ਹੈ  ਤਾਂ ਜੋ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪੁਲਿਸ ਦੀ ਮੁੱਢਲੀ ਤਰਜੀਹ ਹੈ, ਇਲਾਕੇ ਅੰਦਰ ਕਿਸੇ ਮਾੜੇ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਡੀਐਸਪੀ ਭਰਪੂਰ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਪੁਲਿਸ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ। ਇਸ ਮੌਕੇ ਐਸ ਐਚ ਓ ਚੀਮਾਂ ਇੰਸਪੈਕਟਰ ਲਖਵੀਰ ਸਿੰਘ, ਟਰੈਫਿਕ ਇੰਚਾਰਜ਼ ਸਹਾਇਕ ਥਾਣੇਦਾਰ ਦੀਪਕ ਪਾਠਕ, ਏ ਐਸ ਆਈ ਜਰਨੈਲ ਸਿੰਘ ਮੰਗਵਾਲ, ਸਹਾਇਕ ਥਾਣੇਦਾਰ ਮਲਕੀਤ ਸ਼ਰਮਾ, ਹੌਲਦਾਰ ਗੁਰਜੀਤ ਸਿੰਘ ਰਾਜੂ, ਸੁਖਵਿੰਦਰ ਸਿੰਘ ਸੁੱਖੀ ਤੇ ਵੱਡੀ ਗਿਣਤੀ ਵਿੱਚ ਏਆਰਪੀ ਦੇ ਜਵਾਨ ਵੀ ਸ਼ਾਮਿਲ ਸਨ।

Have something to say? Post your comment

 

More in Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ