Sunday, May 05, 2024

Malwa

ਪਰਾਲੀ ਦੀ ਸੁੱਚਜੀ ਸੰਭਾਲ ਲਈ ਸਰਕਾਰ ਵੱਲੋਂ ਖੇਤੀਬਾੜ੍ਹੀ ਮਸ਼ੀਨਰੀ ਦੀ ਪੁਖਤਾ ਪ੍ਰਬੰਧ :ਡੀ.ਸੀ.

November 07, 2023 12:05 PM
SehajTimes

 

ਫਤਹਿਗੜ੍ਹ ਸਾਹਿਬ :- ਪਰਾਲੀ ਦੀ ਸੁੱਚਜੀ ਸੰਭਾਲ ਲਈ ਸਰਕਾਰ ਵੱਲੋਂ ਖੇਤੀਬਾੜ੍ਹੀ ਮਸ਼ੀਨਰੀ ਦੀ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਦੀ ਲੋੜ ਮੁਤਾਬਿਕ ਹੋਰ ਵੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ ਇਸ ਲਈ   ਕਿਸਾਨ ਆਪਣੀ ਲੋੜ ਮੁਤਾਬਿਕ ਮਸ਼ੀਨਰੀ ਲੈਣ ਲਈ ਜਿਲ੍ਹਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਉਣ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਮੀਡੀਆ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆ ਦਿੱਤੀ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਇਸ ਸਾਲ 19 ਨਵੇਂ ਬੇਲਰ ਦਿੱਤੇ ਗਏ ਹਨ ਤਾ ਜੋ ਪਰਾਲੀ ਦੀਆਂ ਗੱਠਾ ਬਣਾ ਕੇ ਜਿਲ੍ਹੇ ਵਿੱਚ ਚੱਲ ਰਹੇ ਪੰਜ ਉਦਯੋਗਾਂ ਤੱਕ ਪਹੁਚਾਈਆਂ ਜਾ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਜਿਲ੍ਹੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਨੂੰ ਅੱਗ ਲਾਉਣ ਦੇ ਕੇਸਾਂ ਵਿੱਚ 24 ਫੀਸਦੀ ਕਮੀ ਆਈ ਹੈ। ਜਦੋਂ ਕਿ ਸਰਕਾਰ ਵੱਲੋਂ 50 ਫੀਸਦੀ ਦਾ ਟੀਚਾ ਮਿੱਥਿਆ ਗਿਆ ਸੀ।  ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ ਭਲਾਈ ਦਾ ਕਾਰਜ ਵਿੱਚ ਆਪਣਾ ਪੂਰਾ ਸਹਿਯੋਗ ਦੇਣ। ਜਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਮਸ਼ੀਨਿਰੀ ਮੁਹੱਈਆ ਕਰਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।  ਤਾਂ ਜੋ ਜਿਲ੍ਹੇ ਨੂੰ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਕੀਤਾ ਜਾ ਸਕੇ।    

ਸ੍ਰੀਮਤੀ ਸ਼ੇਰਗਿੱਲ ਨੇ ਦੱਸਿਆ ਕਿ ਖੇਤੀਬਾੜ੍ਹੀ ਵਿਭਾਗ ਵੱਲੋਂ ਸੂਪਰ ਸੀਡਰ, ਸਰਫੇਸ ਸੀਡਰ, ਬੇਲਰ, ਆਦਿ ਖੇਤੀ ਮਸ਼ੀਨਿਰੀ 50 ਫੀਸਦੀ ਤੱਕ ਸਬਸਿਡੀ ਤੇ ਦਿੱਤੀ ਜਾ ਰਹੀ ਹੈ। ਕਿਸਾਨ ਇਸ ਮਸ਼ੀਨਿਰੀ ਦਾ ਵੱਧ ਤੋਂ ਵੱਧ ਫਾਇਦਾ ਲੈ ਕਿ ਪਰਾਲੀ ਨੂੰ ਖੇਤਾ ਵਿੱਚ ਹੀ ਵਾਹ ਕੇ ਆਪਣੀ ਜਮੀਨ ਨੂੰ ਵਧੇਰੇ ਉਪਜਾਊ ਬਣਾਉਣ ਅਤੇ ਅੱਗ ਨਾਲ ਸੜਨ ਵਾਲੇ ਮਿੱਤਰ ਕੀੜਿਆਂ ਨੂੰ ਵੀ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ  ਕਿ ਜਿੱਥੇ ਪਰਾਲੀ ਨੂੰ ਜਮੀਨ ਵਿੱਚ ਵਹਾਉਣ ਨਾਲ ਜਮੀਨ ਦੀ ਉਪਜਾਉ ਸ਼ਕਤੀ ਵੱਧਦੀ ਹੈ ਉੱਥੇ ਹੀ ਪਾਣੀ ਅਤੇ ਖਾਦਾਂ ਦੀ ਵੀ ਬੱਚਤ ਹੁੰਦੀ ਹੈ।  

ਡਿਪਟੀ ਕਮਿਸ਼ਨਰ ਨੇ ਖਾਸ ਤੋਰ ਤੇ ਅਪੀਲ ਕੀਤੀ ਕਿ ਜਦੋਂ ਪਰਾਲੀ ਦੀਆਂ ਗੱਠਾਂ ਬਣ ਜਾਂਦੀਆਂ ਹਨ ਤਾਂ ਉਸਤੋਂ ਬਾਅਦ ਵੀ ਜਿਹੜੀ  ਰਹਿੰਦ ਖੂੰਹਦ ਬਚਦੀ ਹੈ ਤਾਂ ਉਸਨੂੰ ਅੱਗ ਲਾ ਦਿੱਤੀ ਜਾਂਦੀ ਹੈ, ਉਨ੍ਹਾਂ ਕਿਹਾ ਕਿ ਇਹ ਰਹਿੰਦ ਖੂੰਹਦ ਨੂੰ ਖੇਤਾਂ ਦੀਆਂ ਸਾਈਡਾਂ ਤੇ ਰੱਖ ਦਿੱਤਾ ਜਾਵੇ ਤਾ ਜੋ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਸਨੂੰ ਚੁੱਕ ਗਊਸ਼ਾਲਾ ਵਿੱਚ ਪਹੁੰਚਾਇਆ ਜਾ ਸਕੇ। 

Have something to say? Post your comment

 

More in Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ