Saturday, May 10, 2025

Malwa

ਨੌਜਵਾਨ ਲੜਕੀਆਂ ਦਾ ਰਾਸ਼ਟਰੀ ਏਕਤਾ ਕੈਂਪ ਵਿੱਚ ਪਹਿਲਾਂ ਸਥਾਨ ਪ੍ਰਾਪਤ ਕਰਨਾ ਸ਼ਲਾਘਾਯੋਗ : ਡਿਪਟੀ ਕਮਿਸ਼ਨਰ

November 07, 2023 12:10 PM
SehajTimes

ਪਟਿਆਲਾ :- ਪਟਿਆਲਾ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਪਾਵਰ ਹਾਊਸ ਯੂਥ ਕਲੱਬ ਅਤੇ ਯੂਥ ਫੈਡਰੇਸ਼ਨ ਆਫ਼ ਇੰਡੀਆ ਜੋ ਕਿ ਭਾਰਤ ਦੇ ਵੱਖ ਵੱਖ ਰਾਜਾਂ ਵਿਚ ਰਾਸ਼ਟਰੀ ਏਕਤਾ ਕੈਂਪਾਂ ਦਾ ਆਯੋਜਨ ਕਰਦੀ ਰਹਿੰਦੀ ਹੈ ਇਸ ਤਹਿਤ ਹੀ ਨੈਸ਼ਨਲ ਯੂਥ ਪ੍ਰੋਜੈਕਟ ਦੇ ਸਹਿਯੋਗ ਨਾਲ ਫ਼ਰੀਦਾਬਾਦ ਵਿਖੇ ਸੱਤ ਰੋਜ਼ਾ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਏਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਸੀ ਜਿਸ ਵਿਚ ਭਾਰਤ ਦੇ ਵੱਖ ਵੱਖ ਰਾਜਾਂ ਤੋਂ 200 ਵਲੰਟੀਅਰ ਅਤੇ ਪੰਜ ਅੰਤਰਰਾਸ਼ਟਰੀ ਦੇਸਾਂ ਦੇ ਪੰਜਾਹ ਡੈਲੀਗੇਟ ਨੇ ਭਾਗ ਲਿਆ ਸੀ, ਜਿਸ ਵਿਚ ਸਰਕਾਰੀ ਆਈ ਟੀ ਆਈ ਲੜਕਿਆਂ ਦੀ 12 ਮੈਂਬਰੀ ਟੀਮ ਨੇ ਸ਼ਮੂਲੀਅਤ ਕੀਤੀ, ਇਸ ਅੰਤਰਰਾਸ਼ਟਰੀ ਕੈਂਪ ਵਿੱਚ ਸਭਿਆਚਾਰ, ਸਮਾਜਿਕ ਮੁੱਦਿਆਂ ਅਤੇ ਹੋਰ ਵੱਖ ਵੱਖ ਵਿਸ਼ਿਆਂ ਤੇ ਵਿਚਾਰ ਚਰਚਾ ਕੀਤੀ ਗਈ ਜਿਸ ਵਿੱਚ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਇਸ ਟੀਮ ਨਾਲ ਪਟਿਆਲਾ ਪਹੁੰਚਣ ਤੇ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਮੁਲਾਕਾਤ ਕੀਤੀ, ਇਸ ਮੌਕੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਯੂ ਐਨ ਵਲੰਟੀਅਰ, ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਪ੍ਰਧਾਨ ਯੂਥ ਫੈਡਰੇਸ਼ਨ ਆਫ਼ ਇੰਡੀਆ, ਲੈਫ਼ਟੀਨੈਂਟ ਜਗਦੀਪ ਸਿੰਘ ਜੋਸ਼ੀ, ਸਟੇਟ ਐਵਾਰਡੀ ਰੁਪਿੰਦਰ ਕੌਰ, ਸੁਖਵੰਤ ਸਿੰਘ, ਉਪਕਾਰ ਸਿੰਘ,ਰੁਦਰਪ੍ਰਤਾਪ ਸਿੰਘ, ਜਸ਼ਨਜੋਤ ਸਿੰਘ ਨੇ ਵੀ ਸ਼ਮੂਲੀਅਤ ਕੀਤੀ।
  ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ  ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਲਈ ਮਾਣ ਵਾਲੀ ਗੱਲ ਹੈ ਕਿ ਰਾਸ਼ਟਰੀ ਏਕਤਾ ਕੈਂਪ ਵਿੱਚ ਨੌਜਵਾਨ ਲੜਕੀਆਂ ਅਤੇ ਲੜਕਿਆ ਨੇ ਅੰਤਰਰਾਸ਼ਟਰੀ ਕੈਂਪ ਵਿੱਚ ਪਹਿਲਾਂ ਸਥਾਨ ਪ੍ਰਾਪਤ ਕਰਕੇ ਪਟਿਆਲਾ ਦਾ ਨਾਮ ਪੂਰੇ ਭਾਰਤ ਵਿਚ ਰੋਸ਼ਨ ਕੀਤਾ ਹੈ ਜੋ ਕਿ ਬਹੁਤ ਹੀ ਪ੍ਰਸੰਸਾਯੋਗ ਹੈ, ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਨੌਜਵਾਨਾਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਉਹਨਾਂ ਕਿਹਾ ਕਿ ਇਹਨਾਂ ਰਾਸ਼ਟਰੀ ਕੈਂਪਾਂ ਵਿੱਚ ਵੱਖ ਵੱਖ ਸੈਸ਼ਨਾਂ ਰਾਹੀਂ ਨੌਜਵਾਨਾਂ ਨੂੰ ਸਮਾਜ ਸੇਵਾ, ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ, ਅਤੇ ਹੋਰ ਵੱਖ ਸਮਾਜਿਕ ਮੁੱਦਿਆਂ ਤੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੋਰਨਾਂ ਨੌਜਵਾਨਾਂ ਨੂੰ ਵੀ ਦੇਸ਼ ਦੀ ਏਕਤਾ ਅਤੇ ਅਖੰਡਤਾ ਬਣਾਈ ਰੱਖਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ,, ਇਸ ਮੌਕੇ ਜਾਣਕਾਰੀ ਦਿੰਦਿਆਂ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਯੂ ਐਨ ਵਲੰਟੀਅਰ ਅਤੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਨੇ ਕਿਹਾ ਕਿ ਇਹ ਰਾਸ਼ਟਰੀ ਏਕਤਾ ਕੈਂਪ ਨੈਸ਼ਨਲ ਯੂਥ ਪ੍ਰੋਜੈਕਟ ਦੇ ਸਹਿਯੋਗ ਨਾਲ ਭਾਰਤ ਦੇ ਵੱਖ ਵੱਖ ਸੂਬਿਆਂ ਵਿਚ ਆਯੋਜਨ ਕੀਤੇ ਜਾ ਰਹੇ ਹਨ। ਜਿਸ ਵਿਚ ਭਾਰਤ ਦੇ ਵੱਖ ਵੱਖ ਸੂਬਿਆਂ ਦੇ ਨੌਜਵਾਨਾਂ ਨੂੰ ਇਹਨਾਂ ਕੈਂਪਾਂ ਵਿੱਚ ਸ਼ਮੂਲੀਅਤ ਕਰਵਾ ਕੇ ਦੇਸ਼ ਭਗਤੀ ਨਾਲ ਜੋੜਿਆ ਜਾ ਰਿਹਾ ਹੈ। ਇਸ ਮੌਕੇ ਅੰਤਰਰਾਸ਼ਟਰੀ ਕੈਂਪ ਵਿੱਚ ਪਹਿਲਾਂ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਮੈਂਬਰਾਂ ਸੰਦੀਪ ਕੌਰ , ਹਿਮਾਨੀ, ਲਖਵਿੰਦਰ, ਨਵਜੋਤ, ਕਮਲਜੀਤ, ਸੋਨੀਆ, ਜਸ਼ਨ, ਸੋਨੀਆ, ਫ਼ਰਮਾਨ, ਅਜੈ, ਮਨਜੀਤ, ਰੁਦਰਪ੍ਰਤਾਪ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ।
 ਫ਼ੋਟੋ ਕੈਪਸ਼ਨ, ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਰਾਸ਼ਟਰੀ ਏਕਤਾ ਕੈਂਪ ਵਿੱਚ ਪਹਿਲਾਂ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਨਾਲ ਮੁਲਾਕਾਤ ਕਰਦੇ ਹੋਏ ਨਾਲ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ, ਸਟੇਟ ਐਵਾਰਡੀ ਪਰਮਿੰਦਰ ਭਲਵਾਨ, ਲੈਫ਼ਟੀਨੈਂਟ ਜਗਦੀਪ ਜੋਸ਼ੀ, ਸਟੇਟ ਐਵਾਰਡੀ ਰੁਪਿੰਦਰ ਕੌਰ।

Have something to say? Post your comment

 

More in Malwa

ਲੋੜ ਪੈਣ ‘ਤੇ ਕੀਤਾ ਜਾਵੇਗਾ ਜ਼ਿਲ੍ਹਾ ਪਟਿਆਲਾ ਵਿੱਚ ਬਲੈਕਆਊਟ : ਜ਼ਿਲ੍ਹਾ ਮੈਜਿਸਟਰੇਟ

ਪੰਜਾਬ ਸਰਕਾਰ ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ : ਡਾ. ਬਲਬੀਰ ਸਿੰਘ

ਬਲੈਕਆਊਟ ਤੋਂ ਕੁਝ ਸਮਾਂ ਪਹਿਲਾ ਕਰਾਂਗੇ ਸੂਚਿਤ : ਡਿਪਟੀ ਕਮਿਸ਼ਨਰ  

ਜ਼ਿਲ੍ਹਾ ਨਿਵਾਸੀ ਕਿਸੇ ਵੀ ਤਰ੍ਹਾਂ ਦੀ ਸੋਸ਼ਲ ਮੀਡੀਆ ਖ਼ਬਰ ਜਾਂ ਅਫ਼ਵਾਹ ਉਪਰ ਬਿਨ੍ਹਾਂ ਪੜਤਾਲ ਕੀਤੇ ਯਕੀਨ ਨਾ ਕਰਨ ਤੇ ਨਾ ਹੀ ਅੱਗੇ ਫੈਲਾਉਣ-ਡਾ. ਪ੍ਰੀਤੀ ਯਾਦਵ

ਰਾਸ਼ਨ ਦੀ ਘਾਟ ਬਾਰੇ ਅਫਵਾਹਾਂ ਅਧਾਰਹੀਨ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਮੈਜਿਸਟ੍ਰੇਟ ਡਾ. ਪ੍ਰੀਤੀ ਯਾਦਵ ਨੇ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਵਿਰੁੱਧ ਸਖ਼ਤ ਹੁਕਮ ਜਾਰੀ ਕੀਤੇ

ਡਿਪਟੀ ਕਮਿਸ਼ਨਰ ਨੇ ਸਿਵਲ ਡਿਫੈਂਸ ਮੌਕ ਡ੍ਰਿਲ ਤੇ ਬਲੈਕ ਆਊਟ ਦੌਰਾਨ ਜ਼ਿਲ੍ਹਾ ਨਿਵਾਸੀਆਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ

ਆਰਸੇਟੀ ਵੱਲੋਂ ਫਾਸਟ ਫੂਡ ਸਟਾਲ ਕੋਰਸ ਦੀ ਸ਼ੁਰੂਆਤ

ਗ੍ਰਿਫਤਾਰ ਕਿਸਾਨਾਂ ਨੂੰ ਜੇਲ੍ਹ ਚੋਂ ਕੀਤਾ ਰਿਹਾਅ 

ਦਾਮਨ ਬਾਜਵਾ ਨੇ ਭੰਡਾਰੇ ਚ ਭਰੀ ਹਾਜ਼ਰੀ