Saturday, May 18, 2024

Chandigarh

ਆਵਾਜਾਈ ਨੂੰ ਘੱਟ ਕਰਨ ਲਈ ਆਈ ਟੀ ਸਿਟੀ ਤੋਂ ਕੁਰਾਲੀ ਤੱਕ ਦਾ ਬਦਲਵਾਂ ਨੈਸ਼ਨਲ ਹਾਈਵੇਅ ਨਿਰਮਾਣ ਅਧੀਨ

November 07, 2023 12:38 PM
SehajTimes

ਐਸ.ਏ.ਐਸ.ਨਗਰ :-  ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਆਈ.ਟੀ.ਸਿਟੀ-ਕੁਰਾਲੀ ਨੈਸ਼ਨਲ ਹਾਈਵੇਅ 205-ਏ ਜਲਦੀ ਹੀ ਏਅਰਪੋਰਟ ਰੋਡ ਮੋਹਾਲੀ ਵਿਖੇ ਟਰੈਫਿਕ ਜਾਮ ਨੂੰ ਦੂਰ ਕਰਨ ਲਈ ਬਦਲਵਾਂ ਰਸਤਾ ਹੋਵੇਗਾ। ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਪ੍ਰੋਜੈਕਟ ਡਾਇਰੈਕਟਰ ਪਰਦੀਪ ਅੱਤਰੀ, ਏ.ਡੀ.ਸੀ.(ਜ) ਵਿਰਾਜ ਐਸ.ਤਿੜਕੇ, ਐਸ.ਡੀ.ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਸਹਾਇਕ ਕਮਿਸ਼ਨਰ (ਯੂ.ਟੀ.) ਡੇਵੀ ਗੋਇਲ ਅਤੇ ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਚਾਵਲਾ ਨਾਲ ਮੀਟਿੰਗ ਦੌਰਾਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਨੈਸ਼ਨਲ ਹਾਈਵੇਅ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ, ਡਿਪਟੀ ਕਮਿਸ਼ਨਰ ਨੇ ਐਨ.ਐਚ.ਏ.ਆਈ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਪ੍ਰੋਜੈਕਟਾਂ ਦੇ ਨਿਰਵਿਘਨ ਨਿਰਮਾਣ/ਸੰਪੂਰਨਤਾ ਵਿੱਚ ਸਾਰੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਕਿਹਾ। ਪ੍ਰੋਜੈਕਟ ਡਾਇਰੈਕਟਰ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਆਈ.ਟੀ.ਸਿਟੀ ਤੋਂ ਕੁਰਾਲੀ ਐੱਨ.ਐੱਚ. 205-ਏ ਤੱਕ ਦਾ 30 ਫੀਸਦੀ ਜ਼ਮੀਨੀ ਉਸਾਰੀ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ ਉਹ ਉਮੀਦ ਕਰਦੇ ਹਨ ਕਿ ਜਲਦੀ ਹੀ ਏਅਰਪੋਰਟ ਰੋਡ ’ਤੇ ਲੋਕਾਂ ਨੂੰ ਟਰੈਫਿਕ ਦੀ ਸਮੱਸਿਆ ਤੋਂ ਰਾਹਤ ਦਿਵਾਉਣ ਲਈ ਇਹ ਪ੍ਰੋਜੈਕਟ ਮਿੱਥੇ ਸਮੇਂ ’ਚ ਪੂਰਾ ਹੋ ਜਾਵੇਗਾ। ਉਨ੍ਹਾਂ ਵੱਲੋਂ ਇੱਕ ਕਿਲੋਮੀਟਰ ਦੇ ਲੰਬਿਤ ਪਏ ਕਬਜ਼ੇ ਦਾ ਮੁੱਦਾ ਉਠਾਉਣ ’ਤੇ ਡਿਪਟੀ ਕਮਿਸ਼ਨਰ ਨੇ ਡੀ.ਆਰ.ਓ. ਨੂੰ ਕਬਜ਼ੇ ਸਬੰਧੀ ਸਾਰੀਆਂ ਰਸਮੀ ਕਾਰਵਾਈਆਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।


ਸਰਹਿੰਦ-ਮੋਹਾਲੀ ਐਨ ਐਚ -205-ਏ ਜੀ ਦੀ ਪ੍ਰਗਤੀ ਬਾਰੇ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਕੁੱਲ 151.86 ਕਰੋੜ ਰੁਪਏ ਦੀ ਅਧਿਗ੍ਰਹਿਣ ਰਾਸ਼ੀ ਵਿੱਚੋਂ 128.46 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ ਜਦਕਿ ਭਾਗੋ ਮਾਜਰਾ ਅਤੇ ਰਾਏਪੁਰ ਕਲਾਂ ਦੇ ਅਵਾਰਡਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਅੰਬਾਲਾ-ਕਾਲਾਅੰਬ ਸੜ੍ਹਕ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਜੈਨ ਨੇ ਕਿਹਾ ਕਿ ਐਨ.ਐਚ.ਏ.ਆਈ ਦੁਆਰਾ ਜ਼ਮੀਨ ਪ੍ਰਾਪਤੀ ਲਈ ਕੰਪਟੀਟੈਂਟ ਅਥਾਰਟੀ (ਉਪ ਮੰਡਲ ਮੈਜਿਸਟਰੇਟ) ਕੋਲ 41.3 ਕਰੋੜ ਰੁਪਏ ਜਮ੍ਹਾਂ ਕਰਵਾਉਣ ਨਾਲ ਅੰਨਟਾਲਾ, ਖੇਲਾਂ, ਮੱਲਣ ਅਤੇ ਰਾਜਾਪੁਰ ਲਈ ਮੁਆਵਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਜਿਸ ਵਿੱਚੋਂ 22 ਕਰੋੜ ਰੁਪਏ ਜ਼ਮੀਨ ਮਾਲਕਾਂ ਨੂੰ ਵੰਡੇ ਜਾ ਚੁੱਕੇ ਹਨ। ਇਸੇ ਤਰ੍ਹਾਂ ਅੰਬਾਲਾ ਚੰਡੀਗੜ੍ਹ ਗ੍ਰੀਨ ਫੀਲਡ ਪ੍ਰੋਜੈਕਟ ਵਿੱਚ, ਐਸ.ਏ.ਐਸ. ਨਗਰ ਵਿੱਚ ਕੁੱਲ 643 ਕਰੋੜ ਵਿੱਚੋਂ 510 ਕਰੋੜ ਰੁਪਏ ਦਾ ਮੁਆਵਜ਼ਾ ਵੰਡਿਆ ਜਾ ਚੁੱਕਾ ਹੈ। ਇਸ ਵਿੱਚੋਂ 26 ਕਿਲੋਮੀਟਰ ਵਿੱਚੋਂ 18.5 ਕਿਲੋਮੀਟਰ ਦਾ ਕਬਜ਼ਾ ਲੈ ਲਿਆ ਗਿਆ ਹੈ। ਜ਼ੀਰਕਪੁਰ ਬਾਈਪਾਸ ਲਈ ਪਿੰਡ ਸਨੌਲੀ, ਬੀੜ ਪੀਰ ਮੁੱਛਲਾ ਅਤੇ ਕਕਰਾਲੀ ਵਿੱਚ ਜ਼ਮੀਨ ਦੇ ਅਵਾਰਡ ਵਿੱਚ ਹੋ ਰਹੀ ਦੇਰੀ ’ਤੇ ਚਿੰਤਾ ਜ਼ਾਹਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਐਸ ਡੀ ਐਮ ਹਿਮਾਂਸ਼ੂ ਗੁਪਤਾ ਅਤੇ ਤਹਿਸੀਲਦਾਰ ਡੇਰਾਬੱਸੀ ਕੁਲਦੀਪ ਸਿੰਘ ਨੂੰ ਹੋਰ ਦੇਰੀ ਨਾ ਕਰਦਿਆਂ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ।


ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਖਰੜ ਵਿੱਚ ਟਰੈਫਿਕ ਜਾਮ ਨੂੰ ਸੁਚਾਰੂ ਬਣਾਉਣ ਲਈ ਟਰੈਫਿਕ ਲਾਈਟਾਂ ਲਗਾਉਣ ਦਾ ਕੰਮ ਵੀ ਅਗਲੇ ਹਫਤੇ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋ ਲਾਈਟਾਂ ਲਗਾਈਆਂ ਜਾ ਚੁੱਕੀਆਂ ਹਨ ਜਦਕਿ ਤਿੰਨ ਦਾ ਕੰਮ ਚੱਲ ਰਿਹਾ ਹੈ। ਉਨ੍ਹਾ ਨੇ ਐਨ ਐਚ ਏ ਆਈ ਅਧਿਕਾਰੀਆਂ ਨੂੰ ਬਾਕੀ ਤਿੰਨ ਲਾਈਟਾਂ ਦੀ ਸਥਾਪਤੀ ਦੇ ਕੰਮ ਵਿੱਚ ਵੀ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪ੍ਰੋਜੈਕਟ ਡਾਇਰੈਕਟਰ ਪਰਦੀਪ ਅਤਰੀ ਨੂੰ ਬੇਨਤੀ ਕੀਤੀ ਕਿ ਵਿਚਾਰ-ਵਟਾਂਦਰੇ ਅਧੀਨ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਨਿਰੀਖਣ ਰੋਜ਼ਾਨਾ ਦੇ ਆਧਾਰ ’ਤੇ ਕਰਨ ਤਾਂ ਜੋ ਇਹਨਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ