Monday, June 16, 2025

Malwa

ਆਈ.ਏ. ਐੱਸ. ਕੇਂਦਰ ਵਿੱਚ ਕੋਚਿੰਗ ਕਲਾਸਾਂ ਸ਼ੁਰੂ

November 07, 2023 12:46 PM
SehajTimes
 
ਪਟਿਆਲਾ :- ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਆਈ.ਏ.ਐਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ ਵਿਖੇ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਹ ਕਲਾਸਾਂ ਆਈ.ਏ.ਐਸ./ਪੀ.ਸੀ. ਐੱਸ (ਪ੍ਰੀ.)(ਵੀਕਐਂਡ)  ਯੂ.ਜੀ.ਸੀ./ਨੈਟ ਅਤੇ ਪੀ.ਸੀ. ਐੱਸ. (ਜੂਡੀਸ਼ਰੀ) ਦੀ ਤਿਆਰੀ ਲਈ ਹਨ। ਜ਼ਿਕਰਯੋਗ ਹੈ ਕਿ ਵਿਭਾਗ ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀਆਂ ਨੂੰ ਬਹੁਤ ਹੀ ਘੱਟ ਫੀਸਾਂ ਉੱਤੇ ਉਚ ਸ਼੍ਰੇਣੀ ਦੀ ਸਿਖਲਾਈ ਪ੍ਰਦਾਨ ਕਰਦਾ ਰਿਹਾ ਹੈ। ਵਿਭਾਗ ਵਿਖੇ ਉਪਲਬਧ ਵੱਡੀ ਲਾਇਬ੍ਰੇਰੀ ਅਤੇ ਹੋਰ ਲੋੜੀਂਦਾ ਸਾਜ਼ੋ-ਸਮਾਨ ਵਿਦਿਆਰਥੀਆਂ ਦੀ ਸਿਖਲਾਈ ਲਈ ਮਦਦਗਾਰ ਹੁੰਦਾ ਹੈ। ਪੰਜਾਬੀ ਯੂਨੀਵਰਸਿਟੀ ਦੇ ਮਾਹਿਰ ਅਧਿਆਪਕ ਇੱਥੇ ਵਿਦਿਆਰਥੀਆਂ ਨੂੰ ਸਿਖਲਾਈ ਦਿੰਦੇ ਹਨ।
ਡਾਇਰੈਕਟਰ, ਡਾ. ਅਮਰ ਇੰਦਰ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਹਮੇਸ਼ਾ ਉਨ੍ਹਾਂ ਵਿਦਿਆਰਥੀਆਂ ਦੇ ਨਾਲ ਖੜ੍ਹੀ ਹੈ ਜੋ ਆਪਣੀ ਸਖਤ ਮਿਹਨਤ ਨਾਲ ਜਿ਼ੰਦਗੀ ਵਿੱਚ ਕੁੱਝ ਹਾਸਿਲ ਕਰਨਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਇਸ ਵਿਭਾਗ ਦੀ ਖਾਸੀਅਤ ਹੈ ਕਿ ਇਹ ਵਿਭਾਗ ਹਫ਼ਤੇ ਵਿੱਚ ਸੱਤ ਦਿਨ ਅਤੇ ਸਾਲ ਵਿੱਚ 365 ਦਿਨ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਖੁੱਲ੍ਹਾ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਕਲਾਸਾਂ ਵਿੱਚ ਦਾਖ਼ਲਾ ਲੈਣ ਸਬੰਧੀ ਵਿਦਿਆਰਥੀ ਆਪਣੀਆਂ ਅਰਜ਼ੀਆਂ ਸਾਦੇ ਪੇਪਰ ਉੱਤੇ ਮਿਤੀ 24-11-2023 ਤੱਕ (ਈ-ਮੇਲ iastrainingcentrepbi@gmail.com ਰਾਹੀਂ ਵੀ) ਭੇਜ ਸਕਦੇ ਹਨ। ਲੋੜਵੰਦ ਵਿਦਿਆਰਥੀਆਂ ਲਈ ਵਿੱਤੀ ਸਹਾਇਤਾ ਦੀ ਸਹੂਲਤ ਉਪਲੱਬਧ ਹੈ। ਚੁਣੇ ਗਏ ਵਿਦਿਆਰਥੀਆਂ ਨੂੰ ਈਮੇਲ ਅਤੇ ਮੋਬਾਇਲ ਰਾਹੀਂ ਸੰਪਰਕ ਕੀਤਾ ਜਾਵੇਗਾ। ਇਹਨਾਂ ਕੋਰਸਾਂ ਦੀਆਂ ਕਲਾਸਾਂ ਹੋਰ ਵਧੇਰੇ ਜਾਣਕਾਰੀ ਲੈਣ ਸਬੰਧੀ ਵਿਦਿਆਰਥੀ ਵਿਭਾਗ ਦੇ ਫੋਨ ਨੰ: 0175-5136351,52 ਅਤੇ 98554-68641 ਉੱਤੇ ਸੰਪਰਕ ਕਰ ਸਕਦੇ ਹਨ ਅਤੇ ਯੂਨੀਵਰਸਿਟੀ ਦੀ ਵੈਬਸਾਈਟ ਵੀ ਵੇਖ ਸਕਦੇ ਹਨ।  

Have something to say? Post your comment

 

More in Malwa

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ